21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਲਾਲ ਦੁਆਰਾ ਮੰਦਰ ਵਿਖੇ ਦੇਵ ਉਠਨੀ ਇਕਾਦਸ਼ੀ ਮੌਕੇ ਸੰਕੀਰਤਨ ਕੀਤਾ-ਵਧਵਾ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਖੇ ਰਾਮ ਸੁੰਦਰ ਦਾਸ ਵੈਸ਼ਨਵਾਚਾਰੀਆ ਦਰਬਾਰ ਸ੍ਰੀ ਧਿਆਨਪੁਰ ਧਾਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਵ ਉਠਨੀ ਇਕਾਦਸ਼ੀ ਦੇ ਮੌਕੇ ਸ਼ਿਆਮ ਸੰਕੀਰਤਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ 1008 ਪਰਮਹੰਸ ਯੋਗੀਰਾਜ ਸਤਿਗੁਰੂ ਬਾਵਾ ਲਾਲ ਦਿਆਲ ਦੇ ਆਸ਼ੀਰਵਾਦ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 22-11-2026
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਕੋਟਕਪੂਰਾ ਬਾਈਪਾਸ ਸਥਿਤ ਲਾਲ ਦੁਆਰਾ ਮੰਦਰ ਵਿਖੇ ਰਾਮ ਸੁੰਦਰ ਦਾਸ ਵੈਸ਼ਨਵਾਚਾਰੀਆ ਦਰਬਾਰ ਸ੍ਰੀ ਧਿਆਨਪੁਰ ਧਾਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਵ ਉਠਨੀ ਇਕਾਦਸ਼ੀ ਦੇ ਮੌਕੇ ਸ਼ਿਆਮ ਸੰਕੀਰਤਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ 1008 ਪਰਮਹੰਸ ਯੋਗੀਰਾਜ ਸਤਿਗੁਰੂ ਬਾਵਾ ਲਾਲ ਦਿਆਲ ਦੇ ਆਸ਼ੀਰਵਾਦ ਨਾਲ ਹੋਈ। ਪੰਡਤ ਸ਼੍ਰਵਣ ਕੁਮਾਰ ਦੀ ਅਗਵਾਈ ਹੇਠ ਮੰਦਰ ਦੇ ਚੇਅਰਮੈਨ ਅਤੇ ਸਮਾਜ ਸੇਵੀ ਰਜਿੰਦਰ ਵਧਵਾ, ਵੀਨਾ ਵਧਵਾ, ਕੁਲਦੀਪ ਵਧਵਾ, ਪ੍ਰਿਅੰਕਾ ਵਧਵਾ, ਰਮੇਸ਼ ਵਧਵਾ, ਨੀਤੂ ਕਪੂਰ ਅਤੇ ਰਿਸ਼ੀ ਕਪੂਰ ਸਮੇਤ ਹੋਰ ਸ਼ਰਧਾਲੂਆਂ ਨੇ ਬਾਵਾ ਲਾਲ ਦੇ ਦਰਬਾਰ ਵਿਚ ਜੋਤ ਪ੍ਰਚੰਡ ਕਰਨ ਦੀ ਰਸਮ ਅਦਾ ਕੀਤੀ। ਇਸ ਮੌਕੇ ਮਹਿਲਾ ਸਤਿਸੰਗ ਮੰਡਲੀ ਦੀਆਂ ਮੈਂਬਰਾਂ ਨੇ ਭਜਨਾਂ ਰਾਹੀਂ ਬਾਬਾ ਲਾਲ ਦਿਆਲ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਮੰਦਰ ਦੇ ਚੇਅਰਮੈਨ ਰਜਿੰਦਰ ਵਧਵਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸਾਰਿਆਂ ਨੂੰ ਮੰਦਰ ਵਿਚ ਰੋਜ਼ਾਨਾ ਹੋਣ ਵਾਲੇ ਸੰਕੀਰਤਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਮੰਦਰ ਦੇ ਵੱਡੇ ਸਤਿਸੰਗ ਹਾਲ ਵਿਚ ਜਲਦ ਹੀ ਮੂਰਤੀ ਸਥਾਪਨਾ ਕੀਤੀ ਜਾਵੇਗੀ। ਇਸ ਮੌਕੇ ਮੁੱਖ ਸੇਵਾਦਾਰ ਰਜਿੰਦਰ ਵਧਵਾ, ਅਸ਼ਵਨੀ ਕੁਮਾਰ, ਰਾਹੁਲ ਮਿੱਤਲ, ਰਜਿੰਦਰ ਚੌਧਰੀ, ਆਸ਼ੀਸ਼ ਸੂਦ, ਸੁਰਿੰਦਰ ਚੋਪੜਾ, ਕੁਲਦੀਪ ਵਧਵਾ, ਯਸ਼ਇੰਦਰ ਰਾਜਾ, ਰਮੇਸ਼ ਵਧਵਾ, ਰਾਜੀਵ ਉੱਪਲ, ਰਜਿੰਦਰ ਕੁਮਾਰ ਨਾਰੰਗ, ਭੁਪਿੰਦਰ ਸਿੰਘ ਬਬਲੂ, ਵਿਜੇ ਕੁਮਾਰ, ਰੌਬਿਨ, ਅਨਿਲ ਕੁਮਾਰ ਅਤੇ ਸਮੂਹ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਾਨਕ ਸਾਈਂ ਫਾਊਂਡੇਸ਼ਨ ਵਲੋਂ ਘੁਮਾਣ ਸਦਭਾਵਨਾ ਯਾਤਰਾ 12 ਸਾਲਾਂ ਤੋਂ ਨਿਰੰਤਰ ਜਾਰੀ ਅਗਲੀ ਖ਼ਬਰ ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੀ ਮੋਗਾ ’ਚ ਹੋਈ ਸੂਬਾ ਪੱਧਰੀ ਮੀਟਿੰਗ
Ad Position 24