24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਨਿਊ ਗਰੀਨ ਗਰੋਵ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
No active advertisement
ਅਜੀਤ ਡੈਸਕ 24-11-2026
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਵਿਖੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜ: ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨਾਲ ਮਨਾਇਆ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਵਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੰਕਲਪ ਲਿਆ। ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਸਵੇਰ ਦੀ ਸਭਾ ਨਾਲ ਹੋਈ, ਜੋ ਪੂਰੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਸਮਰਪਿਤ ਰਹੀ। ਇਸ ਦੌਰਾਨ ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਸ਼ਬਦ ਕੀਰਤਨ ਪੇਸ਼ ਕੀਤਾ। ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣਾਂ ਅਤੇ ਆਪਣੇ ਵਿਚਾਰਾਂ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ‘ਤੇ ਚਾਨਣਾ ਪਾਇਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਵਲੋਂ ਦਿੱਤੇ ਤਿੰਨ ਮਹਾਨ ਸਿਧਾਂਤਾਂ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜ: ਜਨੇਸ਼ ਗਰਗ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਅਨਮੋਲ ਵਿਰਾਸਤ ਹਨ। ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪ ੂਰੀ ਦੁਨੀਆ ਨੂੰ ਪਿਆਰ, ਸ਼ਾਂਤੀ, ਬਰਾਬਰਤਾ ਅਤੇ ਮਨੁੱਖਤਾ ਦੀ ਸੇਵਾ ਦਾ ਰਸਤਾ ਦਿਖਾਇਆ। ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਸਚਾਈ, ਇਮਾਨਦਾਰੀ, ਦਇਆ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਸਿੱਖਿਆ ਦਿੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ’ਚ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24