20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਐੱਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੀ ਸਹਾਇਕ ਪ੍ਰੋਫੈਸਰ ਨਮਿਤਾ ਬਰਮਨ ਨੇ ਰਾਜ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤਿਆ

ਮੋਗਾ, 20 ਨਵੰਬਰ (ਜਸਪਾਲ ਸਿੰਘ ਬੱਬੀ)-ਐੱਸ. ਡੀ.

Ad Position 21
No active advertisement
ਅਜੀਤ ਡੈਸਕ 21-11-2026
ਮੋਗਾ, 20 ਨਵੰਬਰ (ਜਸਪਾਲ ਸਿੰਘ ਬੱਬੀ)-ਐੱਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੀ ਸਰੀਰਕ ਸਿੱਖਿਆ ਵਿਭਾਗ ਦੀ ਸਹਾਇਕ ਪ੍ਰੋ. ਮੈਡਮ ਨਮਿਤਾ ਬਰਮਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਰਾਜ ਪੱਧਰੀ ਬੈਡਮਿੰਟਨ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਅਤੇ ਕਾਂਸੀ ਦਾ ਤਗਮਾ ਜਿੱਤ ਕੇ ਕਾਲਜ ਅਤੇ ਮੋਗਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਨੇ 31 ਤੋਂ 40 ਸਾਲ ਉਮਰ ਵਰਗ ਦੀ ਸ਼੍ਰੇਣੀ ਵਿਚ ਮੋਗਾ ਮਹਿਲਾ ਟੀਮ ਦੀ ਨੁਮਾਇੰਦਗੀ ਕਰਦਿਆਂ ਇਹ ਉਪਲਬਧੀ ਹਾਸਲ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਨਮਿਤਾ ਬਰਮਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਵੀ ਬੇਹੱਦ ਮਹੱਤਵਪੂਰਨ ਹਨ। ਪ੍ਰਿੰਸੀਪਲ ਨੇ ਇਸ ਪ੍ਰਾਪਤੀ ਨੂੰ ਹੋਰਨਾਂ ਅਧਿਆਪਕਾਂ ਅਤੇ ਵਿਦਿਆਰਥਣਾਂ ਲਈ ਪ੍ਰੇਰਨਾਦਾਇਕ ਦੱਸਿਆ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਧੇਸ਼ ਸਿੰਗਲਾ, ਉਪ ਪ੍ਰਧਾਨ ਅਮਨ ਸਿੰਗਲਾ ਅਤੇ ਸਕੱਤਰ ਅਸ਼ੋਕ ਗਰਗ ਨੇ ਪ੍ਰਬੰਧਕੀ ਕਮੇਟੀ ਵਲੋਂ ਵੀ ਨਮਿਤਾ ਬਰਮਨ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਲੰਢੇਕੇ ਵਿਖੇ ਤੀਰਥ ਯਾਤਰਾ ਸਭਾ ਦੌਰਾਨ ਯਾਤਰੀਆਂ ਨਾਲ ਕੀਤੀ ਮੁਲਾਕਾਤ
Ad Position 24