24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵਿਸ਼ਵਕਰਮਾ ਭਵਨ ਵਿਖੇ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼ ਧਾਰਮਿਕ ਸਮਾਗਮ

ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਵਿਸ਼ਵਕਰਮਾ ਭਵਨ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ‘ਤੇ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਹੈੱਡ ਗ੍ਰੰਥੀ ਭਾਈ ਚਮਕੌਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 25-11-2026
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਵਿਸ਼ਵਕਰਮਾ ਭਵਨ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ‘ਤੇ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਹੈੱਡ ਗ੍ਰੰਥੀ ਭਾਈ ਚਮਕੌਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ। ਇਸ ਮੌਕੇ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਚਰਨਜੀਤ ਸਿੰਘ ਝੰਡੇਆਣਾ ਨੇ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸੰਗਤਾਂ ਦਾ ਧੰਨਵਾਦ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ, ਗੁਰ-ਉਪਦੇਸ਼ਾਂ ਬਾਰੇ ਚਾਨਣਾ ਪਾਉਂਦਿਆਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਫ਼ਲਸਫ਼ੇ ‘ਤੇ ਅਮਲ ਕਰਨ ਲਈ ਪ੍ਰੇਰਨਾ ਕੀਤੀ। ਅੱਜ ਗੁਰਪੁਰਬ ਮੌਕੇ ਹਰਮੇਲ ਸਿੰਘ ਡਰੋਲੀ ਪ੍ਰਧਾਨ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਮੋਗਾ, ਰਾਜਾ ਸਿੰਘ ਭਾਰਤ ਵਾਲੇ, ਚਮਕੌਰ ਸਿੰਘ ਝੰਡੇਆਣਾ ਤੇ ਮਾਸਟਰ ਇੰਦਰਜੀਤ ਸਿੰਘ ਸਾਬਕਾ ਪ੍ਰਧਾਨ ਨੇ ਵਿਸ਼ਵਕਰਮਾ ਭਵਨ ਲਈ ਗਿਆਰਾਂ ਤੋਂ ਇੱਕੀ ਹਜ਼ਾਰ ਰੁਪਏ ਤੱਕ ਸਹਿਯੋਗ ਦੇਣ ਵਾਲੇ ਕਾਰੋਬਾਰੀਆਂ, ਉਦਯੋਗਪਤੀਆਂ, ਸੰਸਥਾਵਾਂ ਦੇ ਨੁਮਾਇੰਦਿਆਂ ਬਲਬੀਰ ਸਿੰਘ ਡਰੋਲੀ, ਬਲਵੰਤ ਸਿੰਘ ਝੰਡੇਆਣਾ, ਬਲਦੇਵ ਸਿੰਘ ਭਾਰਤ ਵਾਲੇ, ਜੋਗਿੰਦਰ ਸਿੰਘ ਸੰਨੀ, ਚਰਨ ਸਿੰਘ ਘਾਲੀ, ਜਤਿੰਦਰਪਾਲ ਸਿੰਘ ਸੰਨੀ, ਹਰਪ੍ਰੀਤ ਸਿੰਘ ਮਾਲਵਾ, ਦਿਲਬਾਗ ਸਿੰਘ ਮਾਧੋ, ਭਜਨ ਸਿੰਘ, ਜਗਤਾਰ ਸਿੰਘ ਸੱਗੂ, ਰਣਜੀਤ ਸਿੰਘ ਬੰਟੀ ਤੇ ਗੁਰਨਾਮ ਸਿੰਘ ਲਵਲੀ ਨੂੰ ਸਿਰੋਪਾਉ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ., ਮਹਿੰਦਰ ਸਿੰਘ ਕਲਸੀ, ਸ਼ਰਨਜੀਤ ਸਿੰਘ ਜੰਡੂ, ਨਰਿੰਦਰਪਾਲ ਸਿੰਘ ਸਹਾਰਨ, ਪਰਮਜੀਤ ਸਿੰਘ ਬਿੱਟੂ, ਜੋਗਿੰਦਰ ਸਿੰਘ ਕੋਕਰੀ, ਇੰਜ: ਪ੍ਰਿਤਪਾਲ ਸਿੰਘ, ਭਾਈ ਪੂਰਨ ਭਗਤ ਸਿੰਘ, ਹਾਕਮ ਸਿੰਘ ਖੋਸਾ ਆਦਿ ਸ਼ਾਮਿਲ ਸਨ। ਸ੍ਰੀ ਹੇਮਕੁੰਟ ਸਾਹਿਬ ਸਕੂਲ ’ ਚ ਪ੍ਰਕਾਸ਼ ਪੁਰਬ ਮਨਾਇਆ ਫਤਿਹਗੜ੍ਹ ਪੰਜਤੂਰ, (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਵਿਖੇ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਸਮੇਂ ਸਕੂਲ ਪ੍ਰਬੰਧਕਾਂ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ, ਉਪਰੰਤ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਆਰਟੀਕਲ ਪੇਸ਼ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸੀ ਮਹੀਨੇ ਕੱਤਕ ਦੀ ਪੁੰਨਿਆ ’ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖ ਧਰਮ ਦੇ ਪਹਿਲੇ ਗੁਰੂ ਸਨ ਅਤੇ ਗੁਰੂ ਜੀ ਨੇ ਆਪਣਾ ਸਾਰਾ ਜੀਵਨ ਮਨੁੱਖਤਾ ਦੀ ਭਲਾਈ ਅਤੇ ਸਮਾਜ ਵਿਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਦੇ ਲੇਖੇ ਲਾ ਦਿੱਤਾ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਵਲੋਂ ਵੀ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ, ਜੀਵਨ ਕਾਲ ਅਤੇ ਮਨੁੱਖਤਾ ਲਈ ਉਨ੍ਹਾਂ ਵਲੋਂ ਕੀਤੇ ਗਏ ਉਪਰਾਲਿਆਂ ਸਬੰਧੀ ਦੱਸਿਆ। ਉਨ੍ਹਾਂ ਬਿਨਾਂ ਵਹਿਮਾਂ-ਭਰਮਾਂ ਵਿਚ ਪਏ, ਬਿਨਾਂ ਝੂਠੇ ਰੀਤੀ ਰਿਵਾਜ਼ਾਂ ਨੂੰ ਮੰਨੇ, ਸਿਰਫ ਇਕ ਪ੍ਰਮਾਤਮਾ ਇਕ ਓਂਕਾਰ ’ਚ ਵਿਸ਼ਵਾਸ ਰੱਖਣ, ਔਰਤਾਂ ਦੀ ਇੱਜ਼ਤ ਕਰਨ, ਕਿਸੇ ਜੀਵ ਨੂੰ ਦੁੱਖ ਨਾ ਦੇਣ, ਪਰਾਏ ਧਨ ’ਤੇ ਬੁਰੀ ਨਜ਼ਰ ਨਾ ਰੱਖਣ, ਮਿਹਨਤ ਕਰਨ, ਹੋਰਨਾਂ ਦਾ ਭਲਾ ਕਰਨ ਦਾ ਸੰਦੇਸ਼ ਦਿੱਤਾ। ਹਾਰਟ ਕਾਨਵੈਂਟ ਸਕੂਲ ’ ਚ ਮਨਾਇਆ ਪ੍ਰਕਾਸ਼ ਪੁਰਬ ਮੋਗਾ, (ਸੁਰਿੰਦਰਪਾਲ ਸਿੰਘ)- ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਉਦਾਸੀਆਂ ਅਤੇ ਸਿੱਖਿਆਵਾਂ ਬਾਰੇ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ ਗਏ। ਬੱਚਿਆਂ ਨੇ ਬੜੇ ਹੀ ਸੁੰਦਰ ਢੰਗ ਨਾਲ ਗੁਰੂ ਜੀ ਵਲੋਂ ਦਿੱਤੇ ਗਏ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮੂਲ ਸਿਧਾਂਤਾਂ ‘ਤੇ ਚਾਨਣਾ ਪਾਇਆ। ਅਸੈਂਬਲੀ ਦੌਰਾਨ ਪੂਰਾ ਮਾਹੌਲ ਅਧਿਆਤਮਕ ਰੰਗ ਵਿਚ ਰੰਗਿਆ ਨਜ਼ਰ ਆਇਆ। ਇਸ ਸ਼ੁੱਭ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ, ਖ਼ਾਸ ਕਰ ਕੇ ਐਲ.ਕੇ.ਜੀ. ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨੂੰ ਸਥਾਨਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਗਏ। ਬੱਚਿਆਂ ਨੇ ਬੜੀ ਸ਼ਰਧਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਮਰਯਾਦਾ ਬਾਰੇ ਮੁਢਲੀ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਦੇ ਜੀਵਨ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਦੱਸਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਾਰੀ ਮਨੁੱਖਤਾ ਨੂੰ ਸਚਾਈ, ਇਮਾਨਦਾਰੀ, ਨਿਮਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਅਤੇ ਇਕ ਚੰਗੇ ਇਨਸਾਨ ਬਣਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਕਿਸਾਨਾਂ ਦੀ ਭਲਾਈ ਅਤੇ ਏਕਤਾ ਲਈ ਨਵਾਂ ਰਾਹ ਖੋਲ੍ਹੇਗਾ-ਗਰੋਵਰ, ਪਨੇਸਰ, ਜੱਗਾ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਸਕੂਲ ਸੁਖਾਨੰਦ ਵਿਖੇ ਪ੍ਰਕਾਸ਼ ਪੁਰਬ ’ਤੇ ਸਮਾਗਮ
Ad Position 24