21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨੈਸ਼ਨਲ ਕਾਨਵੈਂਟ ਸਕੂਲ ਮੋਗਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਨੈਸ਼ਨਲ ਕਾਨਵੈਂਟ ਸਕੂਲ ਮੋਗਾ ’ਚ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਤਿੰਨ ਸਹਿਜ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 22-11-2026
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਨੈਸ਼ਨਲ ਕਾਨਵੈਂਟ ਸਕੂਲ ਮੋਗਾ ’ਚ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਤਿੰਨ ਸਹਿਜ ਪਾਠ ਦੇ ਭੋਗ ਪਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਅਰਦਾਸ ਉਪਰੰਤ ਸਕੂਲ ਦੇ ਬੱਚਿਆਂ ਅਤੇ ਮਿਊਜ਼ਿਕ ਮੈਡਮ ਰਾਖੀ ਤੇ ਮੈਡਮ ਅਮਨਦੀਪ ਕੌਰ ਵਲੋਂ ਕੀਰਤਨ ਕੀਤਾ ਗਿਆ। ਸਕੂਲ ਦੇ ਪੰਜਾਬੀ ਲੈਕਚਰਾਰ ਅਮਰਜੀਤ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਵਹਿਮਾਂ ਭਰਮਾਂ, ਜਾਤ ਪਾਤ ਦੇ ਬੰਧਨਾਂ ਨੂੰ ਤੋੜਨ ਲਈ ਕਿਹਾ। ਉਨ੍ਹਾਂ ਨੇ ਔਰਤ ਨੂੰ ਵੀ ਮਰਦਾਂ ਬਰਾਬਰ ਦੱਸਿਆ। ਇਸ ਉਪਰੰਤ ਸਕੂਲ ਦੇ ਬੱਚਿਆਂ ਵਲੋਂ ਵੀ ਪ੍ਰੋਗਰਾਮ ਪੇਸ਼ ਕੀਤਾ ਗਿਆ। ਮਿਊਜ਼ਿਕ ਟੀਚਰ ਰਾਖੀ ਨੇ ਸਕੂਲ ਦੇ ਬੱਚਿਆਂ ਨਾਲ ਮਿਲ ਕੇ ਸ਼ਬਦ ਗਾਇਣ ਕੀਤੇ। ਵੱਖ-ਵੱਖ ਕਲਾਸਾਂ ਦੇ ਬੱਚਿਆਂ ਨੇ ਬੜੀਆਂ ਹੀ ਵਧੀਆ ਕਵਿਤਾਵਾਂ ਬੋਲੀਆਂ। ਮਿਊਜ਼ਿਕ ਟੀਚਰ ਅਮਨ ਵਲੋਂ ਬੱਚਿਆਂ ਨਾਲ ਮਿਲ ਕੇ ਸ਼ਬਦ ਗਾਇਣ ਕੀਤੇ ਗਏ। ਹਜ਼ੂਰੀ ਰਾਗੀ ਭਾਈ ਪ੍ਰਿਤਪਾਲ ਸਿੰਘ, ਸਹਾਇਕ ਭਾਈ ਗੁਰਲਾਲ ਸਿੰਘ, ਤਬਲਾ ਸਹਾਇਕ ਭਾਈ ਸਤਨਾਮ ਸਿੰਘ ਨੇ ਸੰਗਤਾਂ ਨੂੰ ਕੀਰਤਨ ਸਰਵਣ ਕਰਵਾ ਕੇ ਨਿਹਾਲ ਕੀਤਾ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਐਗਜ਼ੈਕਟਿਵ ਮੈਜਿਸਟਰੇਟ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵੰਤ ਸਿੰਘ ਦਾਨੀ ਨੇ ਇਸ ਸ਼ੁੱਭ ਅਵਸਰ ‘ਤੇ ਸਭਨਾਂ ਨੂੰ ਵਧਾਈ ਦਿੱਤੀ ਤੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਹੀ ਦੁਨੀਆ ਦੇ ਇਕੋ ਇਕ ਪੈਗ਼ੰਬਰ ਹਨ ਜੋ ਕਿ ਸਮੂਹ ਧਰਮਾਂ ਦੇ ਰਹਿਬਰ ਹਨ। ਉਨ੍ਹਾਂ ਨੇ ਲੋਕਾਂ ਨੂੰ ਕਾਮ, ਕ੍ਰੋਧ, ਲੋਭ, ਮੋਹ ਤੇ ਹੰਕਾਰ ਨੂੰ ਜ਼ਿੰਦਗੀ ਵਿਚ ਕੱਢ ਕੇ ਸੱਚ, ਸੰਤੋਖ, ਸੁਕ੍ਰਿਤ ਧਰਮ ਤੇ ਨਿਰਲੇਪਤਾ ਦੀ ਜ਼ਿੰਦਗੀ ਜੀਣ ਲਈ ਕਿਹਾ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਮੈਡਮ ਅੰਬਿਕਾ ਦਾਨੀ ਵਲੋਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰੂ ਜੀ ਦੇ ਜੀਵਨ ਕਾਲ ਅਤੇ ਉਪਦੇਸ਼ਾਂ ਬਾਰੇ ਸਾਰੀ ਸੰਗਤ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਚੇਅਰਮੈਨ ਪਰਮਵੀਰ ਸਿੰਘ ਦਾਨੀ, ਮੈਡਮ ਹਰਲੀਨ ਕੌਰ, ਕੋਆਰਡੀਨੇਟਰ ਇੰਦਰ ਪ੍ਰਤਾਪ ਸਿੰਘ, ਡਾ. ਦੀਪਿਕਾ ਦਾਨੀ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਵਿੰਦਰ ਰੌਂਤਾ ਨੇ ਆਪਣੀ ਕਾਵਿ ਪੁਸਤਕ ਇੰਸਪੈਕਟਰ ਨਵਪ੍ਰੀਤ ਸਿੰਘ ਢਿੱਲੋਂ ਨੂੰ ਭੇਟ ਕੀਤੀ ਅਗਲੀ ਖ਼ਬਰ ਸਹੋਦਿਆ ਖੇਡਾਂ ’ਚ ਸਪਰਿੰਗ ਡਿਊ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ 7 ਸੋਨ, 9 ਚਾਂਦੀ ਅਤੇ 1 ਕਾਂਸੀ ਦਾ ਤਗਮਾ ਜਿੱਤਿਆ
Ad Position 24