20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਰਕਾਰੀ ਆਈ.ਟੀ.ਆਈ. ਵਿਖੇ ਵਿਦਿਆਰਥੀ ਜਥੇਬੰਦੀ ਦੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਏ. ਐਸ.

Ad Position 21
No active advertisement
ਹਿਮਾਂਥਨ ਸ਼ਰਮਾ ਨੂੰ ਪ੍ਰਧਾਨ ਅਤੇ ਅਰਮਾਨ ਸਿੱਧੂ ਨੂੰ ਸੀਨੀਅਰ ਪ੍ਰਧਾਨ ਦੀ ਦਿੱਤੀ ਜ਼ਿੰਮੇਵਾਰੀ 21-11-2026
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਏ.ਐਸ.ਏ.ਪੀ. ਵਲੋਂ ਅੱਜ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਦਿਆਰਥੀ ਜਥੇਬੰਦੀ ਦੇ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਹਿਮਾਂਥਨ ਸ਼ਰਮਾ ਅਤੇ ਸੀਨੀਅਰ ਪ੍ਰਧਾਨ ਅਰਮਾਨ ਸਿੱਧੂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲਣ ‘ਤੇ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾ ਕੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨੌਜਵਾਨ ਸਾਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਵਿਚਾਰ ਸੁਣੇ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚ ਅਗਵਾਈ ਦੀ ਸਮਰੱਥਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਹਿਮਾਂਥਨ ਸ਼ਰਮਾ ਅਤੇ ਅਰਮਾਨ ਸਿੱਧੂ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਵਿਦਿਆਰਥੀਆਂ ਦੀ ਆਵਾਜ਼ ਬਣਨਗੇ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸਬੰਧਿਤ ਮੰਚ ਤੱਕ ਪਹੁੰਚਾਉਣ ਵਿਚ ਆਪਣੀ ਭੂਮਿਕਾ ਨਿਭਾਉਣਗੇ। ਅੰਤ ਵਿਚ ਉਨ੍ਹਾਂ ਨੇ ਸਮੂਹ ਨੌਜਵਾਨ ਸਾਥੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਾਰਡ ਨੰਬਰ 9 ਤੋਂ ‘ਆਪ’ ਉਮੀਦਵਾਰ ਸੋਨੀਆ ਗੁਪਤਾ ਦੇ ਚੋਣ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਰਾਜ ਸਕੂਲ ਖੇਡਾਂ ਵਿਚ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ
Ad Position 24