23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਨਗਰ ਕੀਰਤਨ ਸਜਾਇਆ ਵੱਖ - ਵੱਖ ਥਾਈਂ ਗੁਰੂ ਘਰਾਂ ’ਚ ਹੋਏ ਗੁਰਮਤਿ ਸਮਾਗਮ

ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਸ਼ਹਿਰ ਦੀਆਂ ਸਮੂਹ ਸਿੱਖ ਸੰਗਤਾਂ, ਧਾਰਮਿਕ ਸੰਸਥਾਵਾਂ, ਇਸਤਰੀ ਸਤਿਸੰਗ ਸਭਾਵਾਂ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਕਲਗ਼ੀਧਰ ਦੱਤ ਰੋਡ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਗੁਰੂ ਨਾਨਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਦੱਤ ਰੋਡ ਮੋਗਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੂਰਨ ਖ਼ਾਲਸਾਈ ਰਵਾਇਤਾਂ ਨਾਲ ਆਰੰਭ ਹੋਇਆ। ਇਸ ਮੌਕੇ ਗੁਰੂ ਨਾਨਕ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਜੀ.

Ad Position 21
No active advertisement
ਅਜੀਤ ਡੈਸਕ 24-11-2026
ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਸ਼ਹਿਰ ਦੀਆਂ ਸਮੂਹ ਸਿੱਖ ਸੰਗਤਾਂ, ਧਾਰਮਿਕ ਸੰਸਥਾਵਾਂ, ਇਸਤਰੀ ਸਤਿਸੰਗ ਸਭਾਵਾਂ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਕਲਗ਼ੀਧਰ ਦੱਤ ਰੋਡ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਗੁਰੂ ਨਾਨਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਦੱਤ ਰੋਡ ਮੋਗਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੂਰਨ ਖ਼ਾਲਸਾਈ ਰਵਾਇਤਾਂ ਨਾਲ ਆਰੰਭ ਹੋਇਆ। ਇਸ ਮੌਕੇ ਗੁਰੂ ਨਾਨਕ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਜੀ.ਟੀ. ਰੋਡ, ਬੱਸ ਸਟੈਂਡ ਮੇਨ ਚੌਕ, ਪੁਰਾਣੀ ਕਚਹਿਰੀ ਰੋਡ, ਗੁਰਦੁਆਰਾ ਬੀਬੀ ਕਾਹਨ ਕੌਰ, ਡਾ. ਸ਼ਾਮ ਲਾਲ ਚੌਂਕ, ਪ੍ਰਤਾਪ ਸਿੰਘ ਚੌਂਕ, ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਅਕਾਲਸਰ ਚੌਂਕ, ਗੁਰਦੁਆਰਾ ਸਰਦਾਰ ਨਗਰ, ਈਸ਼ਵਰ ਚੌਂਕ ਤੋਂ ਕਬਾੜੀਆ ਬਾਜ਼ਾਰ ਰਾਹੀਂ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਦੱਤ ਰੋਡ ਮੋਗਾ ਵਿਖੇ ਪੁੱਜ ਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਇਕਬਾਲ ਸਿੰਘ ਵਲੋਂ ਲਏ ਗਏ ਹੁਕਮਨਾਮੇ ਉਪਰੰਤ ਸੰਪੂਰਨਤਾ ਹੋਈ। ਨਗਰ ਕੀਰਤਨ ਦੇ ਰਸਤੇ ਨੂੰ ਸਵਾਗਤੀ ਗੇਟ ਲਗਾ ਕੇ ਸਜਾਇਆ ਗਿਆ। ਨਗਰ ਕੀਰਤਨ ਵਿਚ ਸ਼ਾਮਿਲ ਇਸਤਰੀ ਸਤਿਸੰਗ ਸਭਾਵਾਂ ਦੇ ਸ਼ਬਦੀ ਜਥਿਆਂ ਵਲੋਂ ਗੁਰੂ ਸਾਹਿਬ ਦੀ ਉਸਤਤਿ ’ਚ ਸ਼ਬਦ ਗਾਏ ਗਏ। ਦਸਮੇਸ਼ ਪਬਲਿਕ ਸਕੂਲ ਅਤੇ ਗਲੋਰੀਅਸ ਪਬਲਿਕ ਸਕੂਲ ਦੇ ਬੱਚਿਆਂ ਨੇ ਆਪੋ ਆਪਣੇ ਬੈਂਡ ਰਾਹੀਂ ਸੁੰਦਰ ਪੇਸ਼ਕਾਰੀ ਕੀਤੀ। ਇਸ ਮੌਕੇ ਪ੍ਰਧਾਨ ਬਲਜੀਤ ਸਿੰਘ ਵਿੱਕੀ ਪ੍ਰਧਾਨ, ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ, ਸੀਨੀਅਰ ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਸਾਬਕਾ ਚੇਅਰਮੈਨ, ਸੰਜੀਤ ਸਿੰਘ ਸੰਨੀ ਗਿੱਲ ਹਲਕਾ ਮੋਗਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਡਾ. ਗੁਰਿੰਦਰਜੀਤ ਸਿੰਘ ਭੁੱਲਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਮੋਗਾ, ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਝੰਡੇਆਣਾ, ਗੋਵਰਧਨ ਪੋਪਲੀ ਕੌਂਸਲਰ, ਬਲਦੇਵ ਸਿੰਘ ਛਾਬੜਾ ਜਨਰਲ ਸਕੱਤਰ, ਗੁਰਮੇਜਰ ਸਿੰਘ ਵਿੱਤ ਸਕੱਤਰ, ਜਸਵਿੰਦਰ ਸਿੰਘ ਜੱਸੀ, ਪੁਨੀਤਪਾਲ ਸਿੰਘ ਸੱਗੂ, ਹਰਪਾਲ ਸਿੰਘ ਸਹਾਰਨ, ਸਤਨਾਮ ਸਿੰਘ ਬੀ.ਏ., ਬਲਵਿੰਦਰ ਸਿੰਘ ਦੌਲਤਪੁਰਾ, ਬਲਜੀਤ ਸਿੰਘ ਚਾਨੀ ਸਾਬਕਾ ਮੇਅਰ ਨਗਰ ਨਿਗਮ ਮੋਗਾ, ਇਸਾਨ ਸਿੰਘ ਟੱਕਰ, ਹਰਨੇਕ ਸਿੰਘ ਦਾਰਾਪੁਰ, ਜਗਸੀਰ ਸਿੰਘ ਮਾਨ, ਕੁਲਵਿੰਦਰ ਸਿੰਘ ਗਿੱਲ, ਦਰਸ਼ਨ ਸਿੰਘ ਅਰੋੜਾ, ਸਰਬਜੀਤ ਸਿੰਘ ਐਡਵੋਕੇਟ, ਬਲਵਿੰਦਰ ਸਿੰਘ ਦੌਲਤਪੁਰਾ, ਅਮਰੀਕ ਸਿੰਘ ਬਾਰਦਾਨੇ ਵਾਲੇ, ਮਨਮੋਹਣ ਸਿੰਘ ਬਿੰਦਰਾ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਆਜ਼ਾਦ, ਹਰਪ੍ਰੀਤ ਸਿੰਘ ਸਹਿਗਲ, ਸੁਖਜੀਵਨ ਸਿੰਘ ਸੁੱਖਾ ਰੌਲੀ, ਅਮਰਜੀਤ ਸਿੰਘ ਬਾਵਾ, ਭਾਈ ਲਖਵੀਰ ਸਿੰਘ ਮੋਗਾ ਪ੍ਰਚਾਰਕ ਹਲ਼ਕਾ ਮੋਗਾ, ਬਲਜਿੰਦਰ ਸਿੰਘ ਧਾਲੀਵਾਲ, ਹਰਵਿੰਦਰ ਸਿੰਘ ਮੰਘੇੜਾ, ਕੁਲਦੀਪ ਸਿੰਘ ਗਿਆਨੀ ਬ੍ਰਦਰਜ਼, ਸੁਰਿੰਦਰ ਸਿੰਘ ਚਾਨਾ, ਨਿਰਵੈਲ ਸਿੰਘ ਢਿੱਲੋਂ, ਬਲਜਿੰਦਰ ਸਿੰਘ, ਨਾਇਬ ਸਿੰਘ ਬਿੱਟੂ, ਨਸੀਬ ਸਿੰਘ ਰੱਤੂ, ਭਾਈ ਚਰਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਬਲਜੀਤ ਸਿੰਘ ਵਿੱਕੀ ਪ੍ਰਧਾਨ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ। ਦੀਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦੀਨਾ ਸਾਹਿਬ ਵਿਖੇ ਗੁਰਦੁਆਰਾ ਲੋਹਗੜ੍ਹ (ਜ਼ਫ਼ਰਨਾਮਾ ਸਾਹਿਬ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਲੋਹਗੜ੍ਹ ਸਾਹਿਬ ਤੋਂ ਅਰੰਭ ਹੋ ਕੇ ਸਮੁੱਚੇ ਨਗਰ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪੁੱਜਿਆ। ਪਿੰਡ ਦੀਨਾ ਸਾਹਿਬ ਦੇ ਵੱਖ-ਵੱਖ ਪੜਾਵਾਂ ‘ਤੇ ਪੁੱਜੇ ਨਗਰ ਕੀਰਤਨ ਦੌਰਾਨ ਗੁਰਦੁਆਰਾ ਸਾਹਿਬ ਦੀ ਹਜ਼ੂਰੀ ਰਾਗੀ ਜਥੇ ਵਲੋਂ ਭਾਈ ਗੁਰਦਾਸ ਦੀਆਂ ਵਾਰਾਂ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਹਰ ਜਸ ਸਰਵਣ ਕਰਵਾਇਆ। ਇਸ ਮੌਕੇ ਭਾਈ ਢਾਡੀ ਭਾਈ ਗੁਰਦੀਪ ਸਿੰਘ ਚੱਕ ਭਾਈ ਕੇ ਦੇ ਜਥੇ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਢਾਡੀ ਵਾਰਾਂ, ਭਾਈ ਸੁਰਜੀਤ ਸਿੰਘ ਭਦੌੜ ਦੇ ਕਵੀਸ਼ਰੀ ਜਥੇ ਵਲੋਂ ਕਵੀਸ਼ਰੀਆਂ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਚਾਨਣਾ ਪਾਇਆ। ਇਸ ਮੌਕੇ ਪ੍ਰਚਾਰਕ ਭਾਈ ਜਗਸੀਰ ਸਿੰਘ ਰੌਂਤਾ ਵਲੋਂ ਗੁਰੂ ਨਾਨਕ ਦੇਵ ਦੀ ਦੁਆਰਾ ਚਲਾਏ ਗਏ ਨਿਰਮਲ ਪੰਥ ਦੇ ਸਿੱਖੀ ਸਿਧਾਂਤਾਂ ਬਾਰੇ ਜਾਣਕਾਰੀ ਦਿੰਦਿਆਂ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ‘ਤੇ ਦ੍ਰਿੜ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ, ਅਕਾਲੀ ਆਗੂ ਰਾਜਵਿੰਦਰ ਸਿੰਘ, ਮੈਨੇਜਰ ਰਾਜਪਾਲ ਸਿੰਘ ਅਤੇ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਪੰਜ ਪਿਆਰਿਆਂ ਦਾ ਗੁਰੂ ਘਰ ਦਾ ਬਖ਼ਸ਼ਿਸ਼ ਸਿਰਪਾਉ ਦੇ ਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਇੰਚਾਰਜ ਗੁਰਵੰਤ ਸਿੰਘ ਰਣੀਆਂ, ਰਿਕਾਰਡ ਕੀਪਰ ਸੁਪਿੰਦਰ ਸਿੰਘ, ਸਟੋਰ ਕੀਪਰ ਰੇਸ਼ਮ ਸਿੰਘ, ਗ੍ਰੰਥੀ ਕੁਲਵੰਤ ਸਿੰਘ ਘੰਡਾ ਬੰਨਾ, ਗ੍ਰੰਥੀ ਚਮਕੌਰ ਸਿੰਘ, ਹਰਦੀਪ ਸਿੰਘ ਖਾਈ ਤੋਂ ਇਲਾਵਾ ਸਤਿਕਾਰ ਕਮੇਟੀ, ਸੁਖਮਨੀ ਸਾਹਿਬ ਸੁਸਾਇਟੀ ਦੇ ਸੇਵਾਦਾਰ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਨੇ ਹਾਜ਼ਰੀਆਂ ਭਰੀਆਂ। ਸੰਤ ਵਿਸਾਖਾ ਸਿੰਘ ਸਕੂਲ ’ ਚ ਪ੍ਰਕਾਸ਼ ਪੁਰਬ ਮਨਾਇਆ ਕਿਸ਼ਨਪੁਰਾ ਕਲਾਂ, (ਅਮੋਲਕ ਸਿੰਘ ਕਲਸੀ)-ਜਥੇ. ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਮੂਲ ਮੰਤਰ, ਜਪੁਜੀ ਸਾਹਿਬ ਦਾ ਪਾਠ ਕਰਨ ਉਪਰੰਤ ਕੀਰਤਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਕਮਲਜੀਤ ਕੌਰ ਸੈਣੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ ਦਿੰਦਿਆਂ ਉਨ੍ਹਾਂ ਵਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਬਰਜੀਤ ਕੌਰ, ਰਾਜਪ੍ਰੀਤ ਕੌਰ, ਗੁਰਬੀਰ ਕੌਰ, ਬਲਰਾਜ ਕੌਰ, ਸਵਿਤਾ ਸ਼ਰਮਾ, ਸਿਮਰਨਪ੍ਰੀਤ ਕੌਰ, ਪਰਮਜੀਤ ਕੌਰ, ਗਗਨਦੀਪ ਕੌਰ, ਕਮਲਪ੍ਰੀਤ ਕੌਰ, ਕੰਵਲਜੀਤ ਕੌਰ, ਬੇਅੰਤ ਕੌਰ, ਅਮਨਦੀਪ ਕੌਰ, ਮਨਿੰਦਰ ਕੌਰ, ਜਤਿੰਦਰ ਕੌਰ, ਰਮਨਦੀਪ ਕੌਰ, ਜਗਦੀਪ ਸਿੰਘ ਆਦਿ ਦੀ ਸਰਗਰਮ ਸ਼ਮੂਲੀਅਤ ਸਦਕਾ ਇਹ ਸਮਾਰੋਹ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਸੰਪੂਰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਯੂ.ਕੇ. ਇੰਟਰਨੈਸ਼ਨਲ ਸਕੂਲ ’ਚ­ ਪਿਆਈਆਂ ਪਲਸ ਪੋਲੀਓ ਰੋਕੂ ਬੂੰਦਾਂ
Ad Position 24