19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕਾਲਜਾਂ ਵਿਚ ਰੌਣਕਾਂ ਪਰਤੀਆਂ, ਵਿਦੇਸ਼ ਜਾਣ ਦਾ ਮੋਹ ਹੋਇਆ ਭੰਗ-ਚੇਅਰਮੈਨ ਦਵਿੰਦਰਪਾਲ ਸਿੰਘ

ਮੋਗਾ 19 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੋਂ ਬਾਅਦ ਹੁਣ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਯੂਨੀਅਨ ਦੇ ਸਰਪ੍ਰਸਤ ਅਜਮੇਰ ਸਿੰਘ ਲੱਖੋਵਾਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਪੂਰਨ ਹਮਾਇਤ ਦਿੱਤੀ ਹੈ। ਇਹ ਹਮਾਇਤ ਸ਼੍ਰੋਮਣੀ ਅਕਾਲੀ ਦਲ ਅਤੇ ਸੂਬੇ ਦੇ ਖੇਤੀ ਲੋਕਾਂ ਲਈ ਵੀ ਸ਼ੁੱਭ ਸ਼ਗਨ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਜਿੱਥੇ ਸੂਬੇ ਦੀ ਕਿਸਾਨੀ ਨੂੰ ਉੱਨਤੀ ਦੀਆਂ ਜੋ ਸਿਖ਼ਰਾਂ ਦਿੱਤੀਆਂ ਤੇ ਉਹ ਕੋਈ ਵੀ ਸਰਕਾਰ ਨਹੀਂ ਦੇ ਸਕੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸੂਬੇ ਦਾ ਕਿਸਾਨ, ਮਜ਼ਦੂਰ ਅਤੇ ਵਪਾਰੀ ਵਰਗ ਸਰਕਾਰ ‘ਤੇ ਫ਼ਖ਼ਰ ਕਰਦਾ ਸੀ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਰੇਕ ਵਰਗ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਪਹਿਲੀ ਤਰਜੀਹ ਦਿੱਤੀ ਸੀ।

Ad Position 21
No active advertisement
ਕਾਲਜਾਂ ਵਿਚ ਰੌਣਕਾਂ ਪਰਤੀਆਂ, ਵਿਦੇਸ਼ ਜਾਣ ਦਾ ਮੋਹ ਹੋਇਆ ਭੰਗ-ਚੇਅਰਮੈਨ ਦਵਿੰਦਰਪਾਲ ਸਿੰਘ 20-11-2026
ਮੋਗਾ 19 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੋਂ ਬਾਅਦ ਹੁਣ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਯੂਨੀਅਨ ਦੇ ਸਰਪ੍ਰਸਤ ਅਜਮੇਰ ਸਿੰਘ ਲੱਖੋਵਾਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਪੂਰਨ ਹਮਾਇਤ ਦਿੱਤੀ ਹੈ। ਇਹ ਹਮਾਇਤ ਸ਼੍ਰੋਮਣੀ ਅਕਾਲੀ ਦਲ ਅਤੇ ਸੂਬੇ ਦੇ ਖੇਤੀ ਲੋਕਾਂ ਲਈ ਵੀ ਸ਼ੁੱਭ ਸ਼ਗਨ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਜਿੱਥੇ ਸੂਬੇ ਦੀ ਕਿਸਾਨੀ ਨੂੰ ਉੱਨਤੀ ਦੀਆਂ ਜੋ ਸਿਖ਼ਰਾਂ ਦਿੱਤੀਆਂ ਤੇ ਉਹ ਕੋਈ ਵੀ ਸਰਕਾਰ ਨਹੀਂ ਦੇ ਸਕੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸੂਬੇ ਦਾ ਕਿਸਾਨ, ਮਜ਼ਦੂਰ ਅਤੇ ਵਪਾਰੀ ਵਰਗ ਸਰਕਾਰ ‘ਤੇ ਫ਼ਖ਼ਰ ਕਰਦਾ ਸੀ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਰੇਕ ਵਰਗ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਪਹਿਲੀ ਤਰਜੀਹ ਦਿੱਤੀ ਸੀ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਹਮਾਇਤ ਪਾਰਟੀ ਨੂੰ ਸਿਖ਼ਰਾਂ ਵੱਲ ਲੈ ਕੇ ਜਾਵੇਗੀ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਕੋਈ ਵੀ ਰੋਕ ਨਹੀਂ ਸਕੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹਿਤਾਂ ਦੀ ਲੜਾਈ ਮੂਹਰੇ ਹੋ ਕੇ ਲੜੀ ਚਾਹੇ ਉਹ ਪਾਣੀਆਂ ਦਾ ਮਸਲਾ ਹੋਵੇ ਜਾਂ ਫਿਰ ਪੰਜਾਬ ਦੇ ਲੋਕਾਂ ਦੇ ਹੱਕਾਂ ‘ਤੇ ਕੋਈ ਡਾਕਾ ਵੱਜ ਰਿਹਾ ਹੋਵੇ, ਸ਼੍ਰੋਮਣੀ ਅਕਾਲੀ ਦਲ ਨੇ ਡਟ ਕੇ ਲੜਾਈ ਲੜੀ ਕਿਉਂਕਿ ਕੇਂਦਰ ਵਿਚ ਜ਼ਿਆਦਾਤਰ ਕਾਂਗਰਸ ਦੀ ਸਰਕਾਰ ਰਹੀ ਅਤੇ ਉਨ੍ਹਾਂ ਨੇ ਪੰਜਾਬ ਨਾਲ ਸਮੇਂ-ਸਮੇਂ ‘ਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਅਤੇ ਇਕੋ ਇਕ ਸ਼੍ਰੋਮਣੀ ਅਕਾਲੀ ਸੀ ਜਿਸ ਨੇ ਸਤਲੁਜ ਜਮਨਾ ਲਿੰਕ ਨਹਿਰ ਨੂੰ ਕੱਢਣ ਤੋਂ ਰੋਕਣ ਲਈ ਮੋਰਚਾ ਲਗਾ ਕੇ ਪੰਜਾਬ ਦੇ ਪਾਣੀਆਂ ਦੀ ਰਾਖੀ ਕੀਤੀ। ਸਨੀ ਗਿੱਲ ਨੇ ਕਿਹਾ ਕਿ ਪੰਜਾਬ ਵਿਚ ਖੇਤਰੀ ਪਾਰਟੀ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਉਹ ਖੇਤਰੀ ਪਾਰਟੀ ਹੈ ਜਿਸ ਦਾ ਮੁੱਢ ਕੁਰਬਾਨੀਆਂ ਦੀ ਨੀਂਹ ਤੋਂ ਬੱਝਾ ਅਤੇ ਇਹ ਪੰਜਾਬ ਦਾ ਹਰ ਦਰਦ ਸਮਝਦੀ ਹੈ ਅਤੇ ਜੇਕਰ ਪੰਜਾਬ ਦੇ ਕਿਸਾਨਾਂ ਦੀ ਗੱਲ ਕੀਤੀ ਜਾਵੇ ਤਾਂ ਅਜੇ ਵੀ ਕਿਸਾਨੀ ਮਸਲੇ ਕਿਸੇ ਹੱਲ ਦੀ ਉਡੀਕ ਵਿਚ ਬੈਠੇ ਹਨ। ਸਨੀ ਗਿੱਲ ਨੇ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੀ ਸ਼ਾਨ ਨਾਲ ਸਰਕਾਰ ਬਣਾਏਗਾ ਅਤੇ ਸਰਕਾਰ ਆਉਣ ‘ਤੇ ਕਿਸਾਨਾਂ ਅਤੇ ਹੋਰ ਵਰਗਾਂ ਦੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਹੋਣਗੇ। ਸੂਬਾ ਸਰਕਾਰ ‘ਤੇ ਵਰ੍ਹਦਿਆਂ ਸਨੀ ਗਿੱਲ ਨੇ ਕਿਹਾ ਕਿ ਅੱਜ ਪੰਜਾਬ ਵਿਚ ਆਪ ਸਰਕਾਰ ਦੇ ਰਾਜ ਵਿਚ ਅਰਾਜਕਤਾ ਵਾਲਾ ਮਾਹੌਲ ਬਣਿਆ ਹੋਇਆ ਹੈ, ਸੂਬੇ ਵਿਚ ਨਸ਼ਿਆਂ ਦਾ ਜਾਲ ਵਿਛਿਆ ਹੋਇਆ ਹੈ, ਇੱਥੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ, ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ ਅਤੇ ਗੁੰਡਾਰਾਜ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਪੰਜਾਬ ਨੂੰ ਮੁੜ ਲੀਹ ‘ਤੇ ਲਿਆਉਣ ਦੇ ਨਾਲ ਸੂਬੇ ਦੇ ਲੋਕਾਂ ਨੂੰ ਅਮਨ ਸ਼ਾਂਤੀ ਤੇ ਸਦਭਾਵਨਾ ਪ੍ਰਦਾਨ ਕਰਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਤੀਜਾ ਨਗਰ ਕੀਰਤਨ ਭਲਕੇ ਅਗਲੀ ਖ਼ਬਰ ਗੁਰਚਰਨ ਸਿੰਘ ਕਲਿਆਣ ਠੱਠੀ ਭਾਈ ਨੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨਾਲ ਕੀਤੀ ਮੁਲਾਕਾਤ
Ad Position 24