ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ 92 ਉਮੀਦਵਾਰ ਚੋਣ ਮੈਦਾਨ ’ਚ- ਡੀ.ਸੀ.
ਬਾਘਾ ਪੁਰਾਣਾ ਦੇ 15 ਅਤੇ ਧਰਮਕੋਟ ਦੇ 7 ਵਾਰਡਾਂ ਲਈ 28 ਨਵੰਬਰ ਨੂੰ ਪੈਣਗੀਆਂ ਵੋਟਾਂ
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਦੀਆਂ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ ਕੁੱਲ 92 ਉਮੀਦਵਾਰ ਚੋਣ ਮੈਦਾਨ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਨ੍ਹਾਂ ਚੋਣਾਂ ਲਈ ਵੋਟਾਂ 28 ਨਵੰਬਰ 2026 ਨੂੰ ਪੈਣਗੀਆਂ।
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਦੀਆਂ ਨਗਰ ਕੌਂਸਲ ਬਾਘਾ ਪੁਰਾਣਾ ਅਤੇ ਧਰਮਕੋਟ ਦੀਆਂ ਚੋਣਾਂ ਲਈ ਕੁੱਲ 92 ਉਮੀਦਵਾਰ ਚੋਣ ਮੈਦਾਨ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਨ੍ਹਾਂ ਚੋਣਾਂ ਲਈ ਵੋਟਾਂ 28 ਨਵੰਬਰ 2026 ਨੂੰ ਪੈਣਗੀਆਂ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਰਡ ਨੰਬਰ 1 ਤੋਂ 15 ਤੱਕ ਅਤੇ ਨਗਰ ਕੌਂਸਲ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਵਿਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਕੁੱਲ 92 ਉਮੀਦਵਾਰਾਂ ਵਿਚੋਂ 62 ਉਮੀਦਵਾਰ ਨਗਰ ਕੌਂਸਲ ਬਾਘਾ ਪੁਰਾਣਾ ਅਤੇ 30 ਉਮੀਦਵਾਰ ਨਗਰ ਕੌਂਸਲ ਧਰਮਕੋਟ ਤੋਂ ਚੋਣ ਲੜ ਰਹੇ ਹਨ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਚੋਣਾਂ ਨੂੰ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 28 ਨਵੰਬਰ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਵਿਚ ਆਪਣਾ ਯੋਗਦਾਨ ਪਾਉਣ।