20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਰਾਜ ਸਕੂਲ ਖੇਡਾਂ ਵਿਚ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਦੇ ਦੋ ਹੋਣਹਾਰ ਖਿਡਾਰੀਆਂ ਨੇ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਖੰਨਾ ਵਿਖੇ ਕਰਵਾਏ ਗਏ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਸੋਨੇ ਅਤੇ ਇਕ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀਆਂ ਨੇ ਭਾਗ ਲਿਆ।

Ad Position 21
No active advertisement
ਬਲੂਮਿੰਗ ਬਡਜ਼ ਸਕੂਲ ਵਿਖੇ ਪੰਜਾਬ ਰਾਜ ਸਕੂਲ ਖੇਡਾਂ ’ਚ ਮੈਡਲ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ। ਅਜੀਤ ਤਸਵੀਰ 21-11-2026
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਦੇ ਦੋ ਹੋਣਹਾਰ ਖਿਡਾਰੀਆਂ ਨੇ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਖੰਨਾ ਵਿਖੇ ਕਰਵਾਏ ਗਏ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਸੋਨੇ ਅਤੇ ਇਕ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀਆਂ ਨੇ ਭਾਗ ਲਿਆ। ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀ ਜਾਪਲੀਨ ਸਿੰਘ ਨੇ 66 ਕਿੱਲੋਗਰਾਮ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਆਪਣੇ ਨਾਂਅ ਕੀਤਾ, ਜਦ ਕਿ ਹਰਮੀਤ ਸਿੰਘ ਗਿੱਲ ਨੇ 74 ਕਿੱਲੋਗਰਾਮ ਭਾਰ ਵਰਗ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਇਕ ਹੋਰ ਵਾਧਾ ਕੀਤਾ। ਸਕੂਲ ਦੀ ਸਵੇਰ ਦੀ ਸਭਾ ਦੌਰਾਨ ਦੋਵਾਂ ਜੇਤੂ ਖਿਡਾਰੀਆਂ ਨੂੰ ਸਟੇਜ ‘ਤੇ ਬੁਲਾ ਕੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਸਮੂਹ ਸਟਾਫ਼ ਵਲੋਂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਅਤੇ ਜਿੱਤ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜਪਲੀਨ ਸਿੰਘ ਅਤੇ ਹਰਮੀਤ ਸਿੰਘ ਗਿੱਲ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ। ਉਨ੍ਹਾਂ ਨੇ ਖਿਡਾਰੀਆਂ ਦੀ ਲਗਨ ਅਤੇ ਮਿਹਨਤ ਦੇ ਨਾਲ-ਨਾਲ ਕੋਚ ਰਮਾ ਸੈਣੀ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਇਹ ਖਿਡਾਰੀ ਭਵਿੱਖ ਵਿਚ ਵੀ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਸਕੂਲ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨਗੇ। ਸਕੂਲ ਦੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਨੇ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਫਲਤਾ ਸਕੂਲ ਵਲੋਂ ਖਿਡਾਰੀਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਉੱਚ ਪੱਧਰੀ ਖੇਡ ਮੰਚ, ਬਿਹਤਰ ਸਹੂਲਤਾਂ ਅਤੇ ਉਤਸ਼ਾਹ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦੇਣ ਵਾਸਤੇ ਵਚਨਬੱਧ ਹੈ। ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਕੋਚ ਰਮਾ ਸੈਣੀ ਅਤੇ ਦੋਵਾਂ ਜੇਤੂ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਰਕਾਰੀ ਆਈ.ਟੀ.ਆਈ. ਵਿਖੇ ਵਿਦਿਆਰਥੀ ਜਥੇਬੰਦੀ ਦੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿ... ਅਗਲੀ ਖ਼ਬਰ ਆਕਸਫੋਰਡ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਬਾਲ ਦਿਵਸ
Ad Position 24