24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਆਕਸਫੋਰਡ ਦੇ ਅਧਿਆਪਕਾਂ ਨੇ ਹਾਕੀ ’ਚ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਇਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ ਜਿਸ ਦੇ ਵਿਦਿਆਰਥੀ ਹੀ ਨਹੀਂ ਅਧਿਆਪਕ ਵੀ ਮਾਣਮੱਤੀਆਂ ਪ੍ਰਾਪਤੀਆਂ ਕਰਦੇ ਹਨ। 17 ਤੋਂ 23 ਨਵੰਬਰ ਤੱਕ ਚੱਲੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਮੁਕਾਬਲੇ ਰਜਿੰਦਰਾ ਕਾਲਜ ਬਠਿੰਡਾ ਵਿਖੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 24-11-2026
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਇਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ ਜਿਸ ਦੇ ਵਿਦਿਆਰਥੀ ਹੀ ਨਹੀਂ ਅਧਿਆਪਕ ਵੀ ਮਾਣਮੱਤੀਆਂ ਪ੍ਰਾਪਤੀਆਂ ਕਰਦੇ ਹਨ। 17 ਤੋਂ 23 ਨਵੰਬਰ ਤੱਕ ਚੱਲੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਮੁਕਾਬਲੇ ਰਜਿੰਦਰਾ ਕਾਲਜ ਬਠਿੰਡਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਹਾਕੀ (ਔਰਤਾਂ) ਦੇ ਓਪਨ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ 31-40 ਸਾਲ ਤੱਕ ਦੀਆਂ ਖਿਡਾਰਨਾਂ ਨੇ ਹਿੱਸਾ ਲਿਆ। ਵਰਨਣਯੋਗ ਹੈ ਕਿ ਆਕਸਫੋਰਡ ਦੀ ਅਧਿਆਪਕਾ ਮਨਪ੍ਰੀਤ ਕੌਰ ਨੇ ਇਸ ਟੂਰਨਾਮੈਂਟ ਵਿਚ ਸੋਨ ਤਗਮਾ ਅਤੇ ਕਰਮਵੀਰ ਕੌਰ ਨੇ ਚਾਂਦੀ ਤਗਮਾ ਹਾਸਿਲ ਕਰ ਕੇ ਰਾਜ ਪੱਧਰੀ ਖੇਡਾਂ ਵਿਚ ਆਪਣਾ ਸਥਾਨ ਬਣਾ ਲਿਆ ਹੈ ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਦੋਵਾਂ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਕਿ ਸਿੱਖਣ ਦੀ ਅਤੇ ਪ੍ਰਾਪਤੀ ਦੀ ਕੋਈ ਉਮਰ ਸੀਮਾ ਨਹੀਂ ਹੁੰਦੀ, ਬਲਕਿ ਸਿਰਫ਼ ਤੇ ਸਿਰਫ਼ ਦ੍ਰਿੜ੍ਹਤਾ ਅਤੇ ਲਗਨ ਦੀ ਜ਼ਰੂਰਤ ਹੁੰਦੀ ਹੈ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ ਸਕੱਤਰ ਅਤੇ ਕੋਆਰਡੀਨੇਟਰਾਂ ਨੇ ਵੀ ਦੋਨਾਂ ਅਧਿਆਪਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮੋਗਾ ਦੇ ਪਿੰਡ ਚੜਿੱਕ ਪੱਤੀ ਜਗੀਰ ’ਚ ਸੈਂਕੜੇ ਪਰਿਵਾਰ ‘ਆਪ’ ’ਚ ਸ਼ਾਮਿਲ-ਵਿਧਾਇਕ ਡਾ. ਅਰੋੜਾ ਅਗਲੀ ਖ਼ਬਰ ਮਾਤਾ ਦਮੋਦਰੀ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24