20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਆਕਸਫੋਰਡ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਬਾਲ ਦਿਵਸ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਇਲਾਕੇ ਦੀ ਇਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ ਵਿਚ ਹਰ ਵਿਸ਼ੇਸ਼ ਦਿਵਸ ਨੂੰ ਬੜੇ ਵਿਲੱਖਣ ਢੰਗ ਨਾਲ ਮਨਾਇਆ ਜਾਂਦਾ ਹੈ। ਇਸ ਤਰ੍ਹਾਂ ਇਸ ਸੰਸਥਾ ਵਿਚ ਬਾਲ ਦਿਵਸ ਵੀ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 21-11-2026
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਇਲਾਕੇ ਦੀ ਇਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ ਵਿਚ ਹਰ ਵਿਸ਼ੇਸ਼ ਦਿਵਸ ਨੂੰ ਬੜੇ ਵਿਲੱਖਣ ਢੰਗ ਨਾਲ ਮਨਾਇਆ ਜਾਂਦਾ ਹੈ। ਇਸ ਤਰ੍ਹਾਂ ਇਸ ਸੰਸਥਾ ਵਿਚ ਬਾਲ ਦਿਵਸ ਵੀ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਵੀ ਕਰਵਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀਆਂ ਹੋਰ ਵੀ ਅਨੇਕਾਂ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਭੰਗੜਾ, ਗਿੱਧਾ, ਡਾਂਸ, ਯੋਗਾ ਅਤੇ ਪੀ.ਟੀ ਸ਼ਾਮਿਲ ਸਨ। ਦੂਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੈਰੇਮੋਨੀਅਲ ਲੰਚ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ਫਨ ਗੇਮਜ਼, ਸਪੋਰਟਸ ਗੇਮਜ਼ ਦਾ ਖ਼ੂਬ ਅਨੰਦ ਮਾਣਿਆ। ਨੰਨ੍ਹੇ ਮੁੰਨੇ ਵਿਦਿਆਰਥੀਆਂ ਵਲੋਂ ਕਾਰਟੂਨ ਮੂਵੀ ਦਾ ਬਹੁਤ ਅਨੰਦ ਮਾਣਿਆ ਗਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਛੋਟੇ-ਛੋਟੇ ਗਿਫ਼ਟ ਦੇ ਕੇ ਇਸ ਦਿਨ ਨੂੰ ਯਾਦਗਾਰੀ ਦਿਵਸ ਬਣਾਇਆ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਇਸ ਦੌਰਾਨ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ ਕਿਉਂਕਿ ਉਹ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ। ਉਨ੍ਹਾਂ ਨੇ ਪੰਡਤ ਨਹਿਰੂ ਦੀਆਂ ਦੇਸ਼ ਲਈ ਯੋਜਨਾਵਾਂ ਅਤੇ ਦੇਸ਼ ਨੂੰ ਦੇਣ ਦਾ ਵਿਸਥਾਰ ਪੂਰਵਕ ਜ਼ਿਕਰ ਕਰਦਿਆਂ ਦੇਸ਼ ਨੂੰ ਪਿਆਰ ਕਰਨ ਅਤੇ ਆਪਾ ਵਾਰਨ ਦਾ ਸੰਦੇਸ਼ ਵੀ ਦਿੱਤਾ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸ ਨੇ ਵਿਦਿਆਰਥੀਆਂ ਦੇ ਸਨਮੁੱਖ ਹੁੰਦੇ ਹੋਏ ਉਨ੍ਹਾਂ ਨੂੰ ਉੱਚਾ-ਸੁੱਚਾ ਅਤੇ ਮਿਹਨਤੀ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਸਰਪੰਚ ਵਿੱਤ ਸਕੱਤਰ ਨੇ ਵੀ ਬਾਲ ਦਿਵਸ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਰਾਜ ਸਕੂਲ ਖੇਡਾਂ ਵਿਚ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ ਅਗਲੀ ਖ਼ਬਰ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਵਿਖੇ ਆਈ.ਆਈ.ਸੀ. ਵਲੋਂ ਇਲੈਕਟ੍ਰਾਨਿਕ ਉਪਕਰਨਾਂ ਦੇ ਬਿਹਤਰ ਪ੍ਰਬੰਧਨ ਸੰਬੰਧੀ ਵਿਸ਼ੇਸ਼ ਭਾ...
Ad Position 24