21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਦੀ ਮੋਗਾ ’ਚ ਹੋਈ ਸੂਬਾ ਪੱਧਰੀ ਮੀਟਿੰਗ

ਮਲੋਟ, 21 ਨਵੰਬਰ (ਪਾਟਿਲ)-ਮਲੋਟ ਦੇ ਬਠਿੰਡਾ ਰੋਡ ਸਥਿਤ 132 ਕੇ. ਵੀ.

Ad Position 21
No active advertisement
ਦੋਦਾ ਵਿਖੇ ਭਾਜਪਾ ਦੇ ਸੀਨੀਅਰ ਆਗੂ ਸਵਾਗਤ ਟੀਮ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ। ਤਸਵੀਰ: ਰਵੀਪਾਲ ਸੰਤ ਵਿਸਾਖਾ ਸਿੰਘ ਸਕੂਲ ਵਿਖੇ ਅਧਿਆਪਕਾਂ ਨਾਲ ਮੀਟਿੰਗ ਦੌਰਾਨ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ। ਤਸਵੀਰ : ਅਮੋਲਕ ਸਿੰਘ ਕਲਸੀ ਖੇਡ ਸਮਾਗਮ ਦਾ ਉਦਘਾਟਨ ਚੇਅਰਮੈਨ ਜਸਵੀਰ ਸਿੰਘ ਬਰਾੜ ਨੇ ਕੀਤਾ 22-11-2026
ਮਲੋਟ, 21 ਨਵੰਬਰ (ਪਾਟਿਲ)-ਮਲੋਟ ਦੇ ਬਠਿੰਡਾ ਰੋਡ ਸਥਿਤ 132 ਕੇ.ਵੀ. ਸਟੇਸ਼ਨ ਦੇ ਬਿਜਲੀ ਘਰ ਵਿਚ ਵੱਡੀ ਗਿਣਤੀ ਵਿਚ ਪਏ ਪੁਰਾਣੇ ਟਰਾਂਸਫ਼ਾਰਮਰ ਜਿੱਥੇ ਰੋਜ਼ਾਨਾ ਦੇ ਕੰਮਕਾਜ ਵਿਚ ਅੜਿੱਕਾ ਬਣ ਰਹੇ ਹਨ, ਉਥੇ ਹੀ ਇਨ੍ਹਾਂ ਕਾਰਨ ਕਿਸੇ ਵੱਡੇ ਹਾਦਸੇ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਬਿਜਲੀ ਵਿਭਾਗ ਦੇ ਕੰਮਾਂ ਲਈ ਆਉਣ ਵਾਲੇ ਖ਼ਪਤਕਾਰਾਂ ਨੂੰ ਪਾਰਕਿੰਗ ਦੀ ਸਹੂਲਤ ਨਾ ਹੋਣ ਕਾਰਨ ਆਪਣੇ ਵਾਹਨ ਖੜ੍ਹੇ ਕਰਨ ਵਿਚ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇੱਥੋਂ ਤੱਕ ਕਿ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਆਪਣੇ ਦਫ਼ਤਰਾਂ ਤੱਕ ਪਹੁੰਚਣ ਅਤੇ ਰੋਜ਼ਾਨਾ ਦੀ ਡਿਊਟੀ ਨਿਭਾਉਣ ਵਿਚ ਦਿੱਕਤਾਂ ਆ ਰਹੀਆਂ ਹਨ। ਵਰਨਣਯੋਗ ਹੈ ਕਿ ਬੀਤੇ ਸਾਲ ਇਸੇ 132 ਕੇ.