22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਮੋਗਾ ਦੇ ਰਾਜ ਪੱਧਰੀ ਸਮਾਗਮ ਨੂੰ ਲੈ ਕੇ ‘ਆਪ’ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ

ਠੱਠੀ ਭਾਈ, 22 ਨਵੰਬਰ (ਜਗਰੂਪ ਸਿੰਘ ਮਠਾੜੂ)-ਮੋਗਾ ਵਿਖੇ 26 ਨਵੰਬਰ ਨੂੰ ਆਮ ਆਦਮੀ ਪਾਰਟੀ ਵਲੋਂ ਸਥਾਪਨਾ ਦਿਵਸ ਨੂੰ ਲੈ ਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ’ਚ ਸ਼ਮੂਲੀਅਤ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਾਈ ਸ਼ਮਸ਼ੇਰ ਸਿੰਘ ਖੋਖਰ ਠੱਠੀ ਭਾਈ, ਇਸਤਰੀ ਵਿੰਗ ਦੀ ਬਲਾਕ ਪ੍ਰਧਾਨ ਮੈਡਮ ਅਮਨਦੀਪ ਕੌਰ ਅਰੋੜਾ ਠੱਠੀ ਭਾਈ ਅਤੇ ਸੀਨੀਅਰ ਆਗੂ ਮੱਖਣ ਸਿੰਘ ਅਰੋੜਾ ਠੱਠੀ ਭਾਈ ਨੇ ਸਾਂਝੇ ਤੌਰ ‘ਤੇ ਕਿਹਾ ਕਿ ਮੋਗਾ ਵਿਖੇ ਹੋਣ ਵਾਲਾ ਇਹ ਰਾਜ ਪੱਧਰੀ ਸਮਾਗਮ ਪਾਰਟੀ ਲਈ ਅਹਿਮ ਅਤੇ ਯਾਦਗਾਰੀ ਸਾਬਤ ਹੋਵੇਗਾ।

Ad Position 21
No active advertisement
ਅਜੀਤ ਡੈਸਕ 23-11-2026
ਠੱਠੀ ਭਾਈ, 22 ਨਵੰਬਰ (ਜਗਰੂਪ ਸਿੰਘ ਮਠਾੜੂ)-ਮੋਗਾ ਵਿਖੇ 26 ਨਵੰਬਰ ਨੂੰ ਆਮ ਆਦਮੀ ਪਾਰਟੀ ਵਲੋਂ ਸਥਾਪਨਾ ਦਿਵਸ ਨੂੰ ਲੈ ਕੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ’ਚ ਸ਼ਮੂਲੀਅਤ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਾਈ ਸ਼ਮਸ਼ੇਰ ਸਿੰਘ ਖੋਖਰ ਠੱਠੀ ਭਾਈ, ਇਸਤਰੀ ਵਿੰਗ ਦੀ ਬਲਾਕ ਪ੍ਰਧਾਨ ਮੈਡਮ ਅਮਨਦੀਪ ਕੌਰ ਅਰੋੜਾ ਠੱਠੀ ਭਾਈ ਅਤੇ ਸੀਨੀਅਰ ਆਗੂ ਮੱਖਣ ਸਿੰਘ ਅਰੋੜਾ ਠੱਠੀ ਭਾਈ ਨੇ ਸਾਂਝੇ ਤੌਰ ‘ਤੇ ਕਿਹਾ ਕਿ ਮੋਗਾ ਵਿਖੇ ਹੋਣ ਵਾਲਾ ਇਹ ਰਾਜ ਪੱਧਰੀ ਸਮਾਗਮ ਪਾਰਟੀ ਲਈ ਅਹਿਮ ਅਤੇ ਯਾਦਗਾਰੀ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਆਪੋ-ਆਪਣੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੇ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਹੋਵੇਗੀ, ਜਿਸ ਨਾਲ ਪਾਰਟੀ ਵਰਕਰਾਂ ਦਾ ਉਤਸ਼ਾਹ ਹੋਰ ਵਧੇਗਾ। ਆਗੂਆਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਕੀਤੇ ਜਾ ਰਹੇ ਸਿਆਸੀ ਪ੍ਰਚਾਰ ਦਾ ਜਵਾਬ ਲੋਕ ਸਮਾਗਮ ਵਿਚ ਆਪਣੀ ਸ਼ਮੂਲੀਅਤ ਰਾਹੀਂ ਦੇਣਗੇ। ਇਸ ਮੌਕੇ ਉਨ੍ਹਾਂ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ।
Ad Position 22
No active advertisement
ਪਿਛਲੀ ਖ਼ਬਰ 26 ਨਵੰਬਰ ਦੀ ਮੋਗਾ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣਗੇ ਪੰਜਾਬੀ-ਚੇਅਰਮੈਨ ਬਰਿੰਦਰ ਮਧੇਕੇ ਰੈਲੀਆਂ ਸਿਰਫ਼ ਇਕੱਠ ਨਹੀਂ... ਅਗਲੀ ਖ਼ਬਰ ਡੇਰਾ ਭੋਰੇ ਵਾਲਾ ਸੁਖਾਨੰਦ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ-ਮਹੰਤ ਕਮਲਜੀਤ ਸਿੰਘ ਸ਼ਾਸਤਰੀ
Ad Position 24