ਸੰਤ ਆਸ਼ਰਮ ਲੋਪੋ ਵਿਖੇ ਸੁਆਮੀ ਸੰਤ ਮਿੱਤ ਸਿੰਘ ਅਤੇ ਸੁਆਮੀ ਸੰਤ ਜੋਰਾ ਸਿੰਘ ਦੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਚੌਥੀ ਲੜੀ ਦੇ ਅਖੰਡ ਪਾਠ ਪ੍ਰਕਾਸ਼
ਨਿਹਾਲ ਸਿੰਘ ਵਾਲਾ, 20 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪ੍ਰਦਾਇ ਦੇ ਬਾਨੀ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਨਾਲ ਅਥਾਹ ਪ੍ਰੇਮ-ਸ਼ਰਧਾ ਰੱਖਣ ਵਾਲੀਆਂ ਦੇਸ਼-ਵਿਦੇਸ਼ ਅਤੇ ਪੰਜਾਬ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੁਆਮੀ ਸੰਤ ਮਿੱਤ ਸਿੰਘ ਦੀ 76 ਵੀਂ ਬਰਸੀ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 21 ਵੀਂ ਬਰਸੀ ਸਮਾਗਮ ਬਹੁਤ ਹੀ ਸ਼ਰਧਾ-ਭਾਵਨਾ ਨਾਲ 8 ਅਤੇ 10 ਦਸੰਬਰ ਨੂੰ ਮਨਾਏ ਜਾ ਰਹੇ ਹਨ। ਇਨ੍ਹਾਂ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਹੋਇਆਂ ਸੰਤ ਆਸ਼ਰਮ ਲੋਪੋ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਚੌਥੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਜਿਨ੍ਹਾਂ ਦੇ ਭੋਗ 22 ਨਵੰਬਰ ਨੂੰ ਪਾਏ ਜਾਣਗੇ।
ਨਿਹਾਲ ਸਿੰਘ ਵਾਲਾ, 20 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪ੍ਰਦਾਇ ਦੇ ਬਾਨੀ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਨਾਲ ਅਥਾਹ ਪ੍ਰੇਮ-ਸ਼ਰਧਾ ਰੱਖਣ ਵਾਲੀਆਂ ਦੇਸ਼-ਵਿਦੇਸ਼ ਅਤੇ ਪੰਜਾਬ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੁਆਮੀ ਸੰਤ ਮਿੱਤ ਸਿੰਘ ਦੀ 76 ਵੀਂ ਬਰਸੀ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 21 ਵੀਂ ਬਰਸੀ ਸਮਾਗਮ ਬਹੁਤ ਹੀ ਸ਼ਰਧਾ-ਭਾਵਨਾ ਨਾਲ 8 ਅਤੇ 10 ਦਸੰਬਰ ਨੂੰ ਮਨਾਏ ਜਾ ਰਹੇ ਹਨ। ਇਨ੍ਹਾਂ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਹੋਇਆਂ ਸੰਤ ਆਸ਼ਰਮ ਲੋਪੋ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਚੌਥੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਜਿਨ੍ਹਾਂ ਦੇ ਭੋਗ 22 ਨਵੰਬਰ ਨੂੰ ਪਾਏ ਜਾਣਗੇ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸੰਗਤਾਂ ਦੇ ਸਨਮੁੱਖ ਹੋ ਰਹੇ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੁਆਮੀ ਸੰਤ ਮਿੱਤ ਸਿੰਘ ਦੀ 76ਵੀਂ ਬਰਸੀ ਅਤੇ ਸੁਆਮੀ ਸੰਤ ਜੋਰਾ ਸਿੰਘ ਦੀ 21ਵੀਂ ਬਰਸੀ ਸਮਾਗਮਾਂ ‘ਚ 8 ਅਤੇ 10 ਦਸੰਬਰ ਨੂੰ ਵੱਡੀ ਤਾਦਾਦ ‘ਚ ਪਹੁੰਚ ਕੇ ਆਪਣੀਆਂ ਹਾਜ਼ਰੀਆਂ ਭਰ ਕੇ ਲਾਹਾ ਪ੍ਰਾਪਤ ਕਰਨ। ਇਸ ਮੌਕੇ ਗੁਰਸਿਮਰਨਜੀਤ ਸਿੰਘ, ਜਰਨੈਲ ਸਿੰਘ, ਚੂਹੜ ਸਿੰਘ, ਬਲਰਾਜ ਸਿੰਘ, ਰਾਜਇੰਦਰਜੀਤ ਸਿੰਘ, ਬਲਤੇਜ ਸਿੰਘ , ਗੁਰਦਿਆਲ ਸਿੰਘ ਪੰਮੀ, ਸਰੂਪ ਸਿੰਘ ਤੋਂ ਇਲਾਵਾ ਨਗਰ ਬਰ੍ਹਮੀ ਅਤੇ ਮਾਣੂੰਕੇ ਦੀਆਂ ਸੰਗਤਾਂ ਵਲੋਂ ਅਖੰਡ ਪਾਠਾਂ ਦੀਆਂ ਲੜੀਆਂ ‘ਚ ਸੇਵਾਵਾਂ ਨਿਭਾਈਆਂ ਗਈਆਂ।