19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸਮਾਲਸਰ, 19 ਨਵੰਬਰ (ਗੁਰਜੰਟ ਕਲਸੀ ਲੰਡੇ)-ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਤਵਾਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਡੇਰਾ ਬਾਬਾ ਕੌਲ ਦਾਸ ਸਮਾਲਸਰ ਵਿਚ ਲਾਇਆ ਗਿਆ। ਕੈਂਪ ਵਿਚ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਚੈੱਕ ਅਪ ਕੀਤਾ ਅਤੇ ਮੁਫ਼ਤ ਦਵਾਈਆਂ ਵੰਡੀਆਂ।

Ad Position 21
No active advertisement
ਅਜੀਤ ਡੈਸਕ 20-11-2026
ਸਮਾਲਸਰ, 19 ਨਵੰਬਰ (ਗੁਰਜੰਟ ਕਲਸੀ ਲੰਡੇ)-ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਤਵਾਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਡੇਰਾ ਬਾਬਾ ਕੌਲ ਦਾਸ ਸਮਾਲਸਰ ਵਿਚ ਲਾਇਆ ਗਿਆ। ਕੈਂਪ ਵਿਚ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਚੈੱਕ ਅਪ ਕੀਤਾ ਅਤੇ ਮੁਫ਼ਤ ਦਵਾਈਆਂ ਵੰਡੀਆਂ। ਇਹ ਕੈਂਪ ਮੁਟਿਆਰ ਪਰਿਵਾਰ ਦੀ ਮਾਤਾ ਗੁਰਦਿਆਲ ਕੌਰ ਅਤੇ ਬਲਵੀਰ ਸਿੰਘ ਦੀ ਸਾਲਾਨਾ ਬਰਸੀ ਮੌਕੇ ਲਾਇਆ ਗਿਆ। ਇਸ ਵਿਚ ਬਾਬਾ ਫਰੀਦ ਨਰਸਿੰਗ ਕਾਲਜ ਕੋਟਕਪੂਰਾ ਦੀਆਂ ਸਿਖਿਆਰਥਣਾਂ ਨੇ ਹਿੱਸਾ ਲਿਆ। ਇਸ ਮੌਕੇ ਸਮਾਲਸਰ ਸਮਾਜ ਸੇਵਾ ਸੰਮਤੀ ਸਮਾਲਸਰ, ਸਮੂਹ ਐਨ.ਆਰ.ਆਈ., ਸਮੂਹ ਪੰਚਾਇਤ ਨੇ ਸਹਿਯੋਗ ਦਿੱਤਾ। ਕੈਂਪ ਨੂੰ ਸਫਲਤਾ ਪੂਰਕ ਚੜ੍ਹਨ ਲਈ ਸੰਤ ਬਾਬਾ ਰਜਿਕ ਮੁਨੀ ਡੇਰਾ ਬਾਬਾ ਕੌਲ ਦਾਸ ਨੇ ਵਿਸ਼ੇਸ਼ ਭੂਮਿਕਾ ਅਦਾ ਕੀਤੀ। ਅੱਖਾਂ ਦੇ ਮਾਹਿਰ ਡਾਕਟਰ ਦੀਪਕ ਅਰੋੜਾ ਦੀ ਗਵਾਹੀ ਹੇਠ ਡਾਕਟਰਾਂ ਦੀ ਟੀਮ ਨੇ ਚੈੱਕ ਅਪ ਕੀਤਾ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਇਸ ਮੌਕੇ 238 ਮਰੀਜ਼ਾਂ ਦਾ ਚੈੱਕ ਅਪ ਕੀਤਾ ਗਿਆ ਅਤੇ 32 ਮਰੀਜ਼ ਲੈਨਜ਼ ਲਈ ਭੇਜੇ ਗਏ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਤਿੰਨ ਰੋਜ਼ਾ ਨੇਚਰ ਕੈਂਪ ਲਈ ਵਿਦਿਆਰਥੀ ਰਵਾਨਾ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ-ਵਿਧਾਇਕ ਬਿਲਾਸਪੁਰ
Ad Position 24