ਆਪ’ ਦੀ ਮਹਾਂ ਰੈਲੀ ਦੀਆਂ ਤਿਆਰੀਆਂ ਦਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਲਿਆ ਜਾਇਜ਼ਾ
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਮੋਗਾ ਦੇ ਪਿੰਡ ਮਟਵਾਣੀ-ਨੱਥੂਵਾਲਾ ਜਦੀਦ ਦੇ ਨਜ਼ਦੀਕ 26 ਨਵੰਬਰ ਨੂੰ ਹੋਣ ਜਾ ਰਹੀ ਵਿਸ਼ਾਲ ਮਹਾਂ ਰੈਲੀ ਦੀਆਂ ਤਿਆਰੀਆਂ ਦਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਜਾਇਜ਼ਾ ਲਿਆ।
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਮੋਗਾ ਦੇ ਪਿੰਡ ਮਟਵਾਣੀ-ਨੱਥੂਵਾਲਾ ਜਦੀਦ ਦੇ ਨਜ਼ਦੀਕ 26 ਨਵੰਬਰ ਨੂੰ ਹੋਣ ਜਾ ਰਹੀ ਵਿਸ਼ਾਲ ਮਹਾਂ ਰੈਲੀ ਦੀਆਂ ਤਿਆਰੀਆਂ ਦਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਰੈਲੀ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕਰ ਕੇ ਤਿਆਰੀਆਂ ਅਤੇ ਵੱਖ-ਵੱਖ ਪ੍ਰਬੰਧਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਦੇਸ਼ ਪੰਜਾਬ ਨੂੰ ਤਰੱਕੀ, ਖ਼ੁਸ਼ਹਾਲੀ ਅਤੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣਾ ਹੈ। ਪਾਰਟੀ ਇਸੇ ਸੰਕਲਪ ਨਾਲ ਲਗਾਤਾਰ ਲੋਕਾਂ ਵਿਚ ਰਹਿ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਾ ਰੁਕਾਂਗੇ, ਨਾ ਥੱਕਾਂਗੇ, ਖ਼ੁਸ਼ਹਾਲ ਪੰਜਾਬ ਲਈ ਮਿਲ ਕੇ ਚੱਲਾਂਗੇ। ਉਨ੍ਹਾਂ ਪੰਜਾਬ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਮਹਾਂ ਰੈਲੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਇਸ ਨੂੰ ਸਫਲ ਬਣਾਉਣ ਵਿਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਬਿਹਤਰ ਭਵਿੱਖ ਲਈ ਸਾਰਿਆਂ ਦਾ ਇੱਕਜੁੱਟ ਹੋਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।