21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਹੋਦਿਆ ਖੇਡਾਂ ’ਚ ਸਪਰਿੰਗ ਡਿਊ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ 7 ਸੋਨ, 9 ਚਾਂਦੀ ਅਤੇ 1 ਕਾਂਸੀ ਦਾ ਤਗਮਾ ਜਿੱਤਿਆ

ਅਜੀਤਵਾਲ, 21 ਨਵੰਬਰ (ਹਰਦੇਵ ਸਿੰਘ ਮਾਨ)- ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਵੈਸਟ) ਵਲੋਂ ਸੈਸ਼ਨ 2026-27 ਦੌਰਾਨ ਕਰਵਾਏ ਗਏ ਖੇਡ ਮੁਕਾਬਲਿਆਂ ਵਿਚ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਖੋ-ਖੋ ਅਤੇ ਸੀਨੀਅਰ ਅਥਲੈਟਿਕ ਮੀਟ ਅੰਡਰ-19 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਅੰਡਰ-14 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ।

Ad Position 21
No active advertisement
ਕਰੀਅਰ ਜੋਨ ਸੰਸਥਾ ਵਿਖੇ ਵਿਦਿਆਰਥਣ ਜਸਪ੍ਰੀਤ ਕੌਰ ਨੂੰ ਸਰਟੀਫਿਕੇਟ ਸੌਂਪਦੇ ਸੰਸਥਾ ਦੇ ਐਮ.ਡੀ.। ਅਜੀਤ ਤਸਵੀਰ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪਹੁੰਚੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰ। ਤਸਵੀਰ: ਸੰਜੀਵ ਕੋਛੜ ਸਹੋਦਿਆ ਖੇਡਾਂ ਵਿਚ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨਾਲ ਮੈਨੇਜਮੈਂਟ ਅਤੇ ਸਕੂਲ ਸਟਾਫ਼। ਅਜੀਤ ਤਸਵੀਰ 22-11-2026
ਅਜੀਤਵਾਲ, 21 ਨਵੰਬਰ (ਹਰਦੇਵ ਸਿੰਘ ਮਾਨ)- ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਵੈਸਟ) ਵਲੋਂ ਸੈਸ਼ਨ 2026-27 ਦੌਰਾਨ ਕਰਵਾਏ ਗਏ ਖੇਡ ਮੁਕਾਬਲਿਆਂ ਵਿਚ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਖੋ-ਖੋ ਅਤੇ ਸੀਨੀਅਰ ਅਥਲੈਟਿਕ ਮੀਟ ਅੰਡਰ-19 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਅੰਡਰ-14 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਸੀਨੀਅਰ ਅਥਲੈਟਿਕ ਮੀਟ ਵਿਚ ਨਯਾਸ਼ਾ ਨੇ 1500 ਮੀਟਰ ਅਤੇ 800 ਮੀਟਰ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਤਨਵੀਰ ਕੌਰ ਨੇ 3000 ਮੀਟਰ ਦੌੜ ਵਿਚ ਪਹਿਲਾ ਅਤੇ ਲੰਬੀ ਛਾਲ ਵਿਚ ਦੂਜਾ ਸਥਾਨ ਹਾਸਲ ਕੀਤਾ। ਸਤਵੰਤ ਕੌਰ ਨੇ 200 ਮੀਟਰ ਅਤੇ 100 ਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਨੇਹਾ ਨੇ 3000 ਮੀਟਰ ਦੌੜ ਵਿਚ ਪਹਿਲਾ ਅਤੇ 1500 ਮੀਟਰ ਦੌੜ ਵਿਚ ਦੂਜਾ ਸਥਾਨ ਹਾਸਲ ਕੀਤਾ। ਖ਼ੁਸ਼ਦੀਪ ਕੌਰ ਨੇ 800 ਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਪਰਮਜੀਤ ਕੌਰ ਨੇ ਅੰਡਰ-14 ਵਰਗ ਦੇ ਲੰਬੀ ਛਾਲ ਅਤੇ 600 ਮੀਟਰ ਦੌੜ ਵਿਚ ਪਹਿਲਾ ਸਥਾਨ ਅਤੇ 200 ਮੀਟਰ ਵਿਚ ਤੀਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਲੜਕਿਆਂ ਦੇ ਵਰਗ ਵਿਚ ਗਗਨਦੀਪ ਸਿੰਘ ਨੇ 800 ਮੀਟਰ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਰਿਲੇਅ ਦੌੜਾਂ ਵਿਚ ਵੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਲੜਕੀਆਂ ਦੀ 4×100 ਮੀਟਰ ਰਿਲੇਅ ਟੀਮ ਵਿਚ ਪਰਮਜੀਤ ਕੌਰ, ਰਮਨਪ੍ਰੀਤ ਕੌਰ, ਜਸਲੀਨ ਕੌਰ ਅਤੇ ਸਿਮਰਨਜੋਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-19 ਲੜਕੀਆਂ ਦੀ 4×400 ਮੀਟਰ ਰਿਲੇਅ ਟੀਮ ਵਿਚ ਨਯਾਸ਼ਾ, ਤਨਵੀਰ ਕੌਰ, ਸਤਵੰਤ ਕੌਰ ਅਤੇ ਮਨਵੀਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਅੰਡਰ-19 ਲੜਕਿਆਂ ਦੀ 4×400 ਮੀਟਰ ਰਿਲੇਅ ਟੀਮ ’ਚ ਗਗਨਦੀਪ ਸਿੰਘ, ਪ੍ਰਭਜੋਤ ਸਿੰਘ, ਅਭਿਸ਼ੇਕ ਗਰੋਵਰ ਅਤੇ ਪ੍ਰਿੰਸ ਸਿੰਘ ਨੇ ਵੀ ਦੂਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਕੁੱਲ 7 ਸੋਨੇ, 9 ਚਾਂਦੀ ਅਤੇ 1 ਕਾਂਸੀ ਦਾ ਤਗਮਾ ਜਿੱਤ ਕੇ ਸ਼ਾਨਦਾਰ ਉਪਲਬਧੀ ਹਾਸਲ ਕੀਤੀ। ਸਕੂਲ ਪ੍ਰਿੰਸੀਪਲ ਰੀਨਾ ਜੈਦਕਾ ਅਤੇ ਵਾਈਸ ਪ੍ਰਿੰਸੀਪਲ ਬੇਅੰਤ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨਾਲ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਅਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਹੁੰਦੇ ਹਨ। ਇਸ ਮੌਕੇ ਸਮੂਹ ਮੈਨੇਜਮੈਂਟ ਮੈਂਬਰਜ਼ ਪ੍ਰੈਜ਼ੀਡੈਂਟ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦਰ ਸਿੰਘ ਸਿੱਧੂ ਹਰਜੀਤ ਸਿੰਘ ਸਿੱਧੂ ਯੂ.ਐਸ.ਏ. ਨੇ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸੀ.ਪੀ.ਆਈ. ਜ਼ਿਲ੍ਹਾ ਮੋਗਾ ਕੌਂਸਲ ਦੀ ਮੀਟਿੰਗ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ
Ad Position 24