20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਾਰਡ ਨੰਬਰ 9 ਤੋਂ ‘ਆਪ’ ਉਮੀਦਵਾਰ ਸੋਨੀਆ ਗੁਪਤਾ ਦੇ ਚੋਣ ਦਫ਼ਤਰ ਦਾ ਉਦਘਾਟਨ

ਬਾਘਾ ਪੁਰਾਣਾ, 20 ਨਵੰਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੀਆਂ 28 ਨਵੰਬਰ ਨੂੰ ਹੋਣ ਜਾ ਰਹੀਆਂ ਆਮ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 9 ਤੋਂ ‘ਆਪ’ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਪ੍ਰਧਾਨ ਪਵਨ ਗੁਪਤਾ ਦੀ ਧਰਮ ਪਤਨੀ ਸੋਨੀਆ ਗੁਪਤਾ ਦੇ ਚੋਣ ਦਫ਼ਤਰ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ।

Ad Position 21
No active advertisement
ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਪਵਨ ਗੁਪਤਾ ਅਤੇ ਹੋਰ ਆਗੂ। ਤਸਵੀਰ : ਕਾਠਪਾਲ 21-11-2026
ਬਾਘਾ ਪੁਰਾਣਾ, 20 ਨਵੰਬਰ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੀਆਂ 28 ਨਵੰਬਰ ਨੂੰ ਹੋਣ ਜਾ ਰਹੀਆਂ ਆਮ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 9 ਤੋਂ ‘ਆਪ’ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਪ੍ਰਧਾਨ ਪਵਨ ਗੁਪਤਾ ਦੀ ਧਰਮ ਪਤਨੀ ਸੋਨੀਆ ਗੁਪਤਾ ਦੇ ਚੋਣ ਦਫ਼ਤਰ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਸਥਾਨਕ ਆਗੂਆਂ ਤੇ ਵਰਕਰਾਂ ਵਲੋਂ ਬਾਘਾ ਪੁਰਾਣਾ ਪੁੱਜਣ’’ਤੇ ਸਪੀਕਰ ਸੰਧਵਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਸਮਾਰੋਹ ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਵਨ ਗੁਪਤਾ ਅਤੇ ਉਮੀਦਵਾਰ ਸੋਨੀਆ ਗੁਪਤਾ ਦੀਆਂ ਲੋਕ-ਪੱਖੀ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਵਨ ਗੁਪਤਾ ਹਮੇਸ਼ਾ ਸ਼ਹਿਰ ਦੀ ਤਰੱਕੀ ਲਈ ਯਤਨਸ਼ੀਲ ਰਹਿਣ ਵਾਲੇ ਸਰਗਰਮ ਆਗੂ ਹਨ, ਜਦ ਕਿ ਸੋਨੀਆ ਗੁਪਤਾ ਵੀ ਬਤੌਰ ਨਗਰ ਕੌਂਸਲ ਪ੍ਰਧਾਨ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਦਾ ਪ੍ਰਸ਼ਾਸਨਿਕ ਤਜਰਬਾ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਪ੍ਰਤੀ ਸੂਝ-ਬੂਝ ਵਾਰਡ ਨੰਬਰ 9 ਦੇ ਸਰਬਪੱਖੀ ਵਿਕਾਸ ਲਈ ਸਹਾਈ ਸਿੱਧ ਹੋਵੇਗੀ। ਸਪੀਕਰ ਸੰਧਵਾਂ ਅਨੁਸਾਰ ਉਦਘਾਟਨੀ ਸਮਾਰੋਹ ਵਿਚ ਉਮੜਿਆ ਜਨ-ਸੈਲਾਬ ਸੋਨੀਆ ਗੁਪਤਾ ਪ੍ਰਤੀ ਵੋਟਰਾਂ ਦੇ ਪਿਆਰ ਅਤੇ ਸਮਰਥਨ ਦਾ ਪ੍ਰਤੀਕ ਹੈ, ਜੋ ਉਨ੍ਹਾਂ ਦੀ ਵੱਡੀ ਲੀਡ ਨਾਲ ਜਿੱਤ ਦਾ ਸੰਕੇਤ ਦਿੰਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਅਤੇ ਵਿਧਾਇਕ ਸੁਖਾਨੰਦ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਸਦਕਾ ਨਗਰ ਕੌਂਸਲ ਚੋਣਾਂ ਵਿਚ ‘ਆਪ’ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਲਈ ਸੋਨੀਆ ਗੁਪਤਾ ਦੇ ਹੱਕ ਵਿਚ ਫ਼ਤਵਾ ਦੇਣ। ਇਸ ਮੌਕੇ ਪ੍ਰਧਾਨ ਪਵਨ ਗੁਪਤਾ, ਗੁਰਪ੍ਰੀਤ ਸਿੰਘ ਗੰਦਾਰਾ, ਚੇਅਰਮੈਨ ਰਮਨ ਮਿੱਤਲ ਰਿੰਪੀ, ਪ੍ਰਧਾਨ ਵਿਜੇ ਬਾਂਸਲ, ਰਾਮ ਗੁਪਤਾ, ਬਲਾਕ ਪ੍ਰਧਾਨ ਡਾ. ਜਗਦੇਵ ਸਿੰਘ ਕਾਲੇਕੇ, ਧਰਮਿੰਦਰ ਸਿੰਘ ਰੱਖੜਾ, ਇਕਬਾਲ ਸਿੰਘ, ਅਰਵਿੰਦਰ ਸਿੰਘ ਭਾਟੀਆ, ਪ੍ਰਿਥੀ ਸਿੰਘ, ਰਕੇਸ਼ ਕੁਮਾਰ ਤੋਤਾ, ਰਾਮ ਗਰਗ, ਦਵਿੰਦਰ ਬਾਂਸਲ, ਚੇਅਰਮੈਨ ਤਿਲਕ ਰਾਜ ਸੋਨੀ, ਰਮਨ ਗੁਪਤਾ, ਮਨੀਸ਼ ਗੁਪਤਾ, ਸੁਖਮਿੰਦਰ ਸਿੰਘ ਰੱਖੜਾ, ‘ਆਪ’ ਦੀ ਸਮੁੱਚੀ ਸ਼ਹਿਰੀ ਟੀਮ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰਾਉਕੇ ਕਲਾਂ ਤੋਂ ਸੰਗਤਾਂ ਦੀ ਬੱਸ ਧਾਰਮਿਕ ਦਰਸ਼ਨਾਂ ਲਈ ਰਵਾਨਾ ਅਗਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਰਕਾਰੀ ਆਈ.ਟੀ.ਆਈ. ਵਿਖੇ ਵਿਦਿਆਰਥੀ ਜਥੇਬੰਦੀ ਦੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿ...
Ad Position 24