24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਪੱਸ਼ਟ ਹਾਰ ਦਿਸਦੀ ਵੇਖ ਕੇ ‘ਆਪ’ ਸਰਕਾਰ ਬੁਖਲਾਹਟ ’ਚ- ਯੂਥ ਕਾਂਗਰਸੀ ਆਗੂ

ਬਾਘਾ ਪੁਰਾਣਾ, 23 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ’ਚ ਆਪਣੀ ਹਾਰ ਨੂੰ ਵੇਖਦੇ ਹੋਏ ਬੁਖਲਾਹਟ ’ਚ ਆ ਗਈ ਹੈ ਅਤੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਰਹੀ ਹੈ ਜੋ ਕਿ ਲੋਕਤੰਤਰ ਦਾ ਘਾਣ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਘਾ ਪੁਰਾਣਾ ਦੇ ਕਾਂਗਰਸ ਪਾਰਟੀ ਦੇ ਬਲਾਕ ਯੂਥ ਪ੍ਰਧਾਨ ਵਰਿੰਦਰ ਸਿੰਘ ਬਰਾੜ ਅਤੇ ਭੁਪਿੰਦਰ ਸਿੰਘ ਬਰਾੜ ਯੂਥ ਪ੍ਰਧਾਨ ਹਲਕਾ ਬਾਘਾ ਪੁਰਾਣਾ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੀ. ਸੀ.

Ad Position 21
No active advertisement
ਅਜੀਤ ਡੈਸਕ 24-11-2026
ਬਾਘਾ ਪੁਰਾਣਾ, 23 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ’ਚ ਆਪਣੀ ਹਾਰ ਨੂੰ ਵੇਖਦੇ ਹੋਏ ਬੁਖਲਾਹਟ ’ਚ ਆ ਗਈ ਹੈ ਅਤੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਰਹੀ ਹੈ ਜੋ ਕਿ ਲੋਕਤੰਤਰ ਦਾ ਘਾਣ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਘਾ ਪੁਰਾਣਾ ਦੇ ਕਾਂਗਰਸ ਪਾਰਟੀ ਦੇ ਬਲਾਕ ਯੂਥ ਪ੍ਰਧਾਨ ਵਰਿੰਦਰ ਸਿੰਘ ਬਰਾੜ ਅਤੇ ਭੁਪਿੰਦਰ ਸਿੰਘ ਬਰਾੜ ਯੂਥ ਪ੍ਰਧਾਨ ਹਲਕਾ ਬਾਘਾ ਪੁਰਾਣਾ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੀ.ਸੀ.ਐਸ. ਅਧਿਕਾਰੀਆਂ ਦੀ ਚੋਣ ਪ੍ਰਕਿਰਿਆ ਦੌਰਾਨ ਕੀਤੀ ਗਈ ਵੱਡੀ ਧਾਂਦਲੀ ਵਿਰੁੱਧ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਥ ਕਾਂਗਰਸ ਵਲੋਂ ਸਰਕਾਰ ਵਿਰੁੱਧ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਦੇ ਦਫਤਰ ਅੱਗੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਸਰਕਾਰ ਵਲੋਂ ਮਾੜੀਆਂ ਨੀਤੀਆਂ ਨੂੰ ਉਜਾਗਰ ਕਰ ਰਹੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ ਗਿਆ| ਇਸ ਗ੍ਰਿਫਤਾਰੀ ਤੋਂ ਸਰਕਾਰ ਦੀ ਬੁਖਲਾਹਟ ਨਜ਼ਰ ਆ ਰਹੀ ਤੇ ਉਸ ਨੂੰ ਆਪਣੀ ਵਿਰੋਧਤਾ ਬਰਦਾਸ਼ਤ ਨਹੀਂ ਹੋ ਰਹੀ ਜਦੋਂ ਕਿ ਲੋਕਤੰਤਰ ਵਿਚ ਹਰ ਇਕ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਹੱਕ ਹੈ| ਪ੍ਰਧਾਨ ਵਰਿੰਦਰ ਸਿੰਘ ਬਰਾੜ ਅਤੇ ਪ੍ਰਧਾਨ ਭੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਹਾਈਕੋਰਟ ਵਲੋਂ ਇਸ ਚੋਣ (ਭਰਤੀ) ’ਤੇ ਰੋਕ ਲਾ ਦਿੱਤੀ ਗਈ, ਜਿਸ ਤੋਂ ਸਪੱਸ਼ਟ ਹੋ ਗਿਆ ਸੀ ਕਿ ਇਸ ਭਰਤੀ ਪ੍ਰਕਿਰਿਆ ਵਿਚ ਘੁਟਾਲਾ ਹੋ ਰਿਹਾ ਹੈ ਤੇ ਘੁਟਾਲੇ ਨੂੰ ਲੈ ਕੇ ਇਨਸਾਫ ਦੀ ਮੰਗ ਕਰਨ ਵਾਲੇ ਕਾਂਗਰਸੀ ਆਗੂਆਂ ਨੂੰ ਸਰਕਾਰ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ| ਉਕਤ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਹੋਰ ਯੂਥ ਕਾਂਗਰਸੀ ਆਗੂਆਂ ਨੂੰ ਸਰਕਾਰ ਵਲੋਂ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਯੂਥ ਕਾਂਗਰਸੀ ਵਰਕਰ ਚੈਨ ਨਾਲ ਨਹੀਂ ਬੈਠਣਗੇ|
Ad Position 22
No active advertisement
ਪਿਛਲੀ ਖ਼ਬਰ ਰਜਿੰਦਰਾ ਪਬਲਿਕ ਸਕੂਲ ਦੇ ਵਿਦਿਆਰਥੀ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਮੋਗਾ ਜ਼ਿਲ੍ਹੇ ’ਚ ਜ਼ਮੀਨੀ ਧੋਖਾਧੜੀ ਦੇ ਮਾਮਲਿਆਂ ਦੀ ਜਾਂਚ ਤੇਜ਼ ਹੋਣ ਨਾਲ ਸਿਆਸੀ ਹਲਕਿਆਂ ’ਚ ਚਰਚਾ ਤੇਜ਼ ਜਾਂਚ ਨਿਰਪੱਖ ਅਤ...
Ad Position 24