20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਹੇਮਕੁੰਟ ਸਕੂਲ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਨੇ ਚਮਕਾਇਆ ਨਾਂਅ

ਕੋਟ ਈਸੇ ਖਾਂ, 20 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਤੇ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਵਿਦਿਆ ਖੇਡਾਂ ਤੇ ਹੋਰ ਵੱਖ-ਵੱਖ ਅਗਾਂਹ ਵਧੂ ਗਤੀਵਿਧੀਆਂ ਵਿਚ ਕਰਵਾਈ ਜਾਂਦੀ ਵਧੀਆ ਮਿਹਨਤ ਸਦਕਾ ਸਕੂਲ ਦੇ ਵਿਦਿਆਰਥੀ ਲਗਾਤਾਰ ਸਕੂਲ ਦਾ ਨਾਂਅ ਚਮਕਾ ਰਹੇ ਹਨ, ਇਸੇ ਦੇ ਚੱਲਦਿਆਂ ਸਕੂਲ ਦੇ ਹੋਣਹਾਰ ਵਿਦਿਆਰਥੀ ਦਿਲਪ੍ਰੀਤ ਸਿੰਘ ਨੇ ਆਪਣੀ ਸ਼ਾਨਦਾਰ ਚਿੱਤਰਕਾਰੀ ਸਦਕਾ ਰਾਜ ਪੱਧਰੀ ਚਿੱਤਰਕਲਾ ਮੁਕਾਬਲੇ ਵਿਚ ਆਪਣੀ ਥਾਂ ਬਣਾ ਕੇ ਆਪਣੇ ਸਕੂਲ ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਭਾਖੜਾ ਬਿਆਸ ਪ੍ਰਬੰਧਕੀ ਬੋਰਡ ਅਤੇ ਊਰਜਾ ਮੰਤਰਾਲੇ ਵਲੋਂ ਕਰਵਾਏ ਗਏ ਊਰਜਾ ਬਚਾਓ ਵਿਸ਼ੇ ‘ਤੇ ਆਧਾਰਿਤ ਮੁਕਾਬਲਿਆਂ ਤਹਿਤ ਪਹਿਲਾਂ ਸਕੂਲ ਪੱਧਰ ‘ਤੇ ਹੋਏ ਚਿੱਤਰਕਲਾ ਮੁਕਾਬਲੇ ਵਿਚ ਦਿਲਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਸੀ।

Ad Position 21
No active advertisement
ਅਜੀਤ ਡੈਸਕ 21-11-2026
ਕੋਟ ਈਸੇ ਖਾਂ, 20 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਨਾਮਵਰ ਤੇ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਵਿਦਿਆ ਖੇਡਾਂ ਤੇ ਹੋਰ ਵੱਖ-ਵੱਖ ਅਗਾਂਹ ਵਧੂ ਗਤੀਵਿਧੀਆਂ ਵਿਚ ਕਰਵਾਈ ਜਾਂਦੀ ਵਧੀਆ ਮਿਹਨਤ ਸਦਕਾ ਸਕੂਲ ਦੇ ਵਿਦਿਆਰਥੀ ਲਗਾਤਾਰ ਸਕੂਲ ਦਾ ਨਾਂਅ ਚਮਕਾ ਰਹੇ ਹਨ, ਇਸੇ ਦੇ ਚੱਲਦਿਆਂ ਸਕੂਲ ਦੇ ਹੋਣਹਾਰ ਵਿਦਿਆਰਥੀ ਦਿਲਪ੍ਰੀਤ ਸਿੰਘ ਨੇ ਆਪਣੀ ਸ਼ਾਨਦਾਰ ਚਿੱਤਰਕਾਰੀ ਸਦਕਾ ਰਾਜ ਪੱਧਰੀ ਚਿੱਤਰਕਲਾ ਮੁਕਾਬਲੇ ਵਿਚ ਆਪਣੀ ਥਾਂ ਬਣਾ ਕੇ ਆਪਣੇ ਸਕੂਲ ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਭਾਖੜਾ ਬਿਆਸ ਪ੍ਰਬੰਧਕੀ ਬੋਰਡ ਅਤੇ ਊਰਜਾ ਮੰਤਰਾਲੇ ਵਲੋਂ ਕਰਵਾਏ ਗਏ ਊਰਜਾ ਬਚਾਓ ਵਿਸ਼ੇ ‘ਤੇ ਆਧਾਰਿਤ ਮੁਕਾਬਲਿਆਂ ਤਹਿਤ ਪਹਿਲਾਂ ਸਕੂਲ ਪੱਧਰ ‘ਤੇ ਹੋਏ ਚਿੱਤਰਕਲਾ ਮੁਕਾਬਲੇ ਵਿਚ ਦਿਲਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਸੀ। ਇਸ ਉਪਰੰਤ ਉਸ ਦੀ ਬਣਾਈ ਹੋਈ ਪੇਂਟਿੰਗ ਅਗਲੇ ਪੜਾਅ ਲਈ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਭੇਜੀ ਗਈ ਸੀ, ਜਿੱਥੇ ਪੂਰੇ ਸੂਬੇ ਵਿਚੋਂ ਆਈਆਂ ਸੈਂਕੜੇ ਪੇਂਟਿੰਗਾਂ ਦੀ ਪੂਰੀ ਜਾਂਚ ਪੜਤਾਲ ਤੋਂ ਬਾਅਦ ਮਾਹਿਰਾਂ ਦੀ ਕਮੇਟੀ ਵਲੋਂ ਸਿਰਫ਼ 50 ਬਿਹਤਰੀਨ ਪੇਂਟਿੰਗਾਂ ਦੀ ਚੋਣ ਕੀਤੀ ਗਈ, ਜਿਨ੍ਹਾਂ ਵਿਚ ਹੇਮਕੁੰਟ ਸਕੂਲ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਦਾ ਨਾਂਅ ਵੀ ਸ਼ਾਮਲ ਹੋਇਆ। ਇਸ ਸ਼ਾਨਦਾਰ ਪ੍ਰਾਪਤੀ ਸਦਕਾ ਦਿਲਪ੍ਰੀਤ ਸਿੰਘ ਵਲੋਂ ਲੰਘੀ 19 ਨਵੰਬਰ ਨੂੰ ਇੰਦਰਧਨੁਸ਼ ਆਡੀਟੋਰੀਅਮ ਸੈਕਟਰ 5, ਪੰਚਕੂਲਾ (ਹਰਿਆਣਾ) ਵਿਖੇ ਕਰਵਾਏ ‘ਆਨ ਦਾ ਸਪੋਰਟ ਰਾਜ ਪੱਧਰੀ ਚਿੱਤਰਕਲਾ ਮੁਕਾਬਲੇ ਵਿਚ ਹਿੱਸਾ ਲਿਆ ਗਿਆ। ਦਿਲਪ੍ਰੀਤ ਦੀ ਇਸ ਕਾਮਯਾਬੀ ‘ਤੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਮੈਡਮ ਰਣਜੀਤ ਕੌਰ ਸੰਧੂ, ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਅਤੇ ਸਮੂਹ ਸਟਾਫ ਵਲੋਂ ਉਸ ਨੂੰ ਵਧਾਈਆਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਮੋਗਾ ਵਲੋਂ 32 ਲੋੜਵੰਦਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਸਤਕ ‘ ਸੈਕਰਡ ਲੈਂਡ ਆਫ਼ ਇਕ ਓਅੰਕਾਰ ਸੁਲਤਾਨਪੁਰ ਲੋਧੀ ਡਿਵਾਈ...
Ad Position 24