21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਆਜੀਵਕਾ ਮਿਸ਼ਨ ਅਤੇ ਵੇਰਕਾ ਦੀ ਸਾਂਝੀ ਪਹਿਲਕਦਮੀ ਨਾਲ ਪੇਂਡੂ ਮਹਿਲਾਵਾਂ ਲਈ ਸਵੈ-ਰੋਜ਼ਗਾਰ ਦੇ ਨਵੇਂ ਰਾਹ ਖੁੱਲ੍ਹੇ ਪੇਂਡੂ ਖੇਤਰਾਂ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਆਤਮ ਨਿਰਭਰ ਬਣਾਉਣਾ ਸਮੇਂ ਦੀ ਮੁੱਖ ਲੋੜ-ਡੀ.ਸੀ.

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਪੇਂਡੂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ, ਉਨ੍ਹਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਅਤੇ ਸਵੈ-ਸਹਾਇਤਾ ਸਮੂਹਾਂ ਦੀ ਆਮਦਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਵਲੋਂ ਮਿਲਕਫੈੱਡ (ਵੇਰਕਾ) ਦੇ ਸਹਿਯੋਗ ਨਾਲ ਚਲਾਈ ਜਾ ਰਹੀ ਫ੍ਰੀਜ਼ਰ ਆਨ ਵੀਲਜ਼ ਪਹਿਲਕਦਮੀ ਤਹਿਤ ਅੱਜ ਜ਼ਿਲ੍ਹਾ ਮੋਗਾ ਵਿਖੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਪੰਜ ਸਵੈ-ਸਹਾਇਤਾ ਸਮੂਹਾਂ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਫ੍ਰੀਜ਼ਰ ਆਨ ਵੀਲਜ਼ ਯੂਨਿਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

Ad Position 21
No active advertisement
ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਫ੍ਰੀਜ਼ਰ ਆਨ ਵੀਲਜ਼ ਨੂੰ ਹਰੀ ਝੰਡੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸਾਗਰ ਸੇਤੀਆ। ਅਜੀਤ ਤਸਵੀਰ 22-11-2026
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)-ਪੇਂਡੂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ, ਉਨ੍ਹਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਅਤੇ ਸਵੈ-ਸਹਾਇਤਾ ਸਮੂਹਾਂ ਦੀ ਆਮਦਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਵਲੋਂ ਮਿਲਕਫੈੱਡ (ਵੇਰਕਾ) ਦੇ ਸਹਿਯੋਗ ਨਾਲ ਚਲਾਈ ਜਾ ਰਹੀ ਫ੍ਰੀਜ਼ਰ ਆਨ ਵੀਲਜ਼ ਪਹਿਲਕਦਮੀ ਤਹਿਤ ਅੱਜ ਜ਼ਿਲ੍ਹਾ ਮੋਗਾ ਵਿਖੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਪੰਜ ਸਵੈ-ਸਹਾਇਤਾ ਸਮੂਹਾਂ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਫ੍ਰੀਜ਼ਰ ਆਨ ਵੀਲਜ਼ ਯੂਨਿਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਪਹਿਲਕਦਮੀ ਤਹਿਤ ਆਸ, ਗੁਰੂ ਗੋਬਿੰਦ ਸਿੰਘ, ਬਾਬਾ ਜੀਵਨ ਸਿੰਘ, ਸਿਮਰਨ ਅਤੇ ਸਹਿਜ ਸਵੈ-ਸਹਾਇਤਾ ਸਮੂਹਾਂ ਨਾਲ ਸਬੰਧਿਤ ਮਹਿਲਾ ਲਾਭਪਾਤਰੀਆਂ ਨੂੰ ਇਹ ਯੂਨਿਟ ਮੁਹੱਈਆ ਕਰਵਾਏ ਗਏ ਹਨ। ਇਨ੍ਹਾਂ ਯੂਨਿਟਾਂ ਰਾਹੀਂ ਮਹਿਲਾਵਾਂ ਵੇਰਕਾ ਦੀ ਆਈਸਕ੍ਰੀਮ, ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀ ਵਿੱਕਰੀ ਕਰ ਕੇ ਆਪਣਾ ਕਾਰੋਬਾਰ ਸ਼ੁਰੂ ਕਰ ਸਕਣਗੀਆਂ ਅਤੇ ਆਮਦਨ ਦੇ ਨਵੇਂ ਸਾਧਨ ਪੈਦਾ ਕਰ ਸਕਣਗੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਪੇਂਡੂ ਖੇਤਰਾਂ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਸਵੈ-ਸਹਾਇਤਾ ਸਮੂਹਾਂ ਰਾਹੀਂ ਮਹਿਲਾਵਾਂ ਨੂੰ ਇਕੱਠੇ ਕਰ ਕੇ ਉਨ੍ਹਾਂ ਵਿਚ ਬੱਚਤ, ਆਪਸੀ ਸਹਿਯੋਗ ਅਤੇ ਸਮੂਹਿਕ ਤੌਰ ‘ਤੇ ਕੰਮ ਕਰਨ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਹੁਣ ਅਜਿਹੀਆਂ ਪਹਿਲਕਦਮੀਆਂ ਰਾਹੀਂ ਉਨ੍ਹਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਅਤੇ ਆਪਣੀ ਆਮਦਨ ਵਿਚ ਵਾਧਾ ਕਰਨ ਦੇ ਮੌਕੇ ਵੀ ਮਿਲ ਰਹੇ ਹਨ। ਫੀਜ਼ਰ ਆਨ ਵੀਲਜ਼ ਵਰਗੀਆਂ ਯੋਜਨਾਵਾਂ ਮਹਿਲਾਵਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਅਤੇ ਉਨ੍ਹਾਂ ਵਿਚ ਉੱਦਮ ਸ਼ੀਲਤਾ ਦੀ ਭਾਵਨਾ ਪੈਦਾ ਕਰਨ ਵਿਚ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਯੋਗ ਸਵੈ-ਸਹਾਇਤਾ ਸਮੂਹਾਂ ਦੀਆਂ ਮਹਿਲਾ ਮੈਂਬਰਾਂ ਨੂੰ ਕਮਿਊਨਿਟੀ ਇਨਵੈਸਟਮੈਂਟ ਫ਼ੰਡ ਰਾਹੀਂ ਫ੍ਰੀਜ਼ਰ ਆਨ ਵੀਲਜ਼ ਯੂਨਿਟ ਦੀ ਖ਼ਰੀਦ ਲਈ ਵੱਧ ਤੋਂ ਵੱਧ 1.5 0 ਲੱਖ ਰੁਪਏ ਤੱਕ ਦਾ ਦੋ ਸਾਲਾਂ ਲਈ ਵਿਆਜ-ਮੁਕਤ ਕਰਜ਼ਾ ਮੁਹੱਈਆ ਕਰਵਾਉਣ ਦੀ ਵਿਵਸਥਾ ਹੈ। ਇਸ ਤੋਂ ਇਲਾਵਾ ਮਿਲਕਫੈੱਡ (ਵੇਰਕਾ) ਵਲੋਂ ਹਰੇਕ ਲਾਭਪਾਤਰੀ ਨੂੰ ਐਮ.ਆਰ.ਪੀ. ਅਨੁਸਾਰ 15000 ਰੁਪਏ ਦੀ ਕੀਮਤ ਦੇ ਵੇਰਕਾ ਉਤਪਾਦ ਮੁਫ਼ਤ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ, ਜੋ ਤਿੰਨ ਕਿਸ਼ਤਾਂ ਵਿਚ ਦਿੱਤੇ ਜਾਣਗੇ। ਪੰਜਾਬ ਰਾਜ ਪੇਂਡੂ ਆਜੀਵਕਾ ਮਿਸ਼ਨ ਵਲੋਂ ਯੋਗ ਲਾਭਪਾਤਰੀਆਂ ਦੀ ਪਛਾਣ, ਵਿੱਤੀ ਸਹਾਇਤਾ ਅਤੇ ਉਨ੍ਹਾਂ ਨੂੰ ਯੋਜਨਾ ਨਾਲ ਜੋੜਨ ਦੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ, ਜਦ ਕਿ ਵੇਰਕਾ ਵਲੋਂ ਉਤਪਾਦਾਂ ਦੀ ਸਪਲਾਈ, ਡਿਸਟ੍ਰੀਬਿਊਟਰਾਂ ਨਾਲ ਸੰਪਰਕ, ਫ੍ਰੀਜ਼ਰ ਦੀ ਵਰਤੋਂ, ਉਤਪਾਦਾਂ ਦੀ ਸਹੀ ਸੰਭਾਲ ਅਤੇ ਕੋਲਡ ਚੇਨ ਪ੍ਰਬੰਧਨ ਸਬੰਧੀ ਲੋੜੀਂਦੀ ਸਿਖਲਾਈ ਦਿੱਤੀ ਜਾਵੇਗੀ। ਫ੍ਰੀਜ਼ਰ ਨਾਲ ਲੈਸ ਇਹ ਵਾਹਨ ਮਹਿਲਾਵਾਂ ਨੂੰ ਪਿੰਡਾਂ, ਕਸਬਿਆਂ, ਬਾਜ਼ਾਰਾਂ ਅਤੇ ਹੋਰ ਢੁਕਵੇਂ ਸਥਾਨਾਂ ‘ਤੇ ਜਾ ਕੇ ਵੇਰਕਾ ਦੇ ਉਤਪਾਦਾਂ ਦੀ ਵਿੱਕਰੀ ਕਰਨ ਦੀ ਸਹੂਲਤ ਪ੍ਰਦਾਨ ਕਰਨਗੇ। ਵਧੀਕ ਡਿਪਟੀ ਕਮਿਸ਼ਨਰ ਕੁਲਪ੍ਰੀਤ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੇਂਡੂ ਮਹਿਲਾਵਾਂ ਨੂੰ ਬੱਚਤ ਅਤੇ ਸਮੂਹਿਕ ਗਤੀਵਿਧੀਆਂ ਤੋਂ ਅੱਗੇ ਵੱਧ ਕੇ ਮਾਰਕੀਟ ਆਧਾਰਿਤ ਕਾਰੋਬਾਰਾਂ ਨਾਲ ਜੁੜਨ ਦਾ ਮੌਕਾ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਵਾਰ ਮੇਲੇ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ-ਪ੍...
Ad Position 24