ਬਾਘਾ ਪੁਰਾਣਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਵਲੋਂ ਸਰਗਰਮੀਆਂ ਤੇਜ਼-ਅਬਜ਼ਰਵਰਾਂ ਨੇ ਲਿਆ ਜਾਇਜ਼ਾ
ਬਾਘਾ ਪੁਰਾਣਾ, 25 ਨਵੰਬਰ (ਟਿੰਕੂ ਕਾਠਪਾਲ)-ਸਥਾਨਕ ਨਗਰ ਕੌਂਸਲ ਦੀਆਂ 28 ਨਵੰਬਰ ਨੂੰ ਹੋਣ ਜਾ ਰਹੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਾ ਪੂਰੀ ਤਰ੍ਹਾਂ ਚੜ੍ਹ ਗਿਆ ਹੈ। ਇਸੇ ਕੜੀ ਤਹਿਤ ਕੁੱਲ ਹਿੰਦ ਕਾਂਗਰਸ ਕਮੇਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਬਾਘਾ ਪੁਰਾਣਾ ਚੋਣਾਂ ਲਈ ਨਿਯੁਕਤ ਕੀਤੇ ਗਏ ਸੀਨੀਅਰ ਅਬਜ਼ਰਵਰਾਂ ਸਾਬਕਾ ਮੰਤਰੀ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਸ੍ਰੀਮਤੀ ਮਮਤਾ ਦੱਤਾ ਨੇ ਅੱਜ ਇੱਥੇ ਕਾਂਗਰਸ ਪਾਰਟੀ ਦੇ ਸੀਨੀਅਰ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਗਸੀਰ ਸਿੰਘ ਕਾਲੇਕੇ ਦੇ ਦਫਤਰ ਵਿਖੇ ਪਹੁੰਚ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਬਾਘਾ ਪੁਰਾਣਾ, 25 ਨਵੰਬਰ (ਟਿੰਕੂ ਕਾਠਪਾਲ)-ਸਥਾਨਕ ਨਗਰ ਕੌਂਸਲ ਦੀਆਂ 28 ਨਵੰਬਰ ਨੂੰ ਹੋਣ ਜਾ ਰਹੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਾ ਪੂਰੀ ਤਰ੍ਹਾਂ ਚੜ੍ਹ ਗਿਆ ਹੈ। ਇਸੇ ਕੜੀ ਤਹਿਤ ਕੁੱਲ ਹਿੰਦ ਕਾਂਗਰਸ ਕਮੇਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਬਾਘਾ ਪੁਰਾਣਾ ਚੋਣਾਂ ਲਈ ਨਿਯੁਕਤ ਕੀਤੇ ਗਏ ਸੀਨੀਅਰ ਅਬਜ਼ਰਵਰਾਂ ਸਾਬਕਾ ਮੰਤਰੀ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਸ੍ਰੀਮਤੀ ਮਮਤਾ ਦੱਤਾ ਨੇ ਅੱਜ ਇੱਥੇ ਕਾਂਗਰਸ ਪਾਰਟੀ ਦੇ ਸੀਨੀਅਰ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਗਸੀਰ ਸਿੰਘ ਕਾਲੇਕੇ ਦੇ ਦਫਤਰ ਵਿਖੇ ਪਹੁੰਚ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਗੁਰਬਚਨ ਸਿੰਘ ਬਰਾੜ, ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਸਮਾਧ ਭਾਈ, ਧਰਮਪਾਲ ਨਿਹਾਲ ਸਿੰਘ ਵਾਲਾ ਅਤੇ ਗੁਰਜੰਟ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਅਬਜ਼ਰਵਰਾਂ ਨੇ ਸ਼ਹਿਰ ਦੇ ਸਾਰੇ 15 ਵਾਰਡਾਂ ਦੀ ਮੌਜੂਦਾ ਸਿਆਸੀ ਸਥਿਤੀ, ਉਮੀਦਵਾਰਾਂ ਦੀ ਚੋਣ ਮੁਹਿੰਮ ਅਤੇ ਬੂਥ ਪੱਧਰ ਤੱਕ ਕੀਤੀ ਗਈ ਘੇਰਾਬੰਦੀ ਬਾਰੇ ਬਾਰੀਕੀ ਨਾਲ ਫੀਡ ਬੈਕ ਹਾਸਲ ਕੀਤੀ। ਮੀਟਿੰਗ ਦੌਰਾਨ ਜਗਸੀਰ ਸਿੰਘ ਕਾਲੇਕੇ ਅਤੇ ਭੋਲਾ ਸਿੰਘ ਸਮਾਧ ਭਾਈ ਨੇ ਅਬਜ਼ਰਵਰਾਂ ਨੂੰ ਭਰੋਸਾ ਦਿਵਾਇਆ ਕਿ ਬਾਘਾ ਪੁਰਾਣਾ ਨਗਰ ਕੌਂਸਲ ਦੇ ਸਾਰੇ 15 ਵਾਰਡਾਂ ਵਿਚ ਕਾਂਗਰਸ ਪਾਰਟੀ ਬੇਹੱਦ ਮਜ਼ਬੂਤ ਸਥਿਤੀ ਵਿਚ ਹੈ। ਸਥਾਨਕ ਆਗੂਆਂ ਅਤੇ ਵਰਕਰਾਂ ਦੇ ਉਤਸ਼ਾਹ ਨੂੰ ਦੇਖਦਿਆਂ ਅਬਜ਼ਰਵਰਾਂ ਨੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਐਡਵੋਕੇਟ ਨਰਸਿੰਗ ਬਰਾੜ, ਸੁਖਦੀਪ ਸਿੰਘ ਰਾਜੇਆਣਾ, ਕਾਕਾ ਆਲਮਵਾਲਾ, ਸੁੱਖਾ ਲੰਗੇਆਣਾ, ਗੁਰਮੁਖ ਸਿੰਘ ਅਤੇ ਵੱਡੀ ਗਿਣਤੀ ਵਿਚ ਸਥਾਨਕ ਆਗੂ ਤੇ ਵਰਕਰ ਹਾਜ਼ਰ ਸਨ।