25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਿਨ-ਦਿਹਾੜੇ ਬਾਘਾ ਪੁਰਾਣਾ ਦੇ ਭਰੇ ਬਾਜ਼ਾਰ ’ਚ ਚੱਲੀਆਂ ਗੋਲੀਆਂ, ਸ਼ਹਿਰ ਅੰਦਰ ਦਹਿਸ਼ਤ ਦਾ ਮਾਹੌਲ

ਬਾਘਾ ਪੁਰਾਣਾ, 25 ਨਵੰਬਰ (ਟਿੰਕੂ ਕਾਠਪਾਲ, ਗੁਰਮੀਤ ਸਿੰਘ ਮਾਣੂੰਕੇ)- ਨਗਰ ਕੌਂਸਲ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੇ ਪੁਲਿਸ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੀ ਅੱਜ ਉਸ ਵੇਲੇ ਫੂਕ ਨਿਕਲ ਗਈ, ਜਦੋਂ ਸਥਾਨਕ ਸ਼ਹਿਰ ਦੇ ਭਰੇ ਬਾਜ਼ਾਰ ਵਿਚ ਦਿਨ-ਦਿਹਾੜੇ ਸ਼ਰੇਆਮ ਗੋਲੀਆਂ ਚੱਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਸਥਾਨਕ ਤਹਿਸੀਲ ਕੰਪਲੈਕਸ (ਕਚਹਿਰੀ) ਅੰਦਰ ਕੁਝ ਧਿਰਾਂ ਵਿਚਕਾਰ ਮਾਮੂਲੀ ਤਕਰਾਰ ਤੋਂ ਬਾਅਦ ਲੜਾਈ-ਝਗੜਾ ਸ਼ੁਰੂ ਹੋ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਬਾਘਾ ਪੁਰਾਣਾ, 25 ਨਵੰਬਰ (ਟਿੰਕੂ ਕਾਠਪਾਲ, ਗੁਰਮੀਤ ਸਿੰਘ ਮਾਣੂੰਕੇ)- ਨਗਰ ਕੌਂਸਲ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੇ ਪੁਲਿਸ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੀ ਅੱਜ ਉਸ ਵੇਲੇ ਫੂਕ ਨਿਕਲ ਗਈ, ਜਦੋਂ ਸਥਾਨਕ ਸ਼ਹਿਰ ਦੇ ਭਰੇ ਬਾਜ਼ਾਰ ਵਿਚ ਦਿਨ-ਦਿਹਾੜੇ ਸ਼ਰੇਆਮ ਗੋਲੀਆਂ ਚੱਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਸਥਾਨਕ ਤਹਿਸੀਲ ਕੰਪਲੈਕਸ (ਕਚਹਿਰੀ) ਅੰਦਰ ਕੁਝ ਧਿਰਾਂ ਵਿਚਕਾਰ ਮਾਮੂਲੀ ਤਕਰਾਰ ਤੋਂ ਬਾਅਦ ਲੜਾਈ-ਝਗੜਾ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਦੋ-ਤਿੰਨ ਕਾਰਾਂ ਵਿਚ ਸਵਾਰ ਹਮਲਾਵਰਾਂ ਨੇ ਸ਼ਹਿਰ ਵੱਲ ਨੂੰ ਗੱਡੀਆਂ ਭਜਾ ਲਈਆਂ। ਇਸ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਸਾਹਮਣੇ ਹਮਲਾਵਰਾਂ ਵਲੋਂ ਕੀਤੀ ਗਈ ਗੋਲਾਬਾਰੀ ’ਚ ਇਕ ਨੌਜਵਾਨ ਦੇ ਕੰਨ ਕੋਲ ਛਰੇ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਇਹ ਖ਼ੂਨੀ ਝੜਪ ਇੱਥੇ ਹੀ ਨਹੀਂ ਰੁਕੀ, ਸਗੋਂ ਅੱਗੇ ਵਧਦਿਆਂ ਗੁਪਤਾ ਹਸਪਤਾਲ ਜਿੱਥੋਂ ਪੁਲਿਸ ਸਟੇਸ਼ਨ ਲਗਭਗ 200 ਮੀਟਰ ਦੀ ਦੂਰੀ ’ਤੇ ਸਥਿਤ ਹੈ, ਹਮਲਾਵਰਾਂ ਨੇ ਘਾਤ ਲਾ ਕੇ ਦੂਜੀ ਧਿਰ ਦੀ ਕਾਰ ਨੂੰ ਘੇਰ ਲਿਆ। ਹਮਲਾਵਰਾਂ ਨੇ ਇੱਟਾਂ-ਰੋੜਿਆਂ ਨਾਲ ਕਾਰ ਦੀ ਬੁਰੀ ਤਰ੍ਹਾਂ ਭੰਨ-ਤੋੜ ਕੀਤੀ ਅਤੇ ਕਾਰ ਸਵਾਰ ਤਿੰਨ ਨੌਜਵਾਨਾਂ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਦ ਕਿ ਉਨ੍ਹਾਂ ਦਾ ਤੀਜਾ ਸਾਥੀ ਮੌਕੇ ਤੋਂ ਭੱਜਣ ਵਿਚ ਸਫਲ ਹੋ ਗਿਆ। ਜ਼ਿਕਰਯੋਗ ਹੈ ਕਿ ਪੁਲਿਸ ਵਲੋਂ ਚੋਣਾਂ ਦੇ ਮੱਦੇਨਜ਼ਰ ਸ਼ਹਿਰ ’ਚ ਫਲੈਗ ਮਾਰਚ ਕੱਢ ਕੇ ਸਖ਼ਤ ਸੁਰੱਖਿਆ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਦਿਨ-ਦਿਹਾੜੇ ਵਾਪਰੀ ਇਸ ਵਾਰਦਾਤ ਨੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੱਡੇ ਸਵਾਲੀਆ ਨਿਸ਼ਾਨ ਲਗਾ ਦਿੱਤੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਬਾਘਾ ਪੁਰਾਣਾ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਕੋਲ ਦੋ ਨੌਜਵਾਨਾਂ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਲਿਆਂਦਾ ਗਿਆ ਸੀ, ਜਿਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਮੁਢਲੀ ਸਹਾਇਤਾ ਦੇਣ ਉਪਰੰਤ ਅਗਲੇਰੇ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਮੁਖੀ ਬਾਘਾ ਪੁਰਾਣਾ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ, ਇਨ੍ਹਾਂ ਦੋਵਾਂ ਧਿਰਾਂ ਖ਼ਿਲਾਫ਼ 2024 ਮਾਮਲਾ ਦਰਜ ਹੈ, ਜਿਸ ਦੀ ਇਹ ਅੱਜ ਤਹਿਸੀਲ ਕੰਪਲੈਕਸ ਅੰਦਰ ਕੇਸ ਦੀ ਤਰੀਕ ’ਤੇ ਆਏ ਹੋਏ ਸਨ ਜਿੱਥੇ ਨੇ ਪਹਿਲਾਂ ਬਹਿਸ ਹੋਈ, ਉਸ ਤੋਂ ਬਾਅਦ ਝਗੜਾ ਹੋਇਆ ਅਤੇ ਇੱਟਾਂ ਡਲਿਆਂ ਨਾਲ ਇਕ ਦੂਜੇ ’ਤੇ ਹਮਲਾ ਕੀਤਾ ਅਤੇ ਇਸ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ। ਹਾਲੇ ਤੱਕ ਗੋਲੀ ਚੱਲਣ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ।
Ad Position 22
No active advertisement
ਪਿਛਲੀ ਖ਼ਬਰ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦਾ ਮੋਗਾ ਵਿਖੇ ਹੋਇਆ ਪੁਨਰ ਗਠਨ ਅਗਲੀ ਖ਼ਬਰ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਵਿਧਾਇਕ ਬਿਲਾਸਪੁਰ ਨੇ ਅੱਜ ਹੋਣ ਵਾਲੀ ਰੈਲੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24