21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੇਪਰ ਲੀਕ ਕਰ ਕੇ ‘ਆਪ’ ਸਰਕਾਰ ਕਰ ਰਹੀ ਵਿਦਿਆਰਥੀਆਂ ਦੇ

ਭਵਿੱਖ ਨਾਲ ਖਿਲਵਾੜ-ਸਨੀ ਗਿੱਲ ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੇਪਰ ਲੀਕ ਕਰ ਕੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ‘ਆਪ’ ਸਰਕਾਰ ਅਤੇ ਹੁਣ ਪੀ. ਸੀ.

Ad Position 21
No active advertisement
ਅਜੀਤ ਡੈਸਕ 22-11-2026
ਭਵਿੱਖ ਨਾਲ ਖਿਲਵਾੜ-ਸਨੀ ਗਿੱਲ ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪੇਪਰ ਲੀਕ ਕਰ ਕੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ‘ਆਪ’ ਸਰਕਾਰ ਅਤੇ ਹੁਣ ਪੀ.ਸੀ.ਐਸ. ਦਾ ਪੇਪਰ ਕਿਸੇ ਸੋਚੀ ਸਮਝੀ ਸਾਜ਼ਿਸ਼ ਮੁਤਾਬਿਕ ਲੀਕ ਕੀਤਾ ਗਿਆ ਹੈ ਅਤੇ ਅਜਿਹਾ ਆਪਣੇ ਚਹੇਤਿਆਂ ਨੂੰ ਖ਼ੁਸ਼ ਕਰਨ ਤੇ ਧੜਾਧੜ ਪੈਸੇ ਬਣਾ ਰਹੇ ਹਨ ਸੱਤਾਧਾਰੀ ਸਰਕਾਰ ਦੇ ਨੁਮਾਇੰਦੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਪੇਪਰ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ ਪਰ ਪੀ.ਸੀ.ਐਸ. ਪ੍ਰੀਖਿਆ ਅਤੇ ਸਮੁੱਚੀ ਭਰਤੀ ਪ੍ਰਕਿਰਿਆ ਦੀ ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਕਰਵਾਈ ਜਾਵੇ ਅਤੇ ਜਾਂਚ ਦੌਰਾਨ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਪੇਪਰ ਲੀਕ ਦੇ ਮਾਮਲਿਆਂ ਵਿਚ ਕਥਿਤ ਤੌਰ ‘ਤੇ ਹੁੰਦੀਆਂ ਬੇਨਿਯਮੀਆਂ ਭਵਿੱਖ ਵਿਚ ਨਹੀਂ ਹੋਣੀਆਂ ਚਾਹੀਦੀਆਂ ।
Ad Position 22
No active advertisement
ਪਿਛਲੀ ਖ਼ਬਰ ਮੋਗਾ ਦੀ ਸਿਆਸਤ ’ਚ ਅਹਿਮ ਸਥਾਨ ਰੱਖਣ ਵਾਲੇ ਨਵਦੀਪ ਸਿੰਘ ਸੰਘਾ ਹੁਣ ਭਾਜਪਾ ਦੇ ਹੋਏ ਕਾਂਗਰਸ, ਅਕਾਲੀ ਦਲ, ‘ਆਪ’ ’ਚ ਰਹਿ... ਅਗਲੀ ਖ਼ਬਰ ਬੀਬੀ ਰਣੀਆਂ ਨੂੰ ਐਗਜ਼ੈਕਟਿਵ ਕਮੇਟੀ ਦਾ ਮੈਂਬਰ ਬਣਨ ’ਤੇ ਕੀਤਾ ਸਨਮਾਨਿਤ
Ad Position 24