22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਧਾਰਮਿਕ ਸਮਾਗਮ

ਠੱਠੀ ਭਾਈ, 22 ਨਵੰਬਰ (ਜਗਰੂਪ ਸਿੰਘ ਮਠਾੜੂ)-ਐਸ. ਬੀ.

Ad Position 21
No active advertisement
ਅਜੀਤ ਡੈਸਕ 23-11-2026
ਠੱਠੀ ਭਾਈ, 22 ਨਵੰਬਰ (ਜਗਰੂਪ ਸਿੰਘ ਮਠਾੜੂ)-ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਕਰਵਾਈ ਗਈ ਵਿਸ਼ੇਸ਼ ਸਵੇਰ ਦੀ ਸਭਾ ਦੌਰਾਨ ਸਮੁੱਚਾ ਸਕੂਲ ਗੁਰਬਾਣੀ ਦੇ ਮਿੱਠੇ ਰਸ ਭਿੰਨੇ ਕੀਰਤਨ ਨਾਲ ਗੂੰਜ ਉੱਠਿਆ। ਸਮਾਗਮ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਬਾਰੇ ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕਰਕੇ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੀਆਂ ਸਿੱਖਿਆਵਾਂ ਨੂੰ ਸਾਂਝਾ ਕੀਤਾ। ਛੋਟੇ-ਛੋਟੇ ਬੱਚਿਆਂ ਵਲੋਂ ਗੁਰੂ ਸਾਹਿਬ ਦੇ ਬਚਪਨ ਨਾਲ ਸੰਬੰਧਿਤ ਸਾਖੀਆਂ ਸੁਣਾਈਆਂ ਗਈਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਤਿੰਨ ਮਹਾਨ ਸਿਧਾਂਤਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਬਾਰੇ ਵੀ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਚਾਨਣਾ ਪਾਇਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਅਤੇ ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਪਿਆਰ, ਏਕਤਾ, ਬਰਾਬਰੀ ਅਤੇ ਮਨੁੱਖਤਾ ਦੀ ਸੇਵਾ ਦਾ ਮਹਾਨ ਸੰਦੇਸ਼ ਦਿੱਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਮਨ ਲਗਾ ਕੇ ਪੜ੍ਹਾਈ ਕਰਨ, ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ, ਹਮੇਸ਼ਾ ਸਚ ਬੋਲਣ, ਮਿਹਨਤ ਕਰਨ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ।
Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ’ਚ ਨੰਨ੍ਹੇ ਵਿਦਿਆਰਥੀਆਂ ਨੇ ਸਿੱਖੀ ਦੰਦਾਂ ਦੀ ਬਣਤਰ ਅਤੇ ਮਹੱਤਤਾ ਬਾਰੇ ਜਾਣਕਾਰੀ ਅਗਲੀ ਖ਼ਬਰ ਗਿਆਨ ਸਾਗਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲਾਇਆ ਜੈਪੁਰ ਦਾ ਚਾਰ ਦਿਨਾਂ ਟੂਰ
Ad Position 24