2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਬੀਬੀ ਜਗਦਰਸ਼ਨ ਕੌਰ
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਲੋਕਾਂ ਤੱਕ ਪਹੁੰਚ ਕਰ ਕੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਜਗਦਰਸ਼ਨ ਕੌਰ ਨੇ ਮੋਗਾ ਵਿਖੇ ‘ਅਜੀਤ’ ਦੇ ਉਪ ਦਫ਼ਤਰ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚਣ ਮੌਕੇ ਗੱਲਬਾਤ ਕਰਦਿਆਂ ਕੀਤਾ।
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਲੋਕਾਂ ਤੱਕ ਪਹੁੰਚ ਕਰ ਕੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਜਗਦਰਸ਼ਨ ਕੌਰ ਨੇ ਮੋਗਾ ਵਿਖੇ ‘ਅਜੀਤ’ ਦੇ ਉਪ ਦਫ਼ਤਰ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਦੇ ਆਗੂ ਅਤੇ ਵਰਕਰ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ ਅਤੇ ਲੋਕਾਂ ਵਲੋਂ ਵੀ ਕਾਂਗਰਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਬਣਾਉਣ ਵਿਚ ਸਫਲ ਰਹੇਗੀ। ਇਸ ਮੌਕੇ ਉਨ੍ਹਾਂ ਨਿਹਾਲ ਸਿੰਘ ਵਾਲਾ ਵਿਧਾਨ ਸਭਾ ਹਲਕੇ ਤੋਂ ਆਪਣੇ ਪੁੱਤਰ ਪਰਮਿੰਦਰਜੀਤ ਸਿੰਘ ਡਿੰਪਲ ਲਈ ਕਾਂਗਰਸ ਹਾਈਕਮਾਂਡ ਕੋਲੋਂ ਪਾਰਟੀ ਟਿਕਟ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਡਿੰਪਲ ਲੰਮੇ ਸਮੇਂ ਤੋਂ ਹਲਕੇ ਵਿਚ ਸਰਗਰਮੀ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਲੋਕਾਂ ਨਾਲ ਉਨ੍ਹਾਂ ਦਾ ਲਗਾਤਾਰ ਸੰਪਰਕ ਬਣਿਆ ਹੋਇਆ ਹੈ। ਇਸ ਲਈ ਪਾਰਟੀ ਹਾਈਕਮਾਂਡ ਨੂੰ ਉਨ੍ਹਾਂ ਦੀ ਦਾਅਵੇਦਾਰੀ ‘ ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਗੱਲ ਕਰਦਿਆਂ ਬੀਬੀ ਜਗਦਰਸ਼ਨ ਕੌਰ ਨੇ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਲਈ ਸਿਆਸੀ ਪਾਰਟੀਆਂ ਨੂੰ ਆਪਸੀ ਮਤਭੇਦ ਪਾਸੇ ਰੱਖ ਕੇ ਸਾਂਝੇ ਯਤਨ ਕਰਨੇ ਚਾਹੀਦੇ ਹਨ। ਨੌਜਵਾਨਾਂ ਨੂੰ ਮੁਫ਼ਤ ਸਹੂਲਤਾਂ ਦੇਣ ਦੀ ਬਜਾਏ ਉਨ੍ਹਾਂ ਲਈ ਰੁਜ਼ਗਾਰ ਦੇ ਪੱਕੇ ਮੌਕੇ ਪੈਦਾ ਕਰਨੇ ਸਮੇਂ ਦੀ ਮੁੱਖ ਲੋੜ ਹੈ।