ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰਾਉਕੇ ਕਲਾਂ ਤੋਂ ਸੰਗਤਾਂ ਦੀ ਬੱਸ ਧਾਰਮਿਕ ਦਰਸ਼ਨਾਂ ਲਈ ਰਵਾਨਾ
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਉਕੇ ਕਲਾਂ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਦੀ ਬੱਸ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲੋਕਾਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰ ਰਹੀ ਹੈ।
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਉਕੇ ਕਲਾਂ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਦੀ ਬੱਸ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲੋਕਾਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ, ਭਲਾਈ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ। ਅਜਿਹੀਆਂ ਯੋਜਨਾਵਾਂ ਸਰਕਾਰ ਅਤੇ ਲੋਕਾਂ ਵਿਚਕਾਰ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਵਿਧਾਇਕ ਬਿਲਾਸਪੁਰ ਨੇ ਇਸ ਲੋਕ-ਭਲਾਈ ਯੋਜਨਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਭਵਿੱਖ ਵਿਚ ਵੀ ਲੋਕਾਂ ਦੀ ਸਹੂਲਤ ਅਤੇ ਭਲਾਈ ਲਈ ਅਜਿਹੇ ਉਪਰਾਲੇ ਜਾਰੀ ਰੱਖੇਗੀ।