24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਾਤਾ ਦਮੋਦਰੀ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਇਕੱਤਰ ਹੋ ਕੇ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥਣਾਂ ਵਲੋਂ ਸ਼ਬਦ ਕੀਰਤਨ ਰਾਹੀਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਵਿਦਿਆਰਥਣਾਂ ਨੇ ਕਵਿਤਾਵਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਪਦੇਸ਼ਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਧੱਲੇਕੇ ਅਤੇ ਭਾਈ ਕੁਲਬੀਰ ਸਿੰਘ ਮਨਾਵਾਂ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਢਾਡੀ ਜਥਾ ਭਾਈ ਦਰਸ਼ਨ ਸਿੰਘ ਸੇਖਪੁਰਾ ਵਾਲਿਆਂ ਵਲੋਂ ਕਵੀਸ਼ਰੀ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਰਮਨਦੀਪ ਕੌਰ ਭੁੱਲਰ ਨੇ ਆਏ ਹੋਏ ਪ੍ਰਚਾਰਕਾਂ ਅਤੇ ਢਾਡੀ ਜਥੇ ਦਾ ਧੰਨਵਾਦ ਕਰਦਿਆਂ ਵਿਦਿਆਰਥਣਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ‘ਤੇ ਚੱਲਣ ਅਤੇ ਨਾਮ ਜਪਣ, ਕਿਰਤ ਕਰਨ ਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਦੇ ਅਧਿਆਪਕਾਂ ਨੇ ਹਾਕੀ ’ਚ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ ਅਗਲੀ ਖ਼ਬਰ ਰਜਿੰਦਰਾ ਪਬਲਿਕ ਸਕੂਲ ਦੇ ਵਿਦਿਆਰਥੀ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
Ad Position 24