21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੰਤ ਵਿਸਾਖਾ ਸਿੰਘ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ-ਪ੍ਰਿੰ. ਕਮਲਜੀਤ ਕੌਰ ਸੈਣੀ

ਕਿਸ਼ਨਪੁਰਾ ਕਲਾਂ, 21 ਨਵੰਬਰ (ਅਮੋਲਕ ਸਿੰਘ ਕਲਸੀ)- ਜਥੇਦਾਰ ਠਾਕੁਰ ਸਿੰਘ ਮਾਨ ਵਲੋਂ ਸਥਾਪਿਤ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਵਿਚ ਬਿਹਤਰ ਨਤੀਜੇ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਆਪਸੀ ਤਾਲਮੇਲ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 22-11-2026
ਕਿਸ਼ਨਪੁਰਾ ਕਲਾਂ, 21 ਨਵੰਬਰ (ਅਮੋਲਕ ਸਿੰਘ ਕਲਸੀ)- ਜਥੇਦਾਰ ਠਾਕੁਰ ਸਿੰਘ ਮਾਨ ਵਲੋਂ ਸਥਾਪਿਤ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਵਿਚ ਬਿਹਤਰ ਨਤੀਜੇ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਆਪਸੀ ਤਾਲਮੇਲ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਪ੍ਰਤੀ ਨਿਯਮਿਤ ਤੌਰ ’ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਸਕੂਲ ਵਲੋਂ ਦਿੱਤੇ ਜਾਂਦੇ ਘਰੇਲੂ ਕੰਮ ਦੀ ਸਮੇਂ-ਸਮੇਂ ’ਤੇ ਜਾਂਚ ਕਰਨੀ ਚਾਹੀਦੀ ਹੈ। ਬੱਚਿਆਂ ਨੂੰ ਸਕੂਲ ਦਾ ਕੰਮ ਪੂਰਾ ਕਰਨ ਅਤੇ ਪੜ੍ਹਾਈ ਪ੍ਰਤੀ ਜ਼ਿੰਮੇਵਾਰ ਬਣਾਉਣ ਵਿਚ ਮਾਪਿਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ| ਇਸ ਲਈ ਮਾਪਿਆਂ ਨੂੰ ਵੀ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਰਹਿ ਕੇ ਬੱਚਿਆਂ ਦੀ ਪੜ੍ਹਾਈ ਵਿਚ ਸਹਿਯੋਗ ਦੇਣਾ ਚਾਹੀਦਾ ਹੈ। ਇਸ ਦੌਰਾਨ ਮਾਪਿਆਂ ਨੇ ਸਕੂਲ ਵਲੋਂ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਆਜੀਵਕਾ ਮਿਸ਼ਨ ਅਤੇ ਵੇਰਕਾ ਦੀ ਸਾਂਝੀ ਪਹਿਲਕਦਮੀ ਨਾਲ ਪੇਂਡੂ ਮਹਿਲਾਵਾਂ ਲਈ ਸਵੈ-ਰੋਜ਼ਗਾਰ ਦੇ ਨਵੇਂ ਰਾਹ ਖੁੱਲ੍ਹੇ ਪੇਂਡੂ... ਅਗਲੀ ਖ਼ਬਰ ਬਾਘਾ ਪੁਰਾਣਾ ਦੇ ਵਾਰਡ ਨੰਬਰ 3 ’ਚ ਤੱਕੜੀ ਦੀ ਮੁਹਿੰਮ ਨੂੰ ਡੋਰ-ਟੂ-ਡੋਰ ਨੂੰ ਮਿਲਿਆ ਭਰਵਾਂ ਹੁੰਗਾਰਾ
Ad Position 24