ਸ਼੍ਰੋ. ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਬੀਬੀ ਨਰਿੰਦਰ ਕੌਰ ਰਣੀਆਂ 11 ਮੈਂਬਰੀ ਐਗਜ਼ੈਕਟਿਵ ਕਮੇਟੀ ਦੇ ਮੈਂਬਰ ਨਿਯੁਕਤ
ਬੱਧਨੀ ਕਲਾਂ, 20 ਨਵੰਬਰ (ਸੰਜੀਵ ਕੋਛੜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਹੇ ਜਥੇਦਾਰ ਹਰਿੰਦਰ ਸਿੰਘ ਰਣੀਆਂ ਦੀ ਧਰਮ ਪਤਨੀ ਬੀਬੀ ਨਰਿੰਦਰ ਕੌਰ ਰਣੀਆਂ ਨੂੰ ਸ਼੍ਰੋ. ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ 11 ਮੈਂਬਰੀ ਐਗਜ਼ੈਕਟਿਵ ਕਮੇਟੀ ਦੇ ਮੈਂਬਰ ਬਣਨ ਤੇ ਉਨ੍ਹਾਂ ਦੇ ਸਮਰਥਕਾਂ ਅਤੇ ਸਨੇਹੀਆਂ ‘ਚ ਖ਼ੁਸ਼ੀ ਦੀ ਲਹਿਰ ਦੌੜ ਪਈ ਹੈ ਅਤੇ ਸ਼੍ਰੋ.
ਬੱਧਨੀ ਕਲਾਂ, 20 ਨਵੰਬਰ (ਸੰਜੀਵ ਕੋਛੜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਹੇ ਜਥੇਦਾਰ ਹਰਿੰਦਰ ਸਿੰਘ ਰਣੀਆਂ ਦੀ ਧਰਮ ਪਤਨੀ ਬੀਬੀ ਨਰਿੰਦਰ ਕੌਰ ਰਣੀਆਂ ਨੂੰ ਸ਼੍ਰੋ. ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ 11 ਮੈਂਬਰੀ ਐਗਜ਼ੈਕਟਿਵ ਕਮੇਟੀ ਦੇ ਮੈਂਬਰ ਬਣਨ ਤੇ ਉਨ੍ਹਾਂ ਦੇ ਸਮਰਥਕਾਂ ਅਤੇ ਸਨੇਹੀਆਂ ‘ਚ ਖ਼ੁਸ਼ੀ ਦੀ ਲਹਿਰ ਦੌੜ ਪਈ ਹੈ ਅਤੇ ਸ਼੍ਰੋ. ਅਕਾਲੀ ਦਲ (ਬ) ਇਸਤਰੀ ਵਿੰਗ ‘ਚ ਮੂਹਰਲੀਆਂ ਕਤਾਰਾਂ ‘ਚ ਪਾਰਟੀ ਪ੍ਰਤੀ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਉਨ੍ਹਾਂ ਦੀ ਸਪੁੱਤਰੀ ਬੀਬੀ ਜਸਪਿੰਦਰ ਕੌਰ ਰਣੀਆਂ ਦੇ ਮੋਬਾਈਲ ਫ਼ੋਨ ਅਤੇ ਉਨ੍ਹਾਂ ਦੇ ਗ੍ਰਹਿ ਵਿਖੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲਗਾਤਾਰ ਲੱਗਾ ਹੋਇਆ ਹੈ। ਇਸ ਸਮੇਂ ਨਵ ਨਿਯੁਕਤ ਹੋਏ ਬੀਬੀ ਨਰਿੰਦਰ ਕੌਰ ਰਣੀਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਸ਼੍ਰੋ. ਕਮੇਟੀ ਦੀਆਂ ਹਦਾਇਤਾਂ ਮੁਤਾਬਿਕ ਸਿੱਖੀ ਦਾ ਪ੍ਰਚਾਰ ਕਰਨ ਲਈ ਦਿਨ ਰਾਤ ਇਕ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ‘ਚ ਦੇਸ਼ਾਂ ਵਿਦੇਸ਼ਾਂ ਤੋਂ ਵੀ ਆਗੂ, ਵਰਕਰ ਤੇ ਸਨੇਹੀ ਰਣੀਆਂ ਪਰਿਵਾਰ ਨੂੰ ਵਧਾਈ ਦੇ ਰਹੇ ਹਨ।