23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੋਗਾ ਦੇ ਨਵਦੀਪ ਸਿੰਘ ਨੇ ਹਰਿਆਣਾ ’ਚ ਰੁਸ਼ਨਾਇਆ ਮੋਗੇ ਦਾ ਨਾਂਅ ਰਾਮਗੜ੍ਹੀਆ ਵਿਸ਼ਵਕਰਮਾ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਨਮਾਨ

ਬੱਧਨੀ ਕਲਾਂ, 23 ਨਵੰਬਰ (ਸੰਜੀਵ ਕੋਛੜ)-ਜ਼ਿਲ੍ਹਾ ਨਾਲ ਸੰਬੰਧਿਤ ਦਰਸ਼ਨ ਸਿੰਘ ਫ਼ਰੀਦਾਬਾਦ ਦੇ ਸਪੁੱਤਰ ਨਵਦੀਪ ਸਿੰਘ, ਜੋ ਹਰਿਆਣਾ ਸਰਕਾਰ ਵਿਚ ਅਟਾਰਨੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਨੂੰ ਫ਼ਰੀਦਾਬਾਦ ਵਿਖੇ ਰਾਮਗੜ੍ਹੀਆ ਵਿਸ਼ਵਕਰਮਾ ਵੈੱਲਫੇਅਰ ਐਸੋਸੀਏਸ਼ਨ (ਰਜਿ:) ਵਲੋਂ ਕਰਵਾਏ ਗਏ ਧਾਰਮਿਕ ਅਤੇ ਸਮਾਜਿਕ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਨਵਦੀਪ ਸਿੰਘ ਦੀ ਇਸ ਪ੍ਰਾਪਤੀ ਨਾਲ ਮੋਗਾ ਜ਼ਿਲ੍ਹੇ ਅਤੇ ਰਾਮਗੜ੍ਹੀਆ ਭਾਈਚਾਰੇ ਵਿਚ ਖ਼ੁਸ਼ੀ ਅਤੇ ਮਾਣ ਦੀ ਭਾਵਨਾ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 24-11-2026
ਬੱਧਨੀ ਕਲਾਂ, 23 ਨਵੰਬਰ (ਸੰਜੀਵ ਕੋਛੜ)-ਜ਼ਿਲ੍ਹਾ ਨਾਲ ਸੰਬੰਧਿਤ ਦਰਸ਼ਨ ਸਿੰਘ ਫ਼ਰੀਦਾਬਾਦ ਦੇ ਸਪੁੱਤਰ ਨਵਦੀਪ ਸਿੰਘ, ਜੋ ਹਰਿਆਣਾ ਸਰਕਾਰ ਵਿਚ ਅਟਾਰਨੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਨੂੰ ਫ਼ਰੀਦਾਬਾਦ ਵਿਖੇ ਰਾਮਗੜ੍ਹੀਆ ਵਿਸ਼ਵਕਰਮਾ ਵੈੱਲਫੇਅਰ ਐਸੋਸੀਏਸ਼ਨ (ਰਜਿ:) ਵਲੋਂ ਕਰਵਾਏ ਗਏ ਧਾਰਮਿਕ ਅਤੇ ਸਮਾਜਿਕ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਨਵਦੀਪ ਸਿੰਘ ਦੀ ਇਸ ਪ੍ਰਾਪਤੀ ਨਾਲ ਮੋਗਾ ਜ਼ਿਲ੍ਹੇ ਅਤੇ ਰਾਮਗੜ੍ਹੀਆ ਭਾਈਚਾਰੇ ਵਿਚ ਖ਼ੁਸ਼ੀ ਅਤੇ ਮਾਣ ਦੀ ਭਾਵਨਾ ਪਾਈ ਜਾ ਰਹੀ ਹੈ। ਸੈਕਟਰ-28, ਫ਼ਰੀਦਾਬਾਦ ਵਿਖੇ ਧਾਰਮਿਕ ਸਮਾਗਮ ਦੌਰਾਨ ਨਵਦੀਪ ਸਿੰਘ ਅਟਾਰਨੀ ਨੂੰ ਸਨਮਾਨਿਤ ਕਰਨ ਸਮੇਂ ਕੌਂਸਲਰ ਜਸਵੰਤ ਸਿੰਘ, ਇੰਦਰਜੀਤ ਸਿੰਘ ਰਾਜਾ ਪ੍ਰਧਾਨ ਗੁਰਦੁਆਰਾ ਦਰਬਾਰ ਸਾਹਿਬ, ਐਨ.