22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਟੀ.ਐਲ.ਐਫ. ਸਕੂਲ ’ਚ ਨੰਨ੍ਹੇ ਵਿਦਿਆਰਥੀਆਂ ਨੇ ਸਿੱਖੀ ਦੰਦਾਂ ਦੀ ਬਣਤਰ ਅਤੇ ਮਹੱਤਤਾ ਬਾਰੇ ਜਾਣਕਾਰੀ

ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ’ਚ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਗਤੀਵਿਧੀਆਂ ਰਾਹੀਂ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਮੇਂ-ਸਮੇਂ ‘ਤੇ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਸਕੂਲ ਦੀ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਲਰਨਿੰਗ ਬਾਇ ਡੂਇੰਗ ਗਤੀਵਿਧੀ ਅਧੀਨ ਟਾਈਪਸ ਆਫ਼ ਟੀਥ ਵਿਸ਼ੇ ‘ਤੇ ਵਿਸ਼ੇਸ਼ ਗਤੀਵਿਧੀ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 23-11-2026
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ’ਚ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਗਤੀਵਿਧੀਆਂ ਰਾਹੀਂ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਮੇਂ-ਸਮੇਂ ‘ਤੇ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਸਕੂਲ ਦੀ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਲਰਨਿੰਗ ਬਾਇ ਡੂਇੰਗ ਗਤੀਵਿਧੀ ਅਧੀਨ ਟਾਈਪਸ ਆਫ਼ ਟੀਥ ਵਿਸ਼ੇ ‘ਤੇ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਛੋਟੇ-ਛੋਟੇ ਦੰਦਾਂ ਦੇ ਡਾਕਟਰ ਬਣ ਕੇ ਦੰਦਾਂ ਦੀ ਬਣਤਰ, ਉਨ੍ਹਾਂ ਦੀਆਂ ਵੱਖ-ਵੱਖ ਕਿਸਮਾਂ ਅਤੇ ਭੋਜਨ ਨੂੰ ਚਬਾਉਣ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਹਾਸਲ ਕੀਤੀ। ਅਧਿਆਪਕਾਂ ਨੇ ਬੱਚਿਆਂ ਨੂੰ ਸਰਲ ਅਤੇ ਦਿਲਚਸਪ ਢੰਗ ਨਾਲ ਸਮਝਾਇਆ ਕਿ ਇਹ ਚਾਰੇ ਕਿਸਮਾਂ ਦੇ ਦੰਦ ਮਿਲ ਕੇ ਭੋਜਨ ਨੂੰ ਛੋਟੇ-ਛੋਟੇ ਟੁਕੜਿਆਂ ਵਿਚ ਵੰਡਣ ਅਤੇ ਚੰਗੀ ਤਰ੍ਹਾਂ ਚਬਾਉਣ ਵਿਚ ਮਦਦ ਕਰਦੇ ਹਨ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਸਿੱਖਿਆਦਾਇਕ ਮਾਡਲਾਂ ਦੀ ਮਦਦ ਨਾਲ ਦੰਦਾਂ ਦੀ ਬਣਤਰ ਨੂੰ ਸਮਝਿਆ। ਬੱਚਿਆਂ ਨੇ ਖ਼ੁਦ ਮਾਡਲਾਂ ਰਾਹੀਂ ਦੰਦਾਂ ਦੀਆਂ ਕਿਸਮਾਂ ਦੀ ਪਛਾਣ ਕੀਤੀ ਅਤੇ ਉਨ੍ਹਾਂ ਦੇ ਕੰਮਾਂ ਬਾਰੇ ਆਪਣੀ ਜਾਣਕਾਰੀ ਵਿਚ ਵਾਧਾ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਮੂੰਹ ਅਤੇ ਦੰਦਾਂ ਦੀ ਸਫ਼ਾਈ ਪ੍ਰਤੀ ਵੀ ਜਾਗਰੂਕ ਕੀਤਾ ਗਿਆ। ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਬੱਚਿਆਂ ਵਿਚ ਗਿਆਨ ਦੇ ਨਾਲ-ਨਾਲ ਸੋਚਣ, ਸਮਝਣ ਅਤੇ ਖ਼ੁਦ ਪ੍ਰਯੋਗ ਕਰ ਕੇ ਸਿੱਖਣ ਦੀ ਯੋਗਤਾ ਵਿਕਸਿਤ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਦੇ ਅਗਲੇ ਸੰਘਰਸ਼ਾਂ ਸੰਬੰਧੀ ਬੀ.ਐੱਡ ਅਧਿਆਪਕ ਫ਼ਰੰਟ ਪੰਜਾਬ ਦੀ ਸੂਬਾਈ ਮੀਟਿੰਗ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਸ.ਬੀ.ਬੀ.ਐਸ. ਪਬਲਿਕ ਸਕੂਲ ਸੁਖਾਨੰਦ ਵਿਖੇ ਧਾਰਮਿਕ ਸਮਾਗਮ
Ad Position 24