20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਯੋਗੀਰਾਜ ਬ੍ਰਹਮਚਾਰੀ ਕੁਟੀਆ ਵਿਖੇ ਸ੍ਰੀ ਸ਼ਿਆਮ ਸੇਵਾ ਪਰਿਵਾਰ ਵਲੋਂ ਸ਼ਿਆਮ ਜਨਮ ਉਤਸਵ ਨੂੰ ਸਮਰਪਿਤ ਸ਼ਿਆਮ ਸੰਕੀਰਤਨ ਕਰਵਾਇਆ

ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਸ੍ਰੀ ਸ਼ਿਆਮ ਸੇਵਾ ਪਰਿਵਾਰ ਵਲੋਂ ਯੋਗੀਰਾਜ ਬ੍ਰਹਮਚਾਰੀ ਕੁਟੀਆ ਵਿਖੇ ਸ਼ਿਆਮ ਜਨਮ ਉਤਸਵ ਦੇ ਪਾਵਨ ਮੌਕੇ ਨੂੰ ਸਮਰਪਿਤ ਸ਼ਿਆਮ ਸੰਕੀਰਤਨ ਕਰਵਾਇਆ ਗਿਆ। ਇਸ ਮੌਕੇ ਪਰਿਵਾਰ ਦੇ ਮੈਂਬਰਾਂ ਅਤੇ ਸ਼ਿਆਮ ਪ੍ਰੇਮੀਆਂ ਨੇ ਬਾਬਾ ਸ਼ਿਆਮ ਦੇ ਚਰਨਾਂ ਵਿਚ ਸੀਸ ਨਿਵਾ ਕੇ ਸੰਕੀਰਤਨ ਦੇ ਨਿਰਵਿਘਨ ਸੰਪੰਨ ਹੋਣ ਦੀ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 21-11-2026
ਮੋਗਾ, 20 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਸ੍ਰੀ ਸ਼ਿਆਮ ਸੇਵਾ ਪਰਿਵਾਰ ਵਲੋਂ ਯੋਗੀਰਾਜ ਬ੍ਰਹਮਚਾਰੀ ਕੁਟੀਆ ਵਿਖੇ ਸ਼ਿਆਮ ਜਨਮ ਉਤਸਵ ਦੇ ਪਾਵਨ ਮੌਕੇ ਨੂੰ ਸਮਰਪਿਤ ਸ਼ਿਆਮ ਸੰਕੀਰਤਨ ਕਰਵਾਇਆ ਗਿਆ। ਇਸ ਮੌਕੇ ਪਰਿਵਾਰ ਦੇ ਮੈਂਬਰਾਂ ਅਤੇ ਸ਼ਿਆਮ ਪ੍ਰੇਮੀਆਂ ਨੇ ਬਾਬਾ ਸ਼ਿਆਮ ਦੇ ਚਰਨਾਂ ਵਿਚ ਸੀਸ ਨਿਵਾ ਕੇ ਸੰਕੀਰਤਨ ਦੇ ਨਿਰਵਿਘਨ ਸੰਪੰਨ ਹੋਣ ਦੀ ਅਰਦਾਸ ਕੀਤੀ। ਇਸ ਮੌਕੇ ਬਾਬਾ ਸ਼ਿਆਮ ਦੀ ਜੋਤ ਪ੍ਰਚੰਡ ਕਰਨ ਦੀ ਰਸਮ ਸ੍ਰੀ ਸ਼ਿਆਮ ਸੇਵਾ ਪਰਿਵਾਰ ਵਲੋਂ ਅਦਾ ਕੀਤੀ ਗਈ। ਪ੍ਰਸਿੱਧ ਭਜਨ ਗਾਇਕ ਧਰਮਿੰਦਰ ਸ਼ਰਮਾ ਨੇ ਬਾਬਾ ਸ਼ਿਆਮ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਸੁੰਦਰ ਭਜਨ ਪੇਸ਼ ਕੀਤੇ ਅਤੇ ਸੰਗਤ ਨੂੰ ਭਗਤੀ ਰਸ ਨਾਲ ਨਿਹਾਲ ਕੀਤਾ। ਇਸ ਮੌਕੇ ਰਜਿੰਦਰ ਮਿੱਢਾ ਅਤੇ ਗਾਇਕ ਧਰਮਿੰਦਰ ਸ਼ਰਮਾ ਨੇ ਦੱਸਿਆ ਕਿ 22 ਨਵੰਬਰ ਨੂੰ ਸ਼ਾਮ 6 ਵਜੇ ਤੋਂ ਪ੍ਰਭੂ ਦੀ ਇੱਛਾ ਤੱਕ ਮੈਜੈਸਟਿਕ ਰੋਡ ਸਥਿਤ ਧਰਮਸ਼ਾਲਾ ਵਿਖੇ ਬਾਬਾ ਸ਼ਿਆਮ ਦੇ ਜਨਮ ਉਤਸਵ ਸਬੰਧੀ ਵਿਸ਼ਾਲ ਸੰਕੀਰਤਨ ਕਰਵਾਇਆ ਜਾਵੇਗਾ। ਇਸ ਪਾਵਨ ਸਮਾਗਮ ਦੌਰਾਨ ਅਨਮੋਲ ਜਾਗਰਣ ਪਾਰਟੀ ਦੇ ਭਜਨ ਗਾਇਕ ਧਰਮਿੰਦਰ ਸ਼ਰਮਾ ਅਤੇ ਅਨਮੋਲ ਸ਼ਰਮਾ ਬਾਬਾ ਸ਼ਿਆਮ ਦੀ ਮਹਿਮਾ ਦਾ ਗੁਣਗਾਨ ਕਰ ਕੇ ਸ਼ਰਧਾਲੂਆਂ ਨੂੰ ਨਿਹਾਲ ਕਰਨਗੇ। ਉਨ੍ਹਾਂ ਸਮੂਹ ਸ਼ਿਆਮ ਪ੍ਰੇਮੀਆਂ ਅਤੇ ਸ਼ਹਿਰ ਵਾਸੀਆਂ ਨੂੰ ਪਰਿਵਾਰਾਂ ਸਮੇਤ ਪਹੁੰਚ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ। ਸੰਕੀਰਤਨ ਦੀ ਸਮਾਪਤੀ ਉਪਰੰਤ ਸੰਗਤ ਲਈ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ। ਇਸ ਮੌਕੇ ਕੁਟੀਆ ਦੇ ਸੇਵਾਦਾਰ ਰਾਮਚੰਦਰ ਸ਼ਰਮਾ, ਬਲਜੀਤ ਬੱਗੀ, ਸੁਨੀਲ ਸ਼ਰਮਾ, ਰਘੁਵੀਰ ਸ਼ਰਮਾ, ਰਮਨ ਸੂਦ, ਰਾਜੂ ਨਾਰੰਗ, ਅਕਸ਼ੈ ਗੁਲਾਟੀ, ਅਮਿਤ, ਲੱਕੀ, ਪ੍ਰੀਤਮ ਅਰੋੜਾ, ਪ੍ਰਿੰਸ ਅਰੋੜਾ, ਅਵਿਨਾਸ਼ ਗੁਪਤਾ, ਸੋਨੂੰ ਕੁਮਾਰ, ਮਨਜੀਤ ਛਾਬੜਾ ਅਤੇ ਸੁਸ਼ੀਲ ਮਿੱਢਾ ਸਮੇਤ ਕਈ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੂਟਾ ਸਿੰਘ ਨੇ ਨਗਰ ਕੌਂਸਲ ਸੁਨਾਮ ਦੇ ਕਾਰਜ ਸਾਧਕ ਅਫ਼ਸਰ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ‘ ਸਾਦਾ ਜੀਵਨ ਸਾਦੇ ਭੋਜ , ਨਾ ਕੋਈ ਚਿੰਤਾ ਨਾ ਕੋਈ ਰੋਗ ’ ਲੋਕ ਜਾਗਰੂਕਤਾ ਮੁਹਿੰਮ ਦਾ ਆਗਾਜ਼ ਤੰਦਰੁਸਤੀ
Ad Position 24