22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਆਈ.ਐਸ.ਐਫ. ਕਾਲਜ ਦੇ ਆਈ.ਆਈ.ਸੀ. ਸੈੱਲ ਵਲੋਂ ਵਿਦਿਆਰਥੀਆਂ ਦੀ ਫ਼ੀਲਡ ਵਿਜ਼ਟ ਕਰਵਾਈ

ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)- ਆਈ. ਐਸ.

Ad Position 21
No active advertisement
ਅਜੀਤ ਡੈਸਕ 23-11-2026
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)- ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਆਈ.ਕਿਊ.ਏ.ਸੀ. ਅਤੇ ਇੰਸਟੀਚਿਊਸ਼ਨਲ ਇਨੋਵੇਸ਼ਨ ਕੌਂਸਲ ਵਲੋਂ ਸਾਂਝੇ ਤੌਰ ‘ਤੇ ਪੋਸਟ ਗਰੈਜੂਏਟ ਵਿਦਿਆਰਥੀਆਂ ਲਈ ਐਕਸਪੋਜ਼ਰ ਆਫ਼ ਪ੍ਰੋਬਲਮ ਆਈਡੈਂਟੀਫਿਕੇਸ਼ਨ ਵਿਸ਼ੇ ‘ਤੇ ਫ਼ੀਲਡ ਵਿਜ਼ਟ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਸਥਾਨਕ ਕਿਸਾਨਾਂ ਅਤੇ ਉਨ੍ਹਾਂ ਥਾਵਾਂ ਦਾ ਦੌਰਾ ਕੀਤਾ, ਜਿੱਥੇ ਪਰਾਲੀ ਇਕੱਠੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਪਰਾਲੀ ਦੀ ਸੰਭਾਲ ਅਤੇ ਇਸ ਦੀ ਵੱਖ-ਵੱਖ ਖੇਤਰਾਂ ਵਿਚ ਵਰਤੋਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਪਰਾਲੀ ਦੀ ਵਰਤੋਂ ਕਾਗ਼ਜ਼, ਬਾਇਓ ਐਨਰਜੀ, ਬਾਇਓ ਮਾਸ, ਇੱਟਾਂ, ਪੈਕਿੰਗ ਮੈਟੀਰੀਅਲ ਅਤੇ ਪਲੇਟਾਂ ਆਦਿ ਬਣਾਉਣ ਲਈ ਕੀਤੀ ਜਾ ਸਕਦੀ ਹੈ। ਵਿਦਿਆਰਥੀਆਂ ਨੇ ਪਰਾਲੀ ਦੀ ਉਪਯੋਗਤਾ ਨੂੰ ਸਮਝਦਿਆਂ ਭਵਿੱਖ ਵਿਚ ਇਸ ਵਿਸ਼ੇ ‘ਤੇ ਹੋਰ ਖੋਜ ਅਤੇ ਨਵੀਨਤਮ ਉਤਪਾਦ ਤਿਆਰ ਕਰਨ ਲਈ ਕੰਮ ਕਰਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦੀ ਵਰਤੋਂ ਹੋਰ ਲਾਭਦਾਇਕ ਉਤਪਾਦ ਬਣਾਉਣ ਲਈ ਕੀਤੀ ਜਾਵੇ, ਕਿਉਂਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਪ੍ਰਦੂਸ਼ਣ ਨਾ ਸਿਰਫ਼ ਮਨੁੱਖੀ ਸਿਹਤ ਸਗੋਂ ਸਮੁੱਚੇ ਵਾਤਾਵਰਨ ਲਈ ਵੀ ਨੁਕਸਾਨਦੇਹ ਹੈ। ਇਸ ਮੌਕੇ ਆਈ.ਆਈ.ਸੀ. ਦੇ ਕੋਆਰਡੀਨੇਟਰ ਡਾ. ਸ਼ੁਭਮ ਸਿੰਘ ਨੇ ਦੱਸਿਆ ਕਿ ਇਸ ਫ਼ੀਲਡ ਵਿਜ਼ਟ ਵਿਚ 40 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਇਸ ਦੌਰਾਨ ਡਾ. ਭੀਮਾਕਿਰਨ, ਡਾ. ਸ਼ੁਭਮ ਠਾਕੁਰ, ਡਾ. ਵਿਵੇਕ ਅਸਾਠੀ, ਡਾ. ਸੰਤ ਕੁਮਾਰ ਵਰਮਾ ਅਤੇ ਡਾ. ਨਵਜੋਤ ਕੌਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਧਾਰਮਿਕ ਟੂਰ ਲਗਾਇਆ ਅਗਲੀ ਖ਼ਬਰ ਐਡਵੋਕੇਟ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਔਲਖ, ਕਪੂਰੇ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
Ad Position 24