21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਲੂਮਿੰਗ ਬਡਜ਼ ਸਕੂਲ ਵਿਚ ਮਨਾਇਆ ਰਾਸ਼ਟਰੀ ਏਕਤਾ ਦਿਵਸ

ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 22-11-2026
ਮੋਗਾ, 21 ਨਵੰਬਰ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੇ ਰਾਸ਼ਟਰੀ ਏਕਤਾ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਇੰਦਰਾ ਗਾਂਧੀ ਦੇ ਜੀਵਨ, ਉਨ੍ਹਾਂ ਦੇ ਰਾਜਨੀਤਕ ਸਫ਼ਰ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਰਾਹੀਂ ਇਹ ਸੰਦੇਸ਼ ਦਿੱਤਾ ਕਿ ਭਾਰਤ ਦੀ ਤਾਕਤ ਇਸ ਦੀ ਵਿਭਿੰਨਤਾ ਵਿਚ ਏਕਤਾ ਹੈ ਅਤੇ ਦੇਸ਼ ਦੀ ਤਰੱਕੀ ਲਈ ਸਾਰੇ ਨਾਗਰਿਕਾਂ ਵਿਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਹੋਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਰ ਸਾਲ 19 ਨਵੰਬਰ ਨੂੰ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਵਸ ਮੌਕੇ ਰਾਸ਼ਟਰੀ ਏਕਤਾ ਦਿਵਸ (ਕੌਮੀ ਏਕਤਾ ਦਿਵਸ) ਮਨਾਇਆ ਜਾਂਦਾ ਹੈ। ਇਹ ਦਿਨ ਦੇਸ਼ ਦੀ ਏਕਤਾ, ਅਖੰਡਤਾ, ਧਰਮ ਨਿਰਪੱਖਤਾ ਅਤੇ ਭਾਈਚਾਰਕ ਸਾਂਝ ਦੇ ਮਹੱਤਵ ਨੂੰ ਉਜਾਗਰ ਕਰਨ ਲਈ ਸਮਰਪਿਤ ਹੈ। ਇੰਦਰਾ ਗਾਂਧੀ ਦੇ ਜਨਮ ਦਿਵਸ ਨੂੰ ਇਸ ਦਿਵਸ ਵਜੋਂ ਮਨਾਉਣ ਦਾ ਉਦੇਸ਼ ਉਨ੍ਹਾਂ ਦੀ ਯਾਦ ਨੂੰ ਸਨਮਾਨ ਦੇਣ ਦੇ ਨਾਲ-ਨਾਲ ਦੇਸ਼ ਵਾਸੀਆਂ ਵਿਚ ਰਾਸ਼ਟਰੀ ਏਕਤਾ ਅਤੇ ਇੱਕਜੁੱਟਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰੀ ਏਕਤਾ ਕਿਸੇ ਵੀ ਦੇਸ਼ ਦੀ ਤਾਕਤ ਅਤੇ ਤਰੱਕੀ ਦਾ ਆਧਾਰ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਨਰਸਿੰਗ ਦੀ ਵਿਦਿਆਰਥਣ ਨੇ ਪੰਜਾਬ ’ਚੋਂ 7ਵਾਂ ਸਥਾਨ ਅਤੇ 18 ਜ਼ਿਲ੍ਹਿਆਂ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਲਗਾਤਾਰ ਵੀਜ਼ੇ
Ad Position 24