ਅਨਮੋਲ ਵੈਲਫੇਅਰ ਕਲੱਬ ਵਲੋਂ ਭਾਜਪਾ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਸਨਮਾਨਿਤ
ਜ਼ਿਲ੍ਹਾ ਪੱਧਰੀ ਟੈਕਫੇਅਰ ’ਚ ਬੱਧਨੀ ਕਲਾਂ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ
ਨੱਥੂਵਾਲਾ ਗਰਬੀ, 21 ਨਵੰਬਰ (ਨਵਦੀਪ ਸਿੰਘ)-ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਦੌਰਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ ਅਤੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਜਥੇਦਾਰ ਹਰਜਿੰਦਰ ਸਿੰਘ ਧਾਮੀ ਵਲੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਬਹੁਤ ਹੀ ਸੁਚੱਜੇ ਅਤੇ ਵਧੀਆ ਢੰਗ ਨਾਲ ਸੇਵਾਵਾਂ ਨਿਭਾਈਆਂ ਗਈਆਂ ਹਨ।
ਅ
ਅਨਮੋਲ ਵੈਲਫੇਅਰ ਕਲੱਬ ਦੇ ਅਹੁਦੇਦਾਰ ਭਾਜਪਾ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
ਅਨਮੋਲ ਵੈਲਫੇਅਰ ਕਲੱਬ ਵਲੋਂ ਭਾਜਪਾ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਸਨਮਾਨਿਤ
22-11-2026
ਨੱਥੂਵਾਲਾ ਗਰਬੀ, 21 ਨਵੰਬਰ (ਨਵਦੀਪ ਸਿੰਘ)-ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਦੌਰਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ ਅਤੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਜਥੇਦਾਰ ਹਰਜਿੰਦਰ ਸਿੰਘ ਧਾਮੀ ਵਲੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਬਹੁਤ ਹੀ ਸੁਚੱਜੇ ਅਤੇ ਵਧੀਆ ਢੰਗ ਨਾਲ ਸੇਵਾਵਾਂ ਨਿਭਾਈਆਂ ਗਈਆਂ ਹਨ। ਉਨ੍ਹਾਂ ਦੀਆਂ ਪੰਥਕ ਸੇਵਾਵਾਂ, ਤਜਰਬੇ ਅਤੇ ਕਾਰਜਸ਼ੈਲੀ ਨੂੰ ਦੇਖਦਿਆਂ ਸਿੱਖ ਕੌਮ ਨੇ ਉਨ੍ਹਾਂ ਨੂੰ ਮੁੜ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਜਥੇਦਾਰ ਧਾਮੀ ਆਪਣੇ ਤਜਰਬੇ ਅਤੇ ਸੂਝ-ਬੂਝ ਨਾਲ ਅੱਗੇ ਵੀ ਗੁਰੂ ਘਰਾਂ ਦੀ ਸੇਵਾ-ਸੰਭਾਲ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਬਾਦਲ, ਯੂਥ ਆਗੂ ਸੁਖਜੀਤ ਸਿੰਘ ਮਾਹਲਾ, ਸਰਕਲ ਪ੍ਰਧਾਨ ਜਗਰੂਪ ਸਿੰਘ ਲੰਗੇਆਣਾ, ਹਰਜੀਤ ਸਿੰਘ ਗਿੱਲ, ਜਤਿੰਦਰ ਸਿੰਘ ਬਿੱਟੂ, ਜਥੇਦਾਰ ਹਰਮੇਲ ਸਿੰਘ ਮੌੜ, ਸਰਬਰਿੰਦਰ ਸਿੰਘ ਗੋਗਾ ਬੁੱਧ ਸਿੰਘ ਵਾਲਾ, ਹਰਜੋਤ ਸਿੰਘ ਡੇਮਰੂ ਪ੍ਰਧਾਨ ਯੂਥ ਵਿੰਗ ਮੋਗਾ ਦਿਹਾਤੀ, ਇੰਦਰਜੀਤ ਸਿੰਘ ਲੰਡੇ, ਰਾਜਵੰਤ ਸਿੰਘ ਮਾਹਲਾ, ਨਿਰਮਲ ਸਿੰਘ ਮਾਹਲਾ, ਗੁਰਪ੍ਰੀਤ ਸਿੰਘ ਹਰੀਏ ਵਾਲਾ, ਪਵਨ ਗੋਇਲ ਬੁੱਧ ਸਿੰਘ ਵਾਲਾ, ਚਮਕੌਰ ਸਿੰਘ ਕਾਕਾ ਬੁੱਧ ਸਿੰ ਘ ਵਾਲਾ, ਸਰਕਲ ਪ੍ਰਧਾਨ ਸੁਖਮੰਦਰ ਸਿੰਘ ਭਲੂਰ, ਸੁਖ ਭਲੂਰ, ਕੈਪਟਨ ਜਸਵੀਰ ਸਿੰਘ ਨੱਥੂਵਾਲਾ, ਕਾਲਾ ਸਿੰਘ ਸਰਪੰਚ ਨੱਥੂਵਾਲਾ, ਐਡਵੋਕੇਟ ਰਾਮ ਬਾਂਸਲ, ਚਮਕੌਰ ਸਿੰਘ ਘੋਲੀਆ,ਚੰਦਨ ਸੇਠੀ, ਚੈਰੀ ਭਾਟੀਆ, ਜਸਵਿੰਦਰ ਸਿੰਘ ਨੱਥੂਵਾਲਾ, ਕਰਮ ਸਿੰਘ ਮਾਹਲਾ ਪੀ.ਏ. ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।