ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 29 ਨੂੰ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਰੋਸ ਰੈਲੀ
2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ’ਚ ਕਰਨਗੇ ਸ਼ਮੂਲੀਅਤ
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਮਿਤੀ 29 ਨਵੰਬਰ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਇਕ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ’ਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਮਿਤੀ 29 ਨਵੰਬਰ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਇਕ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ’ਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਸਾਂਝਾ ਮੰਚ ਦੇ ਆਗੂਆਂ ਨੇ ਮੋਗਾ ਵਿਖੇ ਮੀਟਿੰਗ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸੱਤਾ ਸੰਭਾਲਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਜਾਵੇਗੀ ਪਰ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਬਾਅਦ ਪੁਰਾਣੀ ਪੈਨਸ਼ਨ ਸਬੰਧੀ ਇਕ ਅਧੂਰਾ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲਿਆ ਗਿਆ ਹੈ। ਅੱਜ ਤੱਕ ਇਸ ਸਕੀਮ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਲਈ ਲੋੜੀਂਦੀ ਐਸ.ਓ.ਪੀ. ਜਾਰੀ ਨਹੀਂ ਕੀਤੀ ਗਈ। ਨਵੀਂ ਪੈਨਸ਼ਨ ਪ੍ਰਣਾਲੀ ਅਧੀਨ ਮੁਲਾਜ਼ਮਾਂ ਦਾ ਭਵਿੱਖ ਅਸੁਰੱਖਿਅਤ ਬਣਿਆ ਹੋਇਆ ਹੈ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਕੋਈ ਖ਼ੈਰਾਤ ਨਹੀਂ, ਸਗੋਂ ਮੁਲਾਜ਼ਮਾਂ ਦਾ ਜਾਇਜ਼ ਹੱਕ ਹੈ। ਜਦੋਂ ਤੱਕ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕਰਦੀ ਅਤੇ ਇਸ ਸਬੰਧੀ ਸਪਸ਼ਟ ਹਦਾਇਤਾਂ ਜਾਰੀ ਨਹੀਂ ਕਰਦੀ, ਉਦੋਂ ਤੱਕ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰਹੇਗਾ।