ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦੋ ਬਲਾਕਾਂ ਦੀਆਂ ਸਖੀਆਂ ਨਾਲ ਕੀਤੀ ਮੀਟਿੰਗ
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਮੋਗਾ ਹਲਕੇ ਦੇ ਦੋ ਬਲਾਕਾਂ ਦੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਮੋਗਾ ਹਲਕੇ ਦੇ ਦੋ ਬਲਾਕਾਂ ਦੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਖੀਆਂ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ ਗੱਲਬਾਤ ਕੀਤੀ ਅਤੇ ਉਨ੍ਹਾਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਸਨਮਾਨਿਤ ਕਰ ਕੇ ਹੌਸਲਾ-ਅਫ਼ਜ਼ਾਈ ਕੀਤੀ। ਮੀਟਿੰਗ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਖੀਆਂ ਵਲੋਂ ਨਿਭਾਈਆਂ ਜਾ ਰਹੀਆਂ ਅਹਿਮ ਜ਼ਿੰਮੇਵਾਰੀਆਂ ਅਤੇ ਉਨ੍ਹਾਂ ਦੇ ਸ਼ਲਾਘਾਯੋਗ ਕੰਮਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਖੀਆਂ ਇਸ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਇਸ ਨਾਲ ਜੁੜੀਆਂ ਜ਼ਿੰਮੇਵਾਰੀਆਂ ਨਿਭਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਰਹੀਆਂ ਹਨ। ਵਿਧਾਇਕਾ ਨੇ ਕਿਹਾ ਕਿ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਵਿਚ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਸਖੀਆਂ ਦੇ ਸਹਿਯੋਗ ਅਤੇ ਸਮਰਪਣ ਨਾਲ ਲੋਕ ਸੇਵਾ ਦੇ ਕੰਮਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਅੰਤ ਵਿਚ ਡਾ. ਅਮਨਦੀਪ ਕੌਰ ਅਰੋੜਾ ਨੇ ਮੀਟਿੰਗ ਵਿਚ ਸ਼ਾਮਿਲ ਹੋਈਆਂ ਸਾਰੀਆਂ ਸਖੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀਆਂ ਅਹੁਦੇਦਾਰਾਂ, ਵਰਕਰਾਂ ਅਤੇ ਵਲੰਟੀਅਰਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।