ਵੀ. ਗਰਿਡ ਵਿਚ ਭਿਆਨਕ ਅੱਗ ਲੱਗ ਗਈ ਸੀ, ਜਿਸ ’ਤੇ ਕਾਬੂ ਪਾਉਣ ਲਈ ਆਸਪਾਸ ਦੇ ਸ਼ਹਿਰਾਂ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਉਣੀਆਂ ਪਈਆਂ ਸਨ। ਟਰਾਂਸਫ਼ਾਰਮਰਾਂ ਵਿਚ ਮੌਜੂਦ ਜਲਣਸ਼ੀਲ ਤੇਲ ਕਾਰਨ ਅੱਗ ਲਗਾਤਾਰ ਫ਼ੈਲਦੀ ਗਈ ਅਤੇ ਕਈ ਟਰਾਂਸਫ਼ਾਰਮਰ ਧਮਾਕਿਆਂ ਨਾਲ ਨੁਕਸਾਨੇ ਗਏ ਸਨ। ਇਸ ਹਾਦਸੇ ਕਾਰਨ ਲੱਖਾਂ-ਕਰੋੜਾਂ ਰੁਪਏ ਦੇ ਨੁਕਸਾਨ ਦਾ ਅੰਦਾਜ਼ਾ ਲਗਾਇਆ ਗਿਆ ਸੀ। ਇਸ ਸੰਬੰਧੀ ਸਟੋਰ ਦੇ ਐਕਸੀਅਨ ਪ੍ਰਿਯਾ ਕਾਂਤ ਨੇ ਦੱਸਿਆ ਕਿ ਵਿਭਾਗ ਵਲੋਂ ਇਨ੍ਹਾਂ ਟਰਾਂਸਫ਼ਾਰਮਰਾਂ ਨੂੰ ਲੈ ਕੇ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਪਿਛਲੇ ਕੁਝ ਮਹੀਨਿਆਂ ਦੌਰਾਨ ਵਿਭਾਗ ਦੀ ਮਨਜ਼ੂਰੀ ਨਾਲ ਵੱਡੀ ਗਿਣਤੀ ਵਿਚ ਬੇਲੋੜੇ ਟਰਾਂਸਫ਼ਾਰਮਰ ਵੇਚੇ ਵੀ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਨੂੰ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਅਤੇ ਇਸ ਦਾ ਜਲਦ ਹੱਲ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟਰਾਂਸਫ਼ਾਰਮਰਾਂ ਨੂੰ ਰੱਖਣ ਲਈ ਹੋਰ ਕੋਈ ਢੁਕਵੀਂ ਜਗ੍ਹਾ ਨਾ ਹੋਣ ਕਾਰਨ ਇਹ ਇੱਥੇ ਪਏ ਹੋਏ ਹਨ। ਦੂਜੇ ਪਾਸੇ ਖ਼ਪਤਕਾਰਾਂ ਤੇ ਸ਼ਹਿਰ ਵਾਸੀਆਂ ਦੀ ਮੰਗ ਹੈ ਕਿ ਪਿਛਲੇ ਹਾਦਸੇ ਨੂੰ ਧਿਆਨ ਵਿਚ ਰੱਖਦਿਆਂ ਵਿਭਾਗ ਦੇ ਉਚ ਅਧਿਕਾਰੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਣ ਅਤੇ ਬੇਲੋੜੇ ਟਰਾਂਸਫ਼ਾਰਮਰਾਂ ਨੂੰ ਤੁਰੰਤ ਇੱਥੋਂ ਹਟਾਉਣ ਦਾ ਪ੍ਰਬੰਧ ਕਰਨ, ਤਾਂ ਜੋ ਕਿਸੇ ਹੋਰ ਵੱਡੇ ਹਾਦਸੇ ਅਤੇ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਦੀ ਟਿਕਟ ਲਈ ਸ਼ਰਨਜੀਤ ਸਿੰਘ ਸੰਧੂ ਵਲੋਂ ਦਾਅਵੇਦਾਰੀ ਪੇਸ਼ ਅਗਲੀ ਖ਼ਬਰ ਕੁਲਦੀਪ ਮਾਣਕ ਦੀ ਯਾਦ ਵਿਚ ਕੋਠਾ ਗੁਰੂ ਤੋਂ ਜਲਾਲ ਤੱਕ ਮੈਰਾਥਨ ਦੌੜ ਚੇਅਰਮੈਨ ਜਤਿੰਦਰ ਭੱਲਾ, ਬੱਬਲਾ ਮਲੂਕਾ ਵਲੋਂ ਵਿਸ਼ੇਸ਼...
Ad Position 24