25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ-ਅਕਾਲੀ ਦਲ ਦੇ ਸਮਝੌਤੇ ਨੂੰ ਪੰਜਾਬ ਦੇ ਲੋਕ ਕਦੇ ਵੀ ਸਵੀਕਾਰ ਨਹੀਂ ਕਰਨਗੇ-ਚੇਅਰਮੈਨ ਖ਼ਾਲਸਾ

ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਬੀਜੇਪੀ ਅਤੇ ਅਕਾਲੀ ਦਲ ਵਿਚਕਾਰ ਹੋ ਰਹੇ ਸਿਆਸੀ ਸਮਝੌਤੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਮਝੌਤੇ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਭ ਕੁਝ ਯਾਦ ਰੱਖਦੇ ਹਨ ਅਤੇ ਸਿਆਸੀ ਸਵਾਰਥਾਂ ਲਈ ਕੀਤੇ ਜਾਣ ਵਾਲੇ ਅਜਿਹੇ ਸਮਝੌਤਿਆਂ ਨੂੰ ਪੰਜਾਬ ਦੀ ਜਨਤਾ ਕਦੇ ਮੁਆਫ਼ ਨਹੀਂ ਕਰੇਗੀ।

Ad Position 21
No active advertisement
ਅਜੀਤ ਡੈਸਕ 26-11-2026
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਬੀਜੇਪੀ ਅਤੇ ਅਕਾਲੀ ਦਲ ਵਿਚਕਾਰ ਹੋ ਰਹੇ ਸਿਆਸੀ ਸਮਝੌਤੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਮਝੌਤੇ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਭ ਕੁਝ ਯਾਦ ਰੱਖਦੇ ਹਨ ਅਤੇ ਸਿਆਸੀ ਸਵਾਰਥਾਂ ਲਈ ਕੀਤੇ ਜਾਣ ਵਾਲੇ ਅਜਿਹੇ ਸਮਝੌਤਿਆਂ ਨੂੰ ਪੰਜਾਬ ਦੀ ਜਨਤਾ ਕਦੇ ਮੁਆਫ਼ ਨਹੀਂ ਕਰੇਗੀ। ਚੇਅਰਮੈਨ ਦੀਨਾ ਸਾਹਿਬ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਨਾਲ ਕੀਤੇ ਗਏ ਧੱਕੇ ਅਤੇ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀ ਹੋਈ ਕੁਰਬਾਨੀ ਨੂੰ ਪੰਜਾਬ ਦੇ ਲੋਕ ਅਜੇ ਤੱਕ ਨਹੀਂ ਭੁੱਲੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣੇ ਹੱਕਾਂ ਦੀ ਲੜਾਈ ਲੜਦਿਆਂ ਵੱਡੀਆਂ ਕੁਰਬਾਨੀਆਂ ਦਿੱਤੀਆਂ, ਪਰ ਉਸ ਸਮੇਂ ਕੇਂਦਰ ਸਰਕਾਰ ਦਾ ਰਵੱਈਆ ਪੰਜਾਬ ਅਤੇ ਕਿਸਾਨ ਵਿਰੋਧੀ ਰਿਹਾ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪੰਜਾਬ ਦੀਆਂ ਯੂਨੀਵਰਸਿਟੀਆਂ ‘ਤੇ ਕਬਜ਼ਾ ਕਰਨ ਦੇ ਯਤਨ ਕੀਤੇ ਗਏ, ਪੰਜਾਬ ਦੇ ਪੇਂਡੂ ਵਿਕਾਸ ਫ਼ੰਡ ਦਾ ਪੈਸਾ ਰੋਕਿਆ ਗਿਆ ਅਤੇ ਸੂਬੇ ਦੇ 50 ਕਿੱਲੋਮੀਟਰ ਦੇ ਖੇਤਰ ਵਿਚ ਬੀ.ਐਸ.ਐਫ. ਦਾ ਅਧਿਕਾਰ ਵਧਾਉਣ ਦਾ ਫ਼ੈਸਲਾ ਪੰਜਾਬ ਦੀ ਸਹਿਮਤੀ ਤੋਂ ਬਿਨਾਂ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਵਿਧਾਇਕ ਬਿਲਾਸਪੁਰ ਨੇ ਅੱਜ ਹੋਣ ਵਾਲੀ ਰੈਲੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਜਪਾ ਨਾਲ ਕੀਤਾ ਗੱਠਜੋੜ ਪੰਜਾਬ ਦੀ ਬਿਹਤਰੀ ਅਤੇ ਤਰੱਕੀ ਲਈ ਮਿਸਾਲ ਹੋਵੇਗਾ-ਰਾਜਵਿੰਦਰ ਸਿੰਘ
Ad Position 24