21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਾਘਾ ਪੁਰਾਣਾ ਦੇ ਵਾਰਡ ਨੰਬਰ 3 ’ਚ ਤੱਕੜੀ ਦੀ ਮੁਹਿੰਮ ਨੂੰ ਡੋਰ-ਟੂ-ਡੋਰ ਨੂੰ ਮਿਲਿਆ ਭਰਵਾਂ ਹੁੰਗਾਰਾ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸ਼ਹਿਰ ਦੇ ਗੁਰਦੁਆਰਾ ਕਲਗੀਧਰ ਸਾਹਿਬ ਗਲੀ ਨੰਬਰ 7 ਦਸਮੇਸ਼ ਨਗਰ ਅੰਮ੍ਰਿਤਸਰ ਰੋਡ ਮੋਗਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਯੋਗ ਅਗਵਾਈ ਹੇਠ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਅਰੰਭ ਹੋਇਆ। ਨਗਰ ਕੀਰਤਨ ਦੌਰਾਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸਨ।

Ad Position 21
No active advertisement
ਸੂਬਾ ਪੱਧਰੀ ਖੇਡਾਂ ’ਚ ਜਿੱਤੇ ਤਿੰਨ ਤਗ਼ਮਿਆਂ ਨਾਲ ਜੋਗਿੰਦਰ ਸਿੰਘ ਹਰਾਜ। ਅਜੀਤ ਤਸਵੀਰ 22-11-2026
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸ਼ਹਿਰ ਦੇ ਗੁਰਦੁਆਰਾ ਕਲਗੀਧਰ ਸਾਹਿਬ ਗਲੀ ਨੰਬਰ 7 ਦਸਮੇਸ਼ ਨਗਰ ਅੰਮ੍ਰਿਤਸਰ ਰੋਡ ਮੋਗਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਯੋਗ ਅਗਵਾਈ ਹੇਠ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਅਰੰਭ ਹੋਇਆ। ਨਗਰ ਕੀਰਤਨ ਦੌਰਾਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸਨ। ਨਗਰ ਕੀਰਤਨ ਦੀ ਅਗਵਾਈ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕਰਨੈਲ ਸਿੰਘ ਕਰ ਰਹੇ ਸਨ ਜਦ ਕਿ ਅਜਵਿੰਦਰ ਸਿੰਘ, ਡਾ. ਰੇਸ਼ਮ ਸਿੰਘ, ਜਥੇਦਾਰ ਅਮਰੀਕ ਸਿੰਘ, ਗੁਰਚਰਨ ਸਿੰਘ, ਜਸਵੀਰ ਸਿੰਘ ਖ਼ਾਲਸਾ ਨੇ ਜਿੱਥੇ ਪੰਜ ਪਿਆਰਿਆਂ ਵਜੋਂ ਸੇਵਾ ਨਿਭਾਈ, ਉੱਥੇ ਬਲਜਿੰਦਰ ਸਿੰਘ, ਗੁਰਲਾਲ ਸਿੰਘ ਖ਼ਾਲਸਾ, ਬਲਜਿੰਦਰ ਸਿੰਘ ਖ਼ਾਲਸਾ, ਦਲਵੀਰ ਸਿੰਘ ਖ਼ਾਲਸਾ, ਹਰਜੀਤ ਸਿੰਘ ਖ਼ਾਲਸਾ ਨੇ ਨਿਸ਼ਾਨ ਸਾਹਿਬ ਵਜੋਂ ਨਗਰ ਕੀਰਤਨ ਵਿਚ ਆਪਣੀਆਂ ਸੇਵਾਵਾਂ ਨਿਭਾਈਆਂ। ਨਗਰ ਕੀਰਤਨ ਦੇ ਮੂਹਰੇ ਖ਼ਾਲਸਾ ਪਾਈਪ ਬੈਂਡ, ਗਤਕਾ ਪਾਰਟੀਆਂ, ਵੱਡੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ। ਨਗਰ ਕੀਰਤਨ ਦੇ ਸਾਰੇ ਰਸਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ, ਕੀਰਤਨੀ ਜਥੇ, ਗਿਆਨੀ ਹਰਪ੍ਰੀਤ ਸਿੰਘ ਦੇ ਰਾਗੀ ਜਥੇ, ਭਾਈ ਗੁਰਬਚਨ ਸਿੰਘ ਸ਼ੇਰਪੁਰੀ ਦੇ ਕਵੀਸ਼ਰੀ ਜਥੇ ਤੇ ਮਾਝੇ ਵਾਲੀਆਂ ਬੀਬੀਆਂ ਦੇ ਢਾਡੀ ਜਥੇ ਨੇ ਗੁਰਬਾਣੀ ਕੀਰਤਨ, ਕਵੀਸ਼ਰੀ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਪੁੱਜਾ। ਨਗਰ ਕੀਰਤਨ ਵਿਚ ਹੋਰਨਾਂ ਤੋਂ ਇਲਾਵਾ ਸੁਖਜਿੰਦਰ ਸਿੰਘ, ਜਥੇਦਾਰ ਜਗਤਾਰ ਸਿੰਘ, ਹਰਦਿਆਲ ਸਿੰਘ ਸੇਖਾ, ਮਾਸਟਰ ਮੇਹਰ ਸਿੰਘ, ਨਵਦੀਪ ਸਿੰਘ ਭੱਟੀ, ਡਾ. ਸੁਰਜੀਤ ਸਿੰਘ, ਮਲਕੀਤ ਸਿੰਘ, ਮੰਗਲ ਸਿੰਘ, ਮੰਗਾ ਸਿੰਘ, ਥਾਣੇਦਾਰ ਮਲੂਕ ਸਿੰਘ, ਗੁਰਚਰਨ ਸਿੰਘ, ਸਾਹਿਬ ਸਿੰਘ, ਦਰਸ਼ਨ ਸਿੰਘ ਫਰਵਾਹਾ, ਕੁਲਦੀਪ ਸਿੰਘ, ਕਰਨੈਲ ਸਿੰਘ, ਪਵਿੱਤਰ ਸਿੰਘ, ਗੁਰਮੀਤ ਸਿੰਘ, ਪ੍ਰੇਮ ਸਿੰਘ , ਜਗਜੀਤ ਸਿੰਘ ਧਾਲੀਵਾਲ, ਮਾਸਟਰ ਜਗਤ ਪ੍ਰਕਾਸ਼, ਜਸਵੀਰ ਸਿੰਘ ਜੱਸਲ, ਥਾਣੇਦਾਰ ਦਰਸ਼ਨ ਸਿੰਘ, ਤਰਸੇਮ ਸਿੰਘ, ਮੰਦਰ ਸਿੰਘ, ਖੁਸ਼ਰਾਜ ਸਿੰਘ, ਅਵਤਾਰ ਸਿੰਘ, ਵੀਰ ਸਿੰਘ, ਰੇਸ਼ਮ ਸਿੰਘ, ਜਗਦੀਪ ਸਿੰਘ, ਜਸਵਿੰਦਰ ਸਿੰਘ, ਭੁਪਿੰਦਰ ਸਿੰਘ ਵੜੈਚ, ਡਾ. ਹਰਨੇਕ ਸਿੰਘ, ਮਹਾਵੀਰ ਸਿੰਘ, ਬਸੰਤ ਸਿੰਘ, ਜਰਨੈਲ ਸਿੰਘ ਨੈਸਲੇ , ਸੁਖਵਿੰਦਰ ਸਿੰਘ, ਰਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਬਲਵੀਰ ਸਿੰਘ, ਅਮਨਦੀਪ ਆਰਕੀਟੈਕਚਰ, ਮਹਿੰਦਰ ਸਿੰਘ, ਮਾਸਟਰ ਸੁਖਮੰਦਰ ਸਿੰਘ, ਹੰਸਰਾਜ ਜੋਸ਼ੀ, ਜਸਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ। ਨਗਰ ਕੀਰਤਨ ਦੇ ਅਖੀਰ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲਿਆਂ ਨੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ-ਪ੍... ਅਗਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ
Ad Position 24