ਗਿਆਨ ਸਾਗਰ ਪਬਲਿਕ ਸਕੂਲ ਦੇ
ਵਿਦਿਆਰਥੀਆਂ ਨੇ ਲਾਇਆ ਜੈਪੁਰ ਦਾ ਚਾਰ ਦਿਨਾਂ ਟੂਰ
ਠੱਠੀ ਭਾਈ, 22 ਨਵੰਬਰ (ਜਗਰੂਪ ਸਿੰਘ ਮਠਾੜੂ)-ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੀ ਮੈਨੇਜਮੈਂਟ ਕਮੇਟੀ ਅਤੇ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਚਾਰ ਦਿਨਾ ਜੈਪੁਰ ਦਾ ਸ਼ਾਨਦਾਰ ਅਤੇ ਯਾਦਗਾਰੀ ਟੂਰ ਲਗਵਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ, ਅਨੁਸ਼ਾਸਨ ਅਤੇ ਖ਼ੁਸ਼ੀ ਨਾਲ ਭਾਗ ਲਿਆ।
ਠੱਠੀ ਭਾਈ, 22 ਨਵੰਬਰ (ਜਗਰੂਪ ਸਿੰਘ ਮਠਾੜੂ)-ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੀ ਮੈਨੇਜਮੈਂਟ ਕਮੇਟੀ ਅਤੇ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਚਾਰ ਦਿਨਾ ਜੈਪੁਰ ਦਾ ਸ਼ਾਨਦਾਰ ਅਤੇ ਯਾਦਗਾਰੀ ਟੂਰ ਲਗਵਾਇਆ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ, ਅਨੁਸ਼ਾਸਨ ਅਤੇ ਖ਼ੁਸ਼ੀ ਨਾਲ ਭਾਗ ਲਿਆ। ਇਹ ਟੂਰ ਬੱਚਿਆਂ ਲਈ ਮਨੋਰੰਜਨ ਦੇ ਨਾਲ-ਨਾਲ ਗਿਆਨ ਅਤੇ ਇਤਿਹਾਸ ਨਾਲ ਜੁੜਨ ਦਾ ਇਕ ਸੁਨਹਿਰੀ ਮੌਕਾ ਸਾਬਤ ਹੋਇਆ। ਟੂਰ ਦੌਰਾਨ ਵਿਦਿਆਰਥੀਆਂ ਨੇ ਬਾਲਾ ਜੀ ਮੰਦਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਕਿਸ਼ਨਗੜ੍ਹ, ਜੈਪੁਰ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨਾਂ ਜਿਵੇਂ ਹਵਾ ਮਹਿਲ, ਜੰਤਰ-ਮੰਤਰ, ਜਲ ਮਹਿਲ, ਸ਼ੀਸ਼ ਮਹਿਲ, ਬਾਪੂ ਬਾਜ਼ਾਰ, ਅਲਬਰਟ ਹਾਲ ਮਿਊਜ਼ੀਅਮ ਅਤੇ ਚਿੜੀਆਘਰ ਆਦਿ ਦਾ ਦੌਰਾ ਕੀਤਾ। ਇਨ੍ਹਾਂ ਇਤਿਹਾਸਕ ਅਤੇ ਖ਼ੂਬਸੂਰਤ ਸਥਾਨਾਂ ਨੂੰ ਦੇਖ ਕੇ ਬੱਚਿਆਂ ਨੇ ਜੈਪੁਰ ਦੇ ਇਤਿਹਾਸ, ਸਭਿਆਚਾਰ ਅਤੇ ਵਿਰਾਸਤ ਬਾਰੇ ਬਹੁਤ ਕੁਝ ਸਿੱਖਿਆ। ਬੱਚਿਆਂ ਅਤੇ ਮਾਪਿਆਂ ਨੇ ਇਸ ਸਫਲ ਅਤੇ ਯਾਦਗਾਰੀ ਟੂਰ ਲਈ ਸਕੂਲ ਦੀ ਸਮੁੱਚੀ ਮੈਨੇਜਮੈਂਟ ਕਮੇਟੀ, ਸਮੂਹ ਸਕੂਲ ਸਟਾਫ਼ ਅਤੇ ਸਹਿਯੋਗ ਦੇਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਗੁਰਸੇਵਕ ਸਿੰਘ ਚਾਨੀ ਨੇ ਦੱਸਿਆ ਕਿ ਅਜਿਹੀਆਂ ਯਾਤਰਾਵਾਂ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਪਸੀ ਪਿਆਰ, ਸਹਿਯੋਗ, ਆਤਮ-ਵਿਸ਼ਵਾਸ ਅਤੇ ਨਵੀਆਂ ਚੀਜ਼ਾਂ ਸਿੱਖਣ ਦੀ ਭਾਵਨਾ ਪੈਦਾ ਕਰਦੀਆਂ ਹਨ।