23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦਸਮੇਸ਼ ਸਕੂਲ ਨੇ ਸਿੱਖਿਆ ਤੇ ਖੇਡਾਂ ’ਚ ਬਣਾਈ ਵਿਲੱਖਣ ਪਹਿਚਾਣ-ਵਿਧਾਇਕ ਬਿਲਾਸਪੁਰ

ਨਿਹਾਲ ਸਿੰਘ ਵਾਲਾ, 23 (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੀ ਸਾਲਾਨਾ ਅਥਲੈਟਿਕਸ ਮੀਟ ਉਤਸ਼ਾਹ ਪੂਰਵਕ ਕਰਵਾਈ ਗਈ। ਇਸ ਦਾ ਉਦਘਾਟਨ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਰਿਬਨ ਕੱਟ ਕੇ ਕੀਤਾ।

Ad Position 21
No active advertisement
ਦਸਮੇਸ਼ ਪਬਲਿਕ ਸਕੂਲ ਬਿਲਾਸਪੁਰ ਦੀ ਸਾਲਾਨਾ ਅਥਲੈਟਿਕਸ ਮੀਟ ਦੀਆਂ ਝਲਕੀਆਂ। ਤਸਵੀਰ : ਪਲਵਿੰਦਰ ਸਿੰਘ ਟਿਵਾਣਾ 24-11-2026
ਨਿਹਾਲ ਸਿੰਘ ਵਾਲਾ, 23 (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੀ ਸਾਲਾਨਾ ਅਥਲੈਟਿਕਸ ਮੀਟ ਉਤਸ਼ਾਹ ਪੂਰਵਕ ਕਰਵਾਈ ਗਈ। ਇਸ ਦਾ ਉਦਘਾਟਨ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਰਿਬਨ ਕੱਟ ਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੇ ਇਲਾਕੇ ਦੀ ਇਸ ਪੁਰਾਣੀ ਸੰਸਥਾ ਨੇ ਸਿੱਖਿਆ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਵਿਲੱਖਣ ਪਹਿਚਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਵਿਕਾਸ ਲਈ ਬੇਹੱਦ ਜ਼ਰੂਰੀ ਹਨ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਅਤੇ ਹੋਰ ਸਤਿਕਾਰਤ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਸਕੂਲ ਦੇ ਮਿਸ਼ਨ ਤੇ ਵਿਜ਼ਨ ਬਾਰੇ ਰੌਸ਼ਨੀ ਪਾਈ। ਨਾਮੀ ਸਮਾਜ ਸੇਵੀ ਮਹਿੰਦਰ ਸਿੰਘ ਭੋਲਾ ਨੇ ਚੰਗੀ ਸਿੱਖਿਆ ਅਤੇ ਸੰਸਕਾਰਾਂ ਨੂੰ ਸਮੇਂ ਦੀ ਲੋੜ ਦੱਸਦਿਆਂ ਸਕੂਲ ਦੀਆ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਇਸ ਮੌਕੇ ਸਾਰੇ ਖਿਡਾਰੀਆਂ ਨੂੰ ਨਮਨਦੀਪ ਕੌਰ ਨੇ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁਕਾਈ। ਰਾਜਿੰਦਰ ਕੌਰ ਨੇ ਖੇਡ ਮਿਸਾਲ ਨਾਲ ਗਰਾਊਂਡ ਦਾ ਚੱਕਰ ਲਗਾਇਆ। ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ 50, 100, 200, 400 ਮੀਟਰ ਰੇਸ, ਫਰੋਗ ਰੇਸ, ਤਿੰਨ ਟੰਗੀ ਦੌੜ, ਰੱਸਾ ਟੱਪਣਾ, ਲੰਬੀ ਛਾਲ, ਜੈਵਲਿਨ ਥ੍ਰੋਅ, ਰਿਲੇਅ ਰੇਸ, ਰੁਮਾਲ ਰੇਸ, ਮਿਊਜ਼ੀਕਲ ਚੇਅਰ, ਗੇਂਦ ਚੁੱਕਣ, ਡਿਸਕਸ ਥ੍ਰੋਅ, ਬੋਰੀ ਦੌੜ, ਸਪੂਨ ਰੇਸ, ਬਾਲੈਂਸ ਦਾ ਬਲੂਨ, ਬਰਸਟ ਬਲੂਨ, ਰੱਸਾਕਸ਼ੀ ਆਦਿ ਖੇਡਾਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜੇਤੂ ਖਿਡਾਰੀਆਂ ਨੂੰ ਯਾਦਗਾਰੀ ਚਿੰਨ੍ਹਾਂ ਅਤੇ ਤਮਗਿਆ ਨਾਲ ਸਨਮਾਨਿਤ ਕੀਤਾ ਗਿਆ। ਜੇਤੂਆਂ ਨੂੰ ਸਨਮਾਨਿਤ ਕਰਨ ਦੀ ਰਸਮ ਗੁਰਦੁਆਰਾ ਹਰਗੋਬਿੰਦਸਰ ਟਿੱਬੀ ਦੇ ਮੁੱਖ ਸੇਵਾਦਾਰ ਬਾਬਾ ਜਗਮੋਹਣ ਸਿੰਘ ਖ਼ਾਲਸਾ, ਸਮਾਜ ਸੇਵੀ ਮਹਿੰਦਰ ਸਿੰਘ ਭੋਲਾ ਰਿਟਾ ਜੇ.ਈ., ਬੈਂਕ ਮੈਨੇਜਰ ਸੁਮਨ ਰਾਣੀ, ਮਾ. ਮਹਿੰਦਰ ਸਿੰਘ ਜੱਸੀ, ਬਿਲਾਸਪੁਰ ਪੁਲਿਸ ਚੌਂਕੀ ਇੰਚਾਰਜ ਜਸਵੰਤ ਸਿੰਘ ਸਰਾਂ, ਪ੍ਰਿੰਸੀਪਲ ਗੁਰਪ੍ਰੀਤ ਕੌਰ ਸੇਖੋਂ, ਸੋਸ਼ਲ ਵਰਕਰ ਦਵਿੰਦਰ ਸਿੰਘ ਲੋਟੇ, ਪ੍ਰੈੱਸ ਕਲੱਬ ਮਹਿਲ ਕਲਾਂ ਦੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਗੁਰਮੇਲ ਸਿੰਘ ਪੰਚ ਆਦਿ ਸ਼ਖ਼ਸੀਅਤਾਂ ਨੇ ਬਾਖ਼ੂਬੀ ਨਿਭਾਈ। ਇਸ ਦੌਰਾਨ ਬਾਲ ਕਲਾਕਾਰਾਂ ਨੇ ਆਪਣੀਆਂ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਹਾਜ਼ਰੀਨ ਦਾ ਮਨ ਮੋਹ ਲਿਆ। ਅਖੀਰ ਵਿਚ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਜੇਤੂਆਂ ਨੂੰ ਮੁਬਾਰਕਬਾਦ ਦਿੰਦਿਆਂ ਦੂਜਿਆਂ ਨੂੰ ਵੀ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਮੰਚ ਸੰਚਾਲਕ ਦੇ ਫ਼ਰਜ਼ ਹਰਪ੍ਰੀਤ ਕੌਰ ਜੈਦਕਾ, ਮਨਪ੍ਰੀਤ ਕੌਰ ਬਿਲਾਸਪੁਰ ਅਤੇ ਗੁਰਚਰਨ ਸਿੰਘ ਰਾਮਾਂ ਨੇ ਬਾਖ਼ੂਬੀ ਨਿਭਾਏ। ਇਸ ਮੌਕੇ ਕੈਪਟਨ ਮੇਜਰ ਸਿੰਘ, ਡਾ. ਗੁਰਸ਼ਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸਿੱਖਿਆ ਦੇ ਨਾਲ ਸਾਹਿਤਕ ਖੇਤਰ ’ਚ ਵੀ ਵਿਲੱਖਣ ਪਛਾਣ ਬਣਾ ਰਹੇ ਪ੍ਰਿੰਸੀਪਲ ਡਾ. ਮਨਜੀਤ ਕੌਰ ਪ੍ਰਿੰਸੀਪਲ ਤੇ ਲੇਖਕਾ ਡਾ....
Ad Position 24