23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਯੂ.ਕੇ. ਇੰਟਰਨੈਸ਼ਨਲ ਸਕੂਲ ’ਚ­ ਪਿਆਈਆਂ ਪਲਸ ਪੋਲੀਓ ਰੋਕੂ ਬੂੰਦਾਂ

ਧਰਮਕੋਟ, 23 ਨਵੰਬਰ (ਪਰਮਜੀਤ ਸਿੰਘ)- ਯੂ. ਕੇ.

Ad Position 21
No active advertisement
ਅਜੀਤ ਡੈਸਕ 24-11-2026
ਧਰਮਕੋਟ, 23 ਨਵੰਬਰ (ਪਰਮਜੀਤ ਸਿੰਘ)- ਯੂ.ਕੇ. ਇੰਟਰਨੈਸ਼ਨਲ ਸਕੂਲ ਵਿਖੇ ਅੱਜ ਨੰਨ੍ਹੇ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਰਕਾਰੀ ਸਿਵਲ ਹਸਪਤਾਲ ਵਲੋਂ ਭੇਜੀ ਗਈ ਭਾਈ ਘਨੱਈਆ ਕਾਲਜ ਦੀ ਟੀਮ ਦੁਆਰਾ ਪ੍ਰੀ-ਨਰਸਰੀ ਤੋਂ ਲੈ ਕੇ ਐਲ.ਕੇ.ਜੀ. ਤੱਕ ਦੇ ਵਿਦਿਆਰਥੀਆਂ ਨੂੰ ਪਲਸ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਅਤੇ ਬੱਚਿਆਂ ਦੀ ਸਿਹਤ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ। ਇਸ ਉਪਰਾਲੇ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੋਲੀਓ ਵਰਗੀ ਬਿਮਾਰੀ ਤੋਂ ਸੁਰੱਖਿਅਤ ਰੱਖਣਾ ਅਤੇ ਸਿਹਤਮੰਦ ਭਵਿੱਖ ਵੱਲ ਕਦਮ ਵਧਾਉਣਾ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਣਾ ਬਾਸੀ, ਨੀਰਜ ਖੋਸਲਾ, ਨਿਧੀ ਖੋਸਲਾ ਵਲੋਂ ਸਰਕਾਰੀ ਸਿਵਲ ਹਸਪਤਾਲ ਅਤੇ ਭਾਈ ਘਨੱਈਆ ਕਾਲਜ ਦੀ ਟੀਮ ਦਾ ਇਸ ਮਹੱਤਵਪੂਰਨ ਸਿਹਤ ਸੇਵਾ ਲਈ ਧੰਨਵਾਦ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਸਭ ਤੋਂ ਮਹੱਤਵਪੂਰਨ ਹੈ ਅਤੇ ਸਕੂਲ ਵਲੋਂ ਭਵਿੱਖ ਵਿਚ ਵੀ ਬੱਚਿਆਂ ਦੀ ਸਿਹਤ, ਸੁਰੱਖਿਆ ਅਤੇ ਜਾਗਰੂਕਤਾ ਨਾਲ ਸਬੰਧਿਤ ਅਜਿਹੇ ਉਪਰਾਲਿਆਂ ਵਿਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਮੂਹ ਸਟਾਫ਼ ਦੇ ਮੈਂਬਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਨਗਰ ਕੀਰਤਨ ਸਜਾਇਆ ਵੱਖ - ਵੱਖ ਥਾਈਂ ਗੁਰੂ ਘਰਾਂ ’ਚ ਹੋਏ ਗੁਰ... ਅਗਲੀ ਖ਼ਬਰ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਦੇ
Ad Position 24