21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨਰਸਿੰਗ ਦੀ ਵਿਦਿਆਰਥਣ ਨੇ ਪੰਜਾਬ ’ਚੋਂ 7ਵਾਂ ਸਥਾਨ ਅਤੇ 18 ਜ਼ਿਲ੍ਹਿਆਂ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ

ਧਰਮਕੋਟ, 21 ਨਵੰਬਰ (ਪਰਮਜੀਤ ਸਿੰਘ)-ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਦੇ ਪ੍ਰਿੰਸੀਪਲ ਡਾ. ਦਲਜੀਤ ਕੌਰ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਵਲੋਂ 20 ਨਵੰਬਰ 2026 ਨੂੰ ਐਲਾਨੇ ਗਏ ਬੀ.

Ad Position 21
No active advertisement
ਅਜੀਤ ਡੈਸਕ 22-11-2026
ਧਰਮਕੋਟ, 21 ਨਵੰਬਰ (ਪਰਮਜੀਤ ਸਿੰਘ)-ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਦੇ ਪ੍ਰਿੰਸੀਪਲ ਡਾ. ਦਲਜੀਤ ਕੌਰ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਵਲੋਂ 20 ਨਵੰਬਰ 2026 ਨੂੰ ਐਲਾਨੇ ਗਏ ਬੀ.ਐਸ.ਸੀ. ਨਰਸਿੰਗ ਭਾਗ ਤੀਜਾ ਦੇ ਨਤੀਜੇ ਵਿਚ ਕਾਲਜ ਦੀਆਂ ਵਿਦਿਆਰਥਣ ਨੇ ਪੰਜਾਬ ਪੱਧਰ ‘ਤੇ ਸ਼ਾਨਦਾਰ ਸਥਾਨ ਹਾਸਿਲ ਕੀਤਾ ਹਨ। ਵਿਦਿਆਰਥਣ ਗੁਰਲੀਨ ਕੌਰ ਸੰਧੂ ਨੇ ਪੂਰੇ ਪੰਜਾਬ ਵਿਚੋਂ 7ਵਾਂ ਸਥਾਨ ਅਤੇ 18 ਜ਼ਿਲ੍ਹਿਆਂ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਪ੍ਰਨੀਤ ਕੌਰ ਅਤੇ ਸੁਨੈਨਾ ਨੇ ਕਾਲਜ ਵਿਚੋਂ ਦੂਜਾ ਅਤੇ ਅਕਾਸ਼ਦੀਪ ਕੌਰ ਤੇ ਗੀਤਿਕਾ ਸ਼ਰਮਾ ਤੀਜਾ ਸਥਾਨ ਹਾਸਿਲ ਕਰ ਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ। ਇਸ ਦੇ ਨਾਲ ਹੀ ਸਾਰੀ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਤੇਜ ਸਿੰਘ ਗਿੱਲ, ਜਨਰਲ ਸਕੱਤਰ ਇੰਦਰਜੀਤ ਕੌਰ ਸੰਧੂ, ਡਾਇਰੈਕਟਰ ਅਮਿਤੋਜ ਸਿੰਘ ਸੰਧੂ ਅਤੇ ਡਾਇਰੈਕਟਰ ਪਰਮਪਾਲ ਸਿੰਘ ਬੁੱਟਰ ਨੇ ਸਮੂਹ ਸਟਾਫ਼, ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਨਰਸਿੰਗ ਟਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਡਾਇਰੈਕਟਰ ਗੁਰਦਿਆਲ ਸਿੰਘ ਬੁੱਟਰ ਨੇ ਕਿਹਾ ਕਿ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਪਿਛਲੇ 18 ਸਾਲਾਂ ਤੋਂ ਨਰਸਿੰਗ ਸਿੱਖਿਆ ਦੇ ਖੇਤਰ ’ਚ ਨਿਰੰਤਰ ਸ਼ਾਨਦਾਰ ਨਤੀਜੇ ਦਿੰਦਾ ਆ ਰਿਹਾ ਹੈ। ਪ੍ਰਿੰਸੀਪਲ ਡਾ. ਦਲਜੀਤ ਕੌਰ ਤੂਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ’ਚ ਅਧਿਆਪਕਾਂ ਦੀ ਮਿਹਨਤ ਦੇ ਨਾਲ-ਨਾਲ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਸਹੂਲਤਾਂ ਅਤੇ ਪੜ੍ਹਾਈ ਲਈ ਅਨੁਕੂਲ ਮਾਹੌਲ ਦੀ ਵੀ ਅਹਿਮ ਭੂਮਿਕਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਮਹਿਲਾ ਸੀਨੀਅਰ ਵਨਡੇ ਕ੍ਰਿਕਟ ਕੈਂਪ ਮੋਗਾ ਵਿਖੇ ਆਯੋਜਿਤ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਚ ਮਨਾਇਆ ਰਾਸ਼ਟਰੀ ਏਕਤਾ ਦਿਵਸ
Ad Position 24