23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਿੱਖਿਆ ਦੇ ਨਾਲ ਸਾਹਿਤਕ ਖੇਤਰ ’ਚ ਵੀ ਵਿਲੱਖਣ ਪਛਾਣ ਬਣਾ ਰਹੇ ਪ੍ਰਿੰਸੀਪਲ ਡਾ. ਮਨਜੀਤ ਕੌਰ ਪ੍ਰਿੰਸੀਪਲ ਤੇ ਲੇਖਕਾ ਡਾ. ਮਨਜੀਤ ਕੌਰ ਆਪਣੇ ਪਤੀ ਸਵਰਨਜੀਤ ਸਿੰਘ ਨਾਲ ‘ਅਜੀਤ’ ਉਪ ਦਫ਼ਤਰ ਮੋਗਾ ਪੁੱਜੇ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਡਾ. ਮਨਜੀਤ ਕੌਰ, ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਵਿਖੇ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਸਾਹਿਤਕ ਖੇਤਰ ਵਿਚ ਵੀ ਸਰਗਰਮ ਹਨ।

Ad Position 21
No active advertisement
‘ਅਜੀਤ’ ਉਪ ਦਫ਼ਤਰ ਮੋਗਾ ਵਿਖੇ ਵਿਸ਼ੇਸ਼ ਤੌਰ ‘ਤੇ ਪੁੱਜੇ ਲੇਖਿਕਾ ਤੇ ਪ੍ਰਿੰਸੀਪਲ ਡਾ. ਮਨਜੀਤ ਕੌਰ, ਨਾਲ ਉਨ੍ਹਾਂ ਦੇ ਪਤੀ ਡਾ. ਸਵਰਨਜੀਤ ਸਿੰਘ। ਤਸਵੀਰ : ਹਰਜੀਤ ਸਿੰਘ 24-11-2026
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਡਾ. ਮਨਜੀਤ ਕੌਰ, ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਵਿਖੇ ਪ੍ਰਿੰਸੀਪਲ ਵਜੋਂ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਸਾਹਿਤਕ ਖੇਤਰ ਵਿਚ ਵੀ ਸਰਗਰਮ ਹਨ। ‘ਅਜੀਤ’ ਅਖ਼ਬਾਰ ਦੇ ਮੋਗਾ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਡਾ. ਮਨਜੀਤ ਕੌਰ ਨੇ ਦੱਸਿਆ ਕਿ ਸਾਲ 2015 ਤੋਂ ਉਹ ਇਸ ਸਕੂਲ ਵਿਚ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦਾ ਮੁੱਖ ਉਦੇਸ਼ ਸਕੂਲ ਨੂੰ ਬਿਹਤਰ ਸਹੂਲਤਾਂ ਨਾਲ ਲੈਸ ਕਰਨਾ ਅਤੇ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਨੀਟ ਦੀ ਪ੍ਰੀਖਿਆ ਪਾਸ ਕਰ ਕੇ ਐਮ.ਬੀ.ਬੀ.ਐਸ. ਦੀ ਪੜ੍ਹਾਈ ਕਰ ਰਹੇ ਹਨ। ਇਸ ਤੋਂ ਇਲਾਵਾ ਕਰਾਟੇ ਦੇ ਸੂਬਾਈ ਅਤੇ ਕੌਮੀ ਪੱਧਰ ਦੇ ਮੁਕਾਬਲਿਆਂ, ਵਜ਼ੀਫ਼ਾ ਪ੍ਰੀਖਿਆਵਾਂ, ਲੇਖਣੀ, ਨਾਚ ਅਤੇ ਹੋਰ ਗਤੀਵਿਧੀਆਂ ਵਿਚ ਵੀ ਵਿਦਿਆਰਥੀਆਂ ਨੇ ਪ੍ਰਾਪਤੀਆਂ ਕੀਤੀਆਂ ਹਨ। ਆਪਣੇ ਸਾਹਿਤਕ ਸਫ਼ਰ ਬਾਰੇ ਉਨ੍ਹਾਂ ਦੱਸਿਆ ਕਿ ਪੰਜਾਬੀ ਦੇ ਨਾਮਵਰ ਲੇਖਕ ਬਲਦੇਵ ਸਿੰਘ ਸੜਕਨਾਮਾ ਉਨ੍ਹਾਂ ਦੇ ਸਹੁਰਾ ਸਾਹਿਬ ਹਨ। ਉਨ੍ਹਾਂ ਦੀ ਲੇਖਣੀ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਨੇ ਵੀ ਆਪਣੇ ਵਿਚਾਰਾਂ ਨੂੰ ਕਲਮਬੱਧ ਕਰਨਾ ਸ਼ੁਰੂ ਕੀਤਾ। ਹੁਣ ਤੱਕ ਉਨ੍ਹਾਂ ਦੀਆਂ ਤਿੰਨ ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਪਹਿਲੀ ਪੁਸਤਕ ਅਜੋਕਾ ਸਮਾਜ ਵਿਚ ਨਸ਼ਿਆਂ, ਦਾਜ-ਦਹੇਜ ਅਤੇ ਹੋਰ ਸਮਾਜਿਕ ਕੁਰੀਤੀਆਂ ਨੂੰ ਉਜਾਗਰ ਕੀਤਾ ਗਿਆ ਹੈ। ਦੂਜੀ ਪੁਸਤਕ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਜੀਵਨ ਅਤੇ ਵਿਚਾਰਾਂ ਬਾਰੇ ਹੈ, ਜਦ ਕਿ ਤੀਜੀ ਪੁਸਤਕ ਭਾਰਤ ਦੀ ਉੱਡਣ ਪਰੀ ਕਲਪਨਾ ਚਾਵਲਾ ਉਨ੍ਹਾਂ ਦੇ ਸੰਘਰਸ਼ ਅਤੇ ਪ੍ਰਾਪਤੀਆਂ ਨੂੰ ਦਰਸਾਉਂਦੀ ਹੈ। ਚੌਥੀ ਪੁਸਤਕ ਉੱਤੇ ਵੀ ਕੰਮ ਜਾਰੀ ਹੈ। ਉਨ੍ਹਾਂ ਨੇ ਪੀ.ਐਚ.ਡੀ. ਦੀ ਡਿਗਰੀ ਸੀ.ਟੀ. ਯੂਨੀਵਰਸਿਟੀ ਤੋਂ ਪ੍ਰਾਪਤ ਕੀਤੀ। ਡਾ. ਮਨਜੀਤ ਕੌਰ ਨੇ ਆਪਣੀ ਸਫਲਤਾ ਦਾ ਸਿਹਰਾ ਮਾਤਾ-ਪਿਤਾ, ਪਤੀ ਡਾ. ਸਵਰਨਜੀਤ ਸਿੰਘ, ਸਹੁਰਾ ਪਰਿਵਾਰ ਅਤੇ ਬੱਚਿਆਂ ਦੇ ਸਹਿਯੋਗ ਨੂੰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਨੇ ਸਿੱਖਿਆ ਤੇ ਖੇਡਾਂ ’ਚ ਬਣਾਈ ਵਿਲੱਖਣ ਪਹਿਚਾਣ-ਵਿਧਾਇਕ ਬਿਲਾਸਪੁਰ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਹੋਈ
Ad Position 24