ਆਈ.ਟੀ.-ਪੰਜ, ਪ੍ਰਧਾਨ ਜੱਟ ਮਹਾਂ ਸਭਾ, ਚੇਅਰਮੈਨ ਗੁਰਚਰਨ ਸਿੰਘ ਭੁੱਲਰ, ਪ੍ਰਧਾਨ ਅਮਰੀਕ ਸਿੰਘ ਭੋਗਲ, ਜਨਰਲ ਸਕੱਤਰ ਭੁਪਿੰਦਰ ਸਿੰਘ ਪਨੇਸਰ ਅਤੇ ਹੋਰ ਸਭਾ ਦੇ ਅਹੁਦੇਦਾਰ ਤੇ ਮੈਂਬਰ ਵੀ ਮੌਜੂਦ ਰਹੇ। ਬੁਲਾਰਿਆਂ ਨੇ ਕਿਹਾ ਕਿ ਨਵਦੀਪ ਸਿੰਘ , ਪੁੱਤਰ ਦਰਸ਼ਨ ਸਿੰਘ, ਮੂਲ ਰੂਪ ਵਿਚ ਮੋਗਾ, ਪੰਜਾਬ ਨਾਲ ਸੰਬੰਧਿਤ ਹਨ, ਪਿਛਲੇ ਲੰਬੇ ਸਮੇਂ ਤੋਂ ਇੱਥੇ ਰਹਿ ਰਹੇ ਹਨ ਅਤੇ ਆਪਣੀ ਮਿਹਨਤ, ਲਗਨ ਅਤੇ ਪੇਸ਼ੇਵਾਰ ਯੋਗਤਾ ਸਦਕਾ ਹਰਿਆਣਾ ਸਰਕਾਰ ਵਿਚ ਅਟਾਰਨੀ ਵਜੋਂ ਅਹਿਮ ਜ਼ਿੰਮੇਵਾਰੀ ਨਿਭਾ ਰਹੇ ਹਨ। ਸਰਕਾਰੀ ਸੇਵਾ ਦੇ ਨਾਲ-ਨਾਲ ਸਮਾਜ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਅਤੇ ਭਾਈਚਾਰੇ ਦੀ ਭਲਾਈ ਲਈ ਉਨ੍ਹਾਂ ਦਾ ਸਮਰਪਣ ਸੇਵਾ ਵੀ ਸ਼ਲਾਘਾਯੋਗ ਹੈ। ਜ਼ਿਲ੍ਹਾ ਅਟਾਰਨੀ ਹਰਫ਼ਤਹਿ ਸਿੰਘ, ਇੰਸਪੈਕਟਰ ਪ੍ਰੀਆਂਸ਼ੂ ਸਿੰਘ, ਡਾ. ਰਾਜਵਿੰਦਰ ਰੌਂਤਾ ਨੇ ਨਵਦੀਪ ਸਿੰਘ ਜ਼ਿਲ੍ਹਾ ਅਟਾਰਨੀ ਤੇ ਉਸ ਦੇ ਪਿਤਾ ਦਰਸ਼ਨ ਸਿੰਘ ਨੂੰ ਇਸ ਸਨਮਾਨ ਦੀ ਵਧਾਈ ਦਿੰਦਿਆਂ ਕਿਹਾ ਕਿ ਨਵਦੀਪ ਸਿੰਘ ਨੇ ਆਪਣੇ ਜੱਦੀ ਜ਼ਿਲ੍ਹਾ ਮੋਗਾ ਨੂੰ ਹਰਿਆਣਾ ਵਿਚ ਵੀ ਚਮਕਾਇਆ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਬੱਧਨੀ ਨੂੰ ਯੂ.ਕੇ. ’ਚ ਮਿਲੇ ਸਨਮਾਨ ਕਰਕੇ ਉਨ੍ਹਾਂ ਦੇ ਘਰ ਵਧਾਈ ਦੇਣ ਵਾਲਿਆਂ ਦਾ ਲੱਗਿਆ ਤਾਂਤਾ ਅਗਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ਵਿਖੇ ਦਸਤਾਰ ਮੁਕਾਬਲਾ ਕਰਵਾਇਆ
Ad Position 24