20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮੋਗਾ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਨੇੜਲੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ ਨੂੰ ਹੋਣ ਵਾਲੇ ਵਿਸ਼ਾਲ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਤਲਵੰਡੀ ਸਾਬੋ ਪ੍ਰੋ.

Ad Position 21
No active advertisement
ਅਜੀਤ ਡੈਸਕ 21-11-2026
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਨੇੜਲੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ ਨੂੰ ਹੋਣ ਵਾਲੇ ਵਿਸ਼ਾਲ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਤਲਵੰਡੀ ਸਾਬੋ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਸਮਾਗਮ ਵਾਲੀ ਥਾਂ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਵੱਖ-ਵੱਖ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਪਰਮਵੀਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਵਾਲਾ ਇਹ ਰਾਜ ਪੱਧਰੀ ਸਮਾਗਮ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਅਹਿਮ ਕਦਮ ਹੋਵੇਗਾ। ਇਸ ਦੌਰਾਨ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਨਾਲ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਰਾਸ਼ਨ ਦੀ ਸਹੂਲਤ ਹੋਰ ਸੁਚਾਰੂ, ਪਾਰਦਰਸ਼ੀ ਅਤੇ ਸੁਵਿਧਾਜਨਕ ਢੰਗ ਨਾਲ ਮੁਹੱਈਆ ਕਰਵਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਖ਼ੁਸ਼ਹਾਲ ਪੰਜਾਬ ਮਹਾਂ ਰੈਲੀ ਵਿਚ ਪੰਜਾਬ ਭਰ ਤੋਂ ਇਕ ਲੱਖ ਤੋਂ ਵੱਧ ਲੋਕਾਂ ਦਾ ਇਕੱਠ ਹੋਵੇਗਾ। ਇਸ ਮੰਤਵ ਲਈ ਲਗ-ਪਗ 116 ਏਕੜ ਜਗ੍ਹਾ ਵਿਚ ਵਿਸ਼ਾਲ ਪੱਧਰ ‘ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਸਮਾਗਮ ਵਿਚ ਆਮ ਲੋਕਾਂ ਦੇ ਨਾਲ-ਨਾਲ ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਦੀ ਵੱਡੀ ਸ਼ਮੂਲੀਅਤ ਰਹੇਗੀ। ਦੌਰੇ ਦੌਰਾਨ ਉਨ੍ਹਾਂ ਨੇ ਪਾਰਕਿੰਗ, ਆਵਾਜਾਈ, ਸੁਰੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਬੈਠਣ ਦੇ ਪ੍ਰਬੰਧਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਆਉਣ ਵਾਲੇ ਲੋਕਾਂ ਦੀ ਸਹੂਲਤ ਸਭ ਤੋਂ ਅਹਿਮ ਹੈ ਅਤੇ ਇਸ ਲਈ ਹਰੇਕ ਪ੍ਰਬੰਧ ਸੁਚੱਜੇ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ। ਖ਼ਾਸ ਕਰ ਕੇ ਔਰਤਾਂ, ਬਜ਼ੁਰਗਾਂ, ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਲੋਕਾਂ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ। ਵਿਧਾਇਕਾਂ ਨੇ ਕਿਹਾ ਕਿ ਇਹ ਸਮਾਗਮ ਸਿਰਫ਼ ਇਕ ਵਿਸ਼ਾਲ ਇਕੱਠ ਤੱਕ ਸੀਮਤ ਨਹੀਂ ਰਹੇਗਾ, ਸਗੋਂ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਣ ਦਾ ਮੰਚ ਵੀ ਬਣੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਅਤੇ ਹਰ ਵਰਗ ਦੀ ਜ਼ਿੰਦਗੀ ਵਿਚ ਸਕਾਰਾਤਮਿਕ ਬਦਲਾਅ ਲਿਆਉਣਾ ਹੈ। ਇਸੇ ਸੋਚ ਤਹਿਤ ਸਮਾਰਟ ਰਾਸ਼ਨ ਕਾਰਡਾਂ ਦੀ ਪਹਿਲਕਦਮੀ ਵੀ ਲੋਕਾਂ ਲਈ ਲਾਭਕਾਰੀ ਸਾਬਤ ਹੋਵੇਗੀ। ਉਨ੍ਹਾਂ ਸਮੂਹ ਪ੍ਰਬੰਧਕੀ ਟੀਮਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਾਰੀਆਂ ਤਿਆਰੀਆਂ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਤਾਂ ਜੋ 26 ਨਵੰਬਰ ਦਾ ਇਹ ਰਾਜ ਪੱਧਰੀ ਸਮਾਗਮ ਸੁਚਾਰੂ ਅਤੇ ਯਾਦਗਾਰੀ ਢੰਗ ਨਾਲ ਨੇਪਰੇ ਚੜ੍ਹ ਸਕੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦੋ ਬਲਾਕਾਂ ਦੀਆਂ ਸਖੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਮੱਖਣ ਬਰਾੜ ਦੀ ਅਗਵਾਈ ਹੇਠ ਧਰਮਕੋਟ ਦੇ ਸਾਰੇ ਸੱਤ ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਦਾਖ਼ਲ ਕਰਵਾਏ ਨਾਮ...
Ad Position 24