21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਵਿਖੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਪ੍ਰਗਤੀਸ਼ੀਲ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੇ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਅਧਿਆਪਕਾਂ ਦੁਆਰਾ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਜਵਾਬ ਦਿੱਤੇ ।

Ad Position 21
No active advertisement
ਅਜੀਤ ਡੈਸਕ 22-11-2026
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਪ੍ਰਗਤੀਸ਼ੀਲ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੇ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਅਧਿਆਪਕਾਂ ਦੁਆਰਾ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਜਵਾਬ ਦਿੱਤੇ । ਇਨ੍ਹਾਂ ਮੁਕਾਬਲਿਆਂ ’ਚ ਆਰਚਿਡ ਅਤੇ ਸਨ ਫਲਾਵਰ ਹਾਊਸ ਦੋਵੇਂ ਸਾਂਝੇ ਰੂਪ ਵਿਚ ਪਹਿਲੇ ਸਥਾਨ ’ਤੇ ਰਹੇ ਅਤੇ ਲਿਲੀ ਅਤੇ ਰੋਜ਼ ਹਾਊਸ ਨੇ ਸਾਂਝੇ ਤੌਰ ‘ਤੇ ਦੂਜਾ ਸਥਾਨ ਹਾਸਿਲ ਕੀਤਾ। ਇਸ ਸਮੇਂ ਸਕੂਲ ਚੇਅਰਮੈਨ ਗੁਰਦੀਪ ਸਿੰਘ ਸੰਧੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿੱਦਿਆ ਦੇ ਨਾਲ-ਨਾਲ ਅਜਿਹੇ ਸਹਿਕਰਮੀ ਮੁਕਾਬਲੇ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਦੇ ਹਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਨੇ ਪਹਿਲੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਵੀ ਦਿੱਤੀ। ਇਸ ਸਮੇਂ ਸਕੂਲ ਪ੍ਰਿੰਸੀਪਲ ਰਣਜੀਤ ਸਿੰਘ, ਕੋਆਰਡੀਨੇਟਰ ਅਵਤਾਰ ਸਿੰਘ, ਮੈਡਮ ਵੀਰਪਾਲ ਕੌਰ, ਮੈਡਮ ਅਮਨਦੀਪ ਕੌਰ, ਮੈਡਮ ਸਵਰਨਜੀਤ ਕੌਰ ਆਦਿ ਨਾਲ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ 2027 ਚੋਣਾਂ ’ਚ ਪੰਜਾਬ ਦੇ ਲੋਕ ਦੇਣਗੇ ਕਾਂਗਰਸ ਦੇ ਹੱਕ ’ਚ ਬੇਮਿਸਾਲ ਫਤਵਾ-ਜੀਤਮਹਿੰਦਰ ਸਿੰਘ ਸਿੱਧੂ ਅਗਲੀ ਖ਼ਬਰ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ ਨਗਰ ਕੀਰਤਨ ਭਲਕੇ-ਬਲਜੀਤ ਸਿੰਘ ਵਿਕੀ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ...
Ad Position 24