ਕਸਬਾ ਅਜੀਤਵਾਲ ਵਿਖੇ ਵਿਧਾਇਕ ਬਿਲਾਸਪੁਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਾਰਡ ਵੰਡੇ
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਕਸਬਾ ਅਜੀਤਵਾਲ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਹਰ ਵਰਗ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਕਸਬਾ ਅਜੀਤਵਾਲ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਹਰ ਵਰਗ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਰਾਸ਼ਨ ਕਾਰਡਾਂ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਸਸਤੇ ਅਤੇ ਪੌਸ਼ਟਿਕ ਰਾਸ਼ਨ ਦੀ ਸਹੂਲਤ ਮਿਲੇਗੀ, ਜਿਸ ਨਾਲ ਉਨ੍ਹਾਂ ਦੇ ਘਰੇਲੂ ਖ਼ਰਚਿਆਂ ਵਿਚ ਰਾਹਤ ਮਿਲੇਗੀ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਸਰਕਾਰ ਦਾ ਮਕਸਦ ਇਹ ਹੈ ਕਿ ਕੋਈ ਵੀ ਯੋਗ ਅਤੇ ਲੋੜਵੰਦ ਪਰਿਵਾਰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਰਾਸ਼ਨ ਕਾਰਡਾਂ ਦੀ ਵੰਡ ਅਤੇ ਲੋਕਾਂ ਨੂੰ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਮੰਤਰੀ ਸਾਹਿਬ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।