21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕੁਲਦੀਪ ਮਾਣਕ ਦੀ ਯਾਦ ਵਿਚ ਕੋਠਾ ਗੁਰੂ ਤੋਂ ਜਲਾਲ ਤੱਕ ਮੈਰਾਥਨ ਦੌੜ ਚੇਅਰਮੈਨ ਜਤਿੰਦਰ ਭੱਲਾ, ਬੱਬਲਾ ਮਲੂਕਾ ਵਲੋਂ ਵਿਸ਼ੇਸ਼ ਸ਼ਮੂਲੀਅਤ

ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)- ਪੰਜਾਬੀ ਲੋਕ ਗਾਇਕੀ ਦੇ ਬਾਬਾ ਬੋਹੜ ਮਰਹੂਮ ਗਾਇਕ ਕੁਲਦੀਪ ਮਾਣਕ ਦੀ ਯਾਦ ਨੂੰ ਸਮਰਪਿਤ ਕੁਲਦੀਪ ਸਿੰਘ ਦੀ ਅਗਵਾਈ ਹੇਠ ਮੈਰਾਥਨ ਦੌੜ ਕਰਵਾਈ ਗਈ। ਇਹ ਮੈਰਾਥਨ ਪਿੰਡ ਕੋਠਾਗੂਰ ਤੋਂ ਸ਼ੁਰੂ ਹੋ ਕੇ ਪ੍ਰਸਿੱਧ ਗਾਇਕ ਕੁਲਦੀਪ ਮਾਣਕ ਦੇ ਜੱਦੀ ਪਿੰਡ ਜਲਾਲ ਵਿਖੇ ਸੰਪੰਨ ਹੋਈ।

Ad Position 21
No active advertisement
ਮਰਹੂਮ ਗਾਇਕ ਕੁਲਦੀਪ ਮਾਣਕ ਦੀ ਯਾਦ ਨੂੰ ਸਮਰਪਿਤ ਮੈਰਾਥਨ ਦੌੜ ਦੌਰਾਨ ਹਾਜ਼ਰੀਨ ਨਾਲ ਚੇਅਰਮੈਨ ਜਤਿੰਦਰ ਸਿੰਘ ਭੱਲਾ, ਸਮਾਜ ਦੇਵੀ ਸੁਖਜਿੰਦਰ ਸਿੰਘ ਬੱਬਲਾ। ਤਸਵੀਰ: ਸੁਖਪਾਲ ਸਿੰਘ ਸੋਨੀ 22-11-2026
ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)- ਪੰਜਾਬੀ ਲੋਕ ਗਾਇਕੀ ਦੇ ਬਾਬਾ ਬੋਹੜ ਮਰਹੂਮ ਗਾਇਕ ਕੁਲਦੀਪ ਮਾਣਕ ਦੀ ਯਾਦ ਨੂੰ ਸਮਰਪਿਤ ਕੁਲਦੀਪ ਸਿੰਘ ਦੀ ਅਗਵਾਈ ਹੇਠ ਮੈਰਾਥਨ ਦੌੜ ਕਰਵਾਈ ਗਈ। ਇਹ ਮੈਰਾਥਨ ਪਿੰਡ ਕੋਠਾਗੂਰ ਤੋਂ ਸ਼ੁਰੂ ਹੋ ਕੇ ਪ੍ਰਸਿੱਧ ਗਾਇਕ ਕੁਲਦੀਪ ਮਾਣਕ ਦੇ ਜੱਦੀ ਪਿੰਡ ਜਲਾਲ ਵਿਖੇ ਸੰਪੰਨ ਹੋਈ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਦੌੜਾਕਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਮੈਰਾਥਨ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਜਤਿੰਦਰ ਭੱਲਾ ਨੇ ਕਿਹਾ ਕਿ ਮਰਹੂਮ ਗਾਇਕ ਕੁਲਦੀਪ ਮਾਣਕ ਨੇ ਆਪਣੀ ਵਿਲੱਖਣ ਅਤੇ ਦਮਦਾਰ ਆਵਾਜ਼ ਰਾਹੀਂ ਪੰਜਾਬੀ ਲੋਕ ਗਾਇਕੀ ਨੂੰ ਨਵੀਂ ਪਛਾਣ ਦਿੱਤੀ। ਉਨ੍ਹਾਂ ਕਿਹਾ ਕਿ ਕੁਲਦੀਪ ਮਾਣਕ ਅਜਿਹੇ ਮਹਾਨ ਕਲਾਕਾਰ ਸਨ, ਜਿਨ੍ਹਾਂ ਨੇ ਆਪਣੀ ਗਾਇਕੀ ਦੇ ਦਮ ’ਤੇ ਨਾ ਸਿਰਫ਼ ਪੰਜਾਬ ਸਗੋਂ ਦੁਨੀਆਂ ਭਰ ਵਿਚ ਆਪਣੀ ਵੱਖਰੀ ਪਛਾਣ ਬਣਾਈ। ਉਨ੍ਹਾਂ ਦੇ ਗਾਏ ਗੀਤ ਅੱਜ ਵੀ ਲੋਕਾਂ ਦੇ ਦਿਲਾਂ ਵਿਚ ਵਸਦੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਕੁਲਦੀਪ ਮਾਣਕ ਨੇ ਆਪਣੇ ਜੱਦੀ ਪਿੰਡ ਜਲਾਲ ਦਾ ਨਾਮ ਦੁਨੀਆਂ ਭਰ ਵਿਚ ਰੌਸ਼ਨ ਕੀਤਾ ਹੈ। ਅੱਜ ਉਨ੍ਹਾਂ ਦੀ ਯਾਦ ਵਿਚ ਕਰਵਾਈ ਗਈ ਮੈਰਾਥਨ ਰਾਹੀਂ ਨੌਜਵਾਨਾਂ ਨੇ ਇਸ ਮਹਾਨ ਗਾਇਕ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਅਜਿਹੇ ਉਪਰਾਲੇ ਜਿੱਥੇ ਸਾਡੇ ਮਹਾਨ ਕਲਾਕਾਰਾਂ ਦੀ ਵਿਰਾਸਤ ਨੂੰ ਸੰਭਾਲਣ ਵਿਚ ਸਹਾਈ ਹੁੰਦੇ ਹਨ, ਉੱਥੇ ਹੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਦਾ ਵੀ ਕੰਮ ਕਰਦੇ ਹਨ। ਮੈਰਾਥਨ ਦੌਰਾਨ ਖਿਡਾਰੀਆਂ ਲਈ 12 ਕਿਲੋਮੀਟਰ ਦੀ ਦੌੜ ਸਮੇਤ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੇ ਆਪਣੀ ਦੌੜ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। 12 ਕਿੱਲੋਮੀਟਰ ਦੀ ਦੌੜ ਸਮੇਤ ਮੁਕਾਬਲਿਆਂ ਵਿਚ ਹਰਪ੍ਰੀਤ ਸਿੰਘ, ਹਰਦੀਪ ਸਿੰਘ ਅਤੇ ਅਰਮਾਨ ਸਿੰਘ ਨੇ ਪਹਿਲੇ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। ਮੁਕਾਬਲਿਆਂ ਦੀ ਸਮਾਪਤੀ ਉਪਰੰਤ ਜੇਤੂ ਖਿਡਾਰੀਆਂ ਨੂੰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਅਤੇ ਮੈਰਾਥਨ ਦੇ ਪ੍ਰਬੰਧਕ ਕੁਲਦੀਪ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਰਵਾਈ ਗਈ ਮੈਰਾਥਨ ਨੇ ਜਿੱਥੇ ਕੁਲਦੀਪ ਮਾਣਕ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ, ਉੱਥੇ ਹੀ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਅਤੇ ਸਰੀਰਕ ਤੰਦਰੁਸਤੀ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ਪਿੰਡ ਮਲੂਕਾ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬਬਲਾ, ਕੋਠਾਗੁਰੂ ਦੇ ਸਰਪੰਚ ਗੋਬਿੰਦਰਪਾਲ ਸਿੰਘ, ਕੁਲਦੀਪ ਸਿੰਘ ਮਾਨ, ਪ੍ਰਭ ਮਾਨ, ਜਸਵੀਰ ਸਿੰਘ ਅਤੇ ਸਤਿਨਾਮ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੀ ਮੋਗਾ ’ਚ ਹੋਈ ਸੂਬਾ ਪੱਧਰੀ ਮੀਟਿੰਗ ਅਗਲੀ ਖ਼ਬਰ ਰਾਮਾਂ ਮੰਡੀ ਤੋਂ ‘ਕਲਾਕਾਰ ਹੱਕ ਇਨਸਾਫ਼ ਪੈਦਲ ਯਾਤਰਾ’ ਸ਼ੁਰੂ ਕਰਨਗੇ-ਮੂਰਤੀਕਾਰ ਰਾਮਪਾਲ ਬਹਿਣੀਵਾਲ
Ad Position